Warriors of Reuben, Gad, and half-Manasseh guarding eastern lands before distant Assyrians

1 ਇਤਿਹਾਸ 5

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਰਊਬੇਨ, ਗਾਦ ਤੇ ਅੱਧਾ ਮਨੱਸ਼ਹ ਅਮੀਰ ਪੂਰਬੀ ਧਰਤੀਆਂ ਤੇ ਵੱਸਦੇ ਤੇ ਪਰਮੇਸ਼ੁਰ ਨੂੰ ਪੁਕਾਰਨ ਤੇ ਯੁੱਧ ਵਿੱਚ ਜਿੱਤਦੇ ਹਨ। ਬਾਅਦ ਦੀ ਬੇਵਫ਼ਾਈ ਤੇ ਮੂਰਤੀ ਪੂਜਾ ਅੱਸ਼ੂਰੀ ਜਿੱਤ, ਜਲਾਵਤਨੀ ਤੇ ਵਤਨ ਦਾ ਨੁਕਸਾਨ ਲਿਆਉਂਦੀ ਹੈ।
ਭਰੋਸਾਹੌਸਲਾਬੇਵਫ਼ਾਈਜਲਾਵਤਨੀ
1ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ (ਉਹ ਪਹਿਲੌਠਾ ਸੀ ਪਰ ਇਸ ਲਈ ਜੋ ਉਸ ਨੇ ਆਪਣੇ ਪਿਤਾ ਦੇ ਬਿਸਤਰ ਨੂੰ ਭਰਿਸ਼ਟ ਕੀਤਾ ਸੀ, ਉਸ ਦੇ ਪਹਿਲੌਠੇ ਹੋਣ ਦਾ ਹੱਕ ਇਸਰਾਏਲ ਦੇ ਪੁੱਤਰ ਯੂਸੁਫ਼ ਦੇ ਪੁੱਤਰਾਂ ਨੂੰ ਦਿੱਤਾ ਗਿਆ ਅਤੇ ਉਹ ਕੁਲ ਪੱਤ੍ਰੀ ਵਿੱਚ ਪਹਿਲੌਠਾ ਕਰਕੇ ਨਹੀਂ ਗਿਣਿਆ ਜਾਂਦਾ)
2ਯਹੂਦਾਹ ਆਪਣੇ ਭਰਾਵਾਂ ਨਾਲੋਂ ਬਲਵਾਨ ਸੀ ਅਤੇ ਉਸ ਤੋਂ ਪ੍ਰਧਾਨ ਨਿੱਕਲਿਆ ਪਰ ਪਹਿਲੌਠਾ ਹੋਣ ਦਾ ਹੱਕ ਯੂਸੁਫ਼ ਦਾ ਸੀ
3ਇਸਰਾਏਲ ਦੇ ਪਹਿਲੌਠੇ ਰਊਬੇਨ ਦੇ ਪੁੱਤਰ, ਹਨੋਕ ਤੇ ਪੱਲੂ, ਹਸਰੋਨ ਤੇ ਕਰਮੀ
4ਯੋਏਲ ਦੇ ਪੁੱਤਰ, ਸ਼ਮਅਯਾਹ ਉਹ ਦਾ ਪੁੱਤਰ, ਗੋਗ ਉਹ ਦਾ ਪੁੱਤਰ ਸ਼ਿਮਈ ਉਹ ਦਾ ਪੁੱਤਰ
5ਮੀਕਾਹ ਉਹ ਦਾ ਪੁੱਤਰ, ਰਆਯਾਹ ਉਹ ਦਾ ਪੁੱਤਰ, ਬਆਲ ਉਹ ਦਾ ਪੁੱਤਰ
6ਬਏਰਾਹ ਉਹ ਦਾ ਪੁੱਤਰ, ਜਿਸ ਨੂੰ ਅੱਸ਼ੂਰ ਦਾ ਰਾਜਾ ਤਿਲਗਥ ਪਿਲਨਅਸਰ ਬੰਧੂਆ ਬਣਾ ਕੇ ਲੈ ਗਿਆ। ਉਹ ਰਊਬੇਨੀਆਂ ਦਾ ਸਰਦਾਰ ਸੀ
7ਉਹ ਦੇ ਭਰਾ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਜਦ ਉਨ੍ਹਾਂ ਦੀਆਂ ਪੀੜ੍ਹੀਆਂ ਦੀ ਕੁਲ ਪੱਤ੍ਰੀ ਬਣੀ ਇਹ ਸਨ, ਮੁਖੀ, ਯਈਏਲ ਤੇ ਜ਼ਕਰਯਾਹ
8ਅਤੇ ਬਲਾ ਆਜ਼ਾਜ਼ ਦਾ ਪੁੱਤਰ, ਸ਼ਮਆ ਦਾ ਪੁੱਤਰ, ਯੋਏਲ ਦਾ ਪੁੱਤਰ ਜਿਹੜਾ ਅਰੋਏਰ ਵਿੱਚ ਨਬੋ ਤੇ ਬਆਲ-ਮਓਨ ਤੱਕ ਵੱਸਦਾ ਸੀ
9ਅਤੇ ਉਹ ਚੜਦੇ ਪਾਸੇ ਫ਼ਰਾਤ ਦਰਿਆ ਤੋਂ ਉਜਾੜ ਦੇ ਰਸਤੇ ਤੱਕ ਵੱਸਦਾ ਸੀ ਕਿਉਂ ਜੋ ਉਨ੍ਹਾਂ ਦੇ ਪਸ਼ੂ ਗਿਲਆਦ ਦੇ ਦੇਸ ਵਿੱਚ ਵਧ ਗਏ ਸਨ
10ਅਤੇ ਸ਼ਾਊਲ ਦੇ ਦਿਨਾਂ ਵਿੱਚ ਉਨ੍ਹਾਂ ਨੇ ਹਗਰੀਆਂ ਨਾਲ ਯੁੱਧ ਕੀਤਾ ਜਿਹੜੇ ਉਨ੍ਹਾਂ ਦੇ ਹੱਥੋਂ ਮਾਰੇ ਗਏ ਅਤੇ ਓਹ ਗਿਲਆਦ ਦੇ ਸਾਰੇ ਚੜਦੇ ਵੱਲ ਆਪਣੇ ਤੰਬੂਆਂ ਵਿੱਚ ਵੱਸੇ।
11ਗਾਦੀ ਉਨ੍ਹਾਂ ਦੇ ਸਾਹਮਣੇ ਬਾਸ਼ਾਨ ਦੇ ਦੇਸ ਵਿੱਚ ਸਲਕਾਹ ਤੱਕ ਵੱਸੇ
12ਯੋਏਲ ਮੁਖੀ ਸੀ, ਫੇਰ ਦੂਜਾ ਸ਼ਫਾਮ ਅਤੇ ਯਅਨਈ ਤੇ ਸ਼ਾਫਾਟ ਬਾਸ਼ਾਨ ਵਿੱਚ
13ਅਤੇ ਉਨ੍ਹਾਂ ਦੇ ਪੁਰਖਾਂ ਦੇ ਘਰਾਣੇ ਦੇ ਸੱਤ ਭਰਾ, ਮੀਕਾਏਲ ਤੇ ਮਸ਼ੁੱਲਾਮ ਤੇ ਸ਼ਬਾ ਤੇ ਯੋਰਈ ਤੇ ਯਅਕਾਨ ਤੇ ਜ਼ੀਆ ਤੇ ਏਬਰ ਸਨ
14ਇਹ ਅਬੀਹੈਲ ਦੇ ਪੁੱਤਰ, ਹੂਰੀ ਦੇ ਪੁੱਤਰ, ਯਾਰੋਅਹ ਦਾ ਪੁੱਤਰ, ਗਿਲਆਦ ਦਾ ਪੁੱਤਰ, ਮੀਕਾਏਲ ਦਾ ਪੁੱਤਰ, ਯਸ਼ੀਸ਼ਈ ਦਾ ਪੁੱਤਰ, ਯਹਦੋ ਦਾ ਪੁੱਤਰ, ਬੂਜ਼ ਦਾ ਪੁੱਤਰ
15ਅਬਦੀਏਲ ਦਾ ਪੁੱਤਰ ਅਹੀ, ਗੂਨੀ ਦਾ ਪੁੱਤਰ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦਾ ਮੁਖੀ
16ਅਤੇ ਓਹ ਗਿਲਆਦ ਵਿੱਚ ਬਾਸ਼ਾਨ ਵਿੱਚ ਅਤੇ ਉਸ ਦੇ ਪਿੰਡਾਂ ਵਿੱਚ ਤੇ ਸ਼ਾਰੋਨ ਦੀਆਂ ਸਾਰੀਆਂ ਚਾਰਗਾਹਾਂ ਵਿੱਚ ਉਨ੍ਹਾਂ ਦੀਆਂ ਹੱਦਾਂ ਤੱਕ ਵੱਸਦੇ ਸਨ
17ਯਹੂਦਾਹ ਦੇ ਪਾਤਸ਼ਾਹ ਯੋਥਾਮ ਦੇ ਦਿਨਾਂ ਵਿੱਚ ਅਤੇ ਇਸਰਾਏਲ ਦੇ ਪਾਤਸ਼ਾਹ ਯਾਰਾਬੁਆਮ ਦੇ ਦਿਨਾਂ ਵਿੱਚ ਇਹ ਸਾਰੀਆਂ ਕੁਲਪੱਤ੍ਰੀਆਂ ਲਿਖੀਆਂ ਗਈਆਂ।
18ਰਊਬੇਨੀ ਤੇ ਗਾਦੀ ਤੇ ਮਨੱਸ਼ਹ ਦੇ ਅੱਧੇ ਗੋਤ ਦੇ ਸੂਰਮੇ ਜਿਹੜੇ ਢਾਲ਼ ਤੇ ਤਲਵਾਰ ਉਠਾਉਣ ਵਾਲੇ, ਤੀਰ-ਅੰਦਾਜ਼ ਅਤੇ ਲੜਾਈ ਵਿੱਚ ਸਿਆਣੇ ਸਨ, ਉਹ ਚੁਤਾਲੀ ਹਜ਼ਾਰ ਸੱਤ ਸੌ ਸੱਠ ਯੋਧੇ ਸਨ
19ਅਤੇ ਇਹ ਹਗਰੀਆਂ, ਯਟੂਰ ਤੇ ਨਾਫ਼ੀਸ਼ ਤੇ ਨੋਦਾਬ ਨਾਲ ਲੜੇ
20ਅਤੇ ਉਨ੍ਹਾਂ ਦਾ ਵਿਰੋਧ ਕਰਨ ਵਿੱਚ ਇਨ੍ਹਾਂ ਨੂੰ ਸਹਾਇਤਾ ਮਿਲੀ ਅਤੇ ਹਗਰੀ ਅਤੇ ਸਭ ਜਿਹੜੇ ਉਨ੍ਹਾਂ ਨਾਲ ਸਨ ਉਨ੍ਹਾਂ ਦੇ ਹਵਾਲੇ ਕੀਤੇ ਗਏ ਕਿਉਂ ਜੋ ਉਨ੍ਹਾਂ ਨੇ ਲੜਾਈ ਵਿੱਚ ਪਰਮੇਸ਼ੁਰ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਦੀ ਬੇਨਤੀ ਪਰਵਾਨ ਹੋਈ, ਇਸ ਲਈ ਜੋ ਉਨ੍ਹਾਂ ਨੇ ਉਹ ਦੇ ਉੱਤੇ ਭਰੋਸਾ ਰੱਖਿਆ
21ਅਤੇ ਓਹ ਉਨ੍ਹਾਂ ਦੇ ਪਸ਼ੂ ਲੈ ਗਏ, ਉਨ੍ਹਾਂ ਦੇ ਊਠ ਪੰਜਾਹ ਹਜ਼ਾਰ, ਅਤੇ ਭੇਡਾਂ ਢਾਈ ਲੱਖ, ਅਤੇ ਗਧੇ ਦੋ ਹਜ਼ਾਰ, ਅਤੇ ਇੱਕ ਲੱਖ ਮਨੁੱਖ
22ਸੋ ਬਹੁਤ ਸਾਰੇ ਲੋਕ ਵੱਢੇ ਗਏ ਕਿਉਂ ਜੋ ਇਹ ਯੁੱਧ ਪਰਮੇਸ਼ੁਰ ਦੀ ਵੱਲੋਂ ਸੀ ਅਤੇ ਉਹ ਗ਼ੁਲਾਮ ਹੋਣ ਦੇ ਸਮੇਂ ਤੱਕ ਉਨ੍ਹਾਂ ਦੇ ਥਾਂ ਵਿੱਚ ਵੱਸਦੇ ਰਹੇ ਸਨ।
23ਮਨੱਸ਼ੀਆਂ ਦੇ ਅੱਧੇ ਗੋਤ ਦੇ ਲੋਕ ਉਸ ਦੀ ਧਰਤੀ ਵਿੱਚ ਵੱਸੇ। ਓਹ ਬਾਸ਼ਾਨ ਤੋਂ ਬਆਲ-ਹਰਮੋਨ ਤੇ ਸਨੀਰ ਤੇ ਹਰਮੋਨ ਪਰਬਤ ਤੱਕ ਵਧਦੇ ਗਏ
24ਇਹ ਉਨ੍ਹਾਂ ਦੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ, ਅਰਥਾਤ ਏਫਰ ਤੇ ਯਿਸ਼ਈ ਤੇ ਅਲੀਏਲ ਤੇ ਅਜ਼ਰੀਏਲ ਤੇ ਯਿਰਮਿਯਾਹ ਤੇ ਹੋਦਵਯਾਹ ਤੇ ਯਹਦੀਏਲ ਜਿਹੜੇ ਸੂਰਬੀਰ ਯੋਧੇ, ਨਾਮੀ, ਤੇ ਆਪਣੇ ਪੁਰਖਾਂ ਦੇ ਘਰਾਣਿਆਂ ਦੇ ਮੁਖੀਏ ਸਨ।
25ਅਤੇ ਉਨ੍ਹਾਂ ਨੇ ਆਪਣੇ ਵੱਡ-ਵਡੇਰਿਆਂ ਦੇ ਪਰਮੇਸ਼ੁਰ ਦਾ ਅਪਰਾਧ ਕੀਤਾ ਅਤੇ ਉਸ ਦੇਸ ਦੇ ਲੋਕਾਂ ਦੇ ਦੇਵਤਿਆਂ ਦੇ ਪਿੱਛੇ ਚਲ ਕੇ ਵਿਭਚਾਰੀ ਹੋ ਗਏ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਨ੍ਹਾਂ ਅੱਗੇ ਨਸ਼ਟ ਕੀਤਾ
26ਅਤੇ ਇਸਰਾਏਲ ਦੇ ਪਰਮੇਸ਼ੁਰ ਨੇ ਅੱਸ਼ੂਰ ਦੇ ਰਾਜਾ ਪੂਲ ਦੇ ਮਨ ਨੂੰ ਅਤੇ ਅਸ਼ੂਰ ਦੇ ਰਾਜਾ ਤਿਲਗਥ ਪਿਲਨਅਸਰ ਦੇ ਮਨ ਨੂੰ ਉਕਸਾਇਆ, ਅਤੇ ਉਹ ਉਹਨਾਂ ਨੂੰ ਅਰਥਾਤ ਰਊਬੇਨੀਆਂ ਨੂੰ, ਗਾਦੀਆਂ ਨੂੰ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਦੇਸ ਵਿੱਚੋਂ ਕੱਢ ਕੇ ਲੈ ਗਏ, ਅਤੇ ਉਨ੍ਹਾਂ ਨੂੰ ਹਲਹ, ਹਾਬੋਰ, ਹਾਰਾ ਅਤੇ ਗੋਜ਼ਾਨ ਦੀ ਨਦੀ ਨੂੰ ਲੈ ਆਇਆ। ਉਹ ਅੱਜ ਤੱਕ ਉੱਥੇ ਹੀ ਵੱਸਦੇ ਹਨ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.