David’s seasoned warriors returning with oversized Philistine armor and a massive spear

1 ਇਤਿਹਾਸ 20

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਯੋਆਬ ਰੱਬਾਹ ਜਿੱਤਦਾ ਜਦਕਿ ਦਾਊਦ ਉਸ ਦਾ ਤਾਜ ਤੇ ਲੁੱਟ ਪਾਉਂਦਾ ਹੈ। ਬਾਅਦ ਵਿੱਚ ਫ਼ਲਿਸਤੀ ਦੈਂਤਾਂ ਨਾਲ ਟਕਰਾਓ ਦਾਊਦ ਦੇ ਯੋਧਿਆਂ ਦੁਆਰਾ ਜਿੱਤੇ ਜਾਂਦੇ, ਦਿਖਾਉਂਦੇ ਹੋਏ ਕਿ ਡਰਾਉਣੇ ਦੁਸ਼ਮਣ ਸਾਂਝੇ ਹੌਸਲੇ ਤੇ ਵਫ਼ਾਦਾਰੀ ਰਾਹੀਂ ਡਿੱਗਦੇ ਹਨ।
ਹੌਸਲਾਜਿੱਤਯੋਧੇਲਗਨ
1ਫਿਰ ਇਸ ਤਰ੍ਹਾਂ ਹੋਇਆ ਕਿ ਨਵੇਂ ਸਾਲ ਦੇ ਅਰੰਭ ਵਿੱਚ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ, ਤਾਂ ਯੋਆਬ ਨੇ ਫ਼ੌਜ ਦੇ ਮੁਖੀ ਸੂਰਮਿਆਂ ਨੂੰ ਲੈ ਜਾ ਕੇ ਅੰਮੋਨੀਆਂ ਦੀ ਧਰਤੀ ਨੂੰ ਲੁੱਟਿਆ ਅਤੇ ਰੱਬਾਹ ਨਗਰ ਨੂੰ ਆ ਕੇ ਘੇਰਾ ਪਾਇਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ ਅਤੇ ਯੋਆਬ ਨੇ ਰੱਬਾਹ ਨੂੰ ਜਿੱਤ ਲਿਆ ਤੇ ਉਸ ਨੂੰ ਪੂਰੀ ਤਰ੍ਹਾਂ ਉਜਾੜ ਦਿੱਤਾ।
2ਦਾਊਦ ਨੇ ਉਨ੍ਹਾਂ ਦੇ ਰਾਜੇ ਦਾ ਮੁਕਟ ਉਸ ਦੇ ਸਿਰ ਤੋਂ ਲਾਹ ਲਿਆ ਅਤੇ ਇਹ ਪਤਾ ਕੀਤਾ ਕਿ ਉਹ ਦਾ ਸੋਨਾ ਤੋਲ ਵਿੱਚ ਇੱਕ ਤੋੜਾ ਸੀ ਅਤੇ ਹੀਰਿਆਂ ਮੋਤੀਆਂ ਦੇ ਨਾਲ ਜੜਿਆ ਹੋਇਆ ਸੀ। ਉਹ ਮੁਕਟ ਦਾਊਦ ਦੇ ਸਿਰ ਉੱਤੇ ਰੱਖਿਆ ਗਿਆ ਅਤੇ ਉਸ ਨੇ ਉਸ ਸ਼ਹਿਰ ਵਿੱਚੋਂ ਬਹੁਤ ਕੁਝ ਲੁੱਟ ਲਿਆ
3ਅਤੇ ਉਸ ਨੇ ਉਸ ਦੇ ਵਿੱਚੋਂ ਲੋਕਾਂ ਨੂੰ ਬਾਹਰ ਕੱਢ ਕੇ ਉਨ੍ਹਾਂ ਨੂੰ ਆਰੀਆਂ, ਲੋਹੇ ਦੇ ਹੱਲਾਂ ਅਤੇ ਕੁਹਾੜੀਆਂ ਨਾਲ ਵੱਢ ਸੁੱਟਿਆ, ਦਾਊਦ ਨੇ ਅੰਮੋਨੀਆਂ ਦੇ ਸਾਰੇ ਨਗਰਾਂ ਨਾਲ ਇਸੇ ਤਰ੍ਹਾਂ ਕੀਤਾ, ਫੇਰ ਦਾਊਦ ਸਾਰੇ ਲੋਕਾਂ ਨਾਲ ਯਰੂਸ਼ਲਮ ਨੂੰ ਮੁੜ ਆਇਆ।
4ਫਿਰ ਗਜ਼ਰ ਵਿੱਚ ਫ਼ਲਿਸਤੀਆਂ ਨਾਲ ਯੁੱਧ ਦਾ ਅਰੰਭ ਹੋਇਆ, ਤਦ ਹੁਸ਼ਾਥੀ ਸਿਬਕੀ ਨੇ ਸਿੱਪਈ ਨੂੰ ਜਿਹੜਾ ਰਫ਼ਾ ਦੀ ਅੰਸ ਵਿੱਚੋਂ ਸੀ ਮਾਰ ਸੁੱਟਿਆ ਅਤੇ ਉਹ ਹਾਰ ਗਏ।
5ਫ਼ਲਿਸਤੀਆਂ ਨਾਲ ਫੇਰ ਲੜਾਈ ਹੋਈ, ਤਦ ਯਾਈਰ ਦੇ ਪੁੱਤਰ ਅਲਹਨਾਨ ਨੇ ਗਿੱਤੀ ਗੋਲਿਅਥ ਦੇ ਭਰਾ ਲਹਮੀ ਨੂੰ ਜਿਹ ਦੇ ਨੇਜੇ ਦਾ ਡੰਡਾ ਜੁਲਾਹੇ ਦੇ ਸ਼ਤੀਰ ਵਰਗਾ ਸੀ, ਮਾਰ ਸੁੱਟਿਆ।
6ਗਥ ਵਿੱਚ ਇੱਕ ਹੋਰ ਲੜਾਈ ਹੋਈ ਅਤੇ ਉੱਥੇ ਇੱਕ ਵੱਡੀ ਡੀਲ ਡੌਲ ਵਾਲਾ ਯੋਧਾ ਸੀ, ਜਿਸ ਦੇ ਹੱਥਾਂ ਪੈਰਾਂ ਦੀਆਂ ਛੇ-ਛੇ ਉਂਗਲੀਆਂ ਅਰਥਾਤ ਉਸ ਦੀਆਂ ਚੌਵੀ ਉਂਗਲੀਆਂ ਸਨ ਅਤੇ ਉਹ ਰਫ਼ਾ ਦੇ ਵੰਸ਼ ਵਿੱਚੋਂ ਸੀ।
7ਜਦੋਂ ਉਸ ਨੇ ਇਸਰਾਏਲ ਨੂੰ ਬਹੁਤ ਲਲਕਾਰਿਆ, ਤਾਂ ਦਾਊਦ ਦੇ ਭਰਾ ਸ਼ਿਮਆਹ ਦੇ ਪੁੱਤਰ ਯੋਨਾਥਾਨ ਨੇ ਉਸ ਨੂੰ ਜਾਨੋਂ ਮਾਰ ਦਿੱਤਾ।
8ਇਹ ਗਥ ਦੇ ਵਿੱਚ ਰਫ਼ਾ ਦੇ ਘਰ ਜੰਮੇ, ਉਹ ਦਾਊਦ ਅਤੇ ਉਹ ਦੇ ਸੇਵਕਾਂ ਦੇ ਹੱਥੋਂ ਮਾਰੇ ਗਏ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.