Families sowing and harvesting grain while full baskets are joyfully passed to people in need

ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 9

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਪੌਲੁਸ ਕੁਰਿੰਥੀਆਂ ਨੂੰ ਸ਼ਰਮਿੰਦਗੀ ਜਾਂ ਦਬਾਅ ਬਿਨਾਂ ਆਪਣਾ ਵਾਅਦਾ ਕੀਤਾ ਦਾਨ ਪੂਰਾ ਕਰਨ ਲਈ ਤਿਆਰ ਕਰਦਾ ਹੈ। ਖੁੱਲ੍ਹਦਿਲ ਬੀਜਣਾ ਖੁੱਲ੍ਹਦਿਲ ਫਲ ਦਿੰਦਾ ਜਦਕਿ ਪਰਮੇਸ਼ੁਰ ਚੰਗੇ ਕੰਮ ਲਈ ਸਾਧਨ ਦਿੰਦਾ, ਧੰਨਵਾਦ, ਸੰਗਤੀ ਤੇ ਉਸਤਤ ਪੈਦਾ ਕਰਦਾ ਹੈ।
ਖ਼ੁਸ਼ੀ ਨਾਲ ਦੇਣਾਬੀਜਣਾ ਤੇ ਵੱਢਣਾਸਾਧਨਧੰਨਵਾਦ
1ਉਪਰੰਤ ਉਸ ਸੇਵਾ ਦੇ ਵਿਖੇ ਜਿਹੜੀ ਸੰਤਾਂ ਲਈ ਹੈ, ਮੇਰੇ ਵਲੋਂ ਤੁਹਾਨੂੰ ਲਿਖਣ ਦੀ ਕੋਈ ਲੋੜ ਨਹੀਂ।
2ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।
3ਮੈਂ ਭਰਾਵਾਂ ਨੂੰ ਭੇਜਿਆ ਤਾਂ ਕਿ ਸਾਡਾ ਮਾਣ ਜਿਹੜਾ ਅਸੀਂ ਤੁਹਾਡੇ ਵਿਖੇ ਕਰਦੇ ਸੀ ਇਸ ਗੱਲ ਵਿੱਚ ਵਿਅਰਥ ਨਾ ਹੋ ਜਾਏ ਜਿਵੇਂ ਮੈਂ ਆਖਿਆ ਸੀ ਤੁਸੀਂ ਤਿਆਰ ਰਹੋ।
4ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਜੇ ਮਕਦੂਨਿਯਾ ਦੇ ਵਾਸੀ ਮੇਰੇ ਨਾਲ ਆ ਜਾਣ ਅਤੇ ਤੁਹਾਨੂੰ ਤਿਆਰ ਨਾ ਵੇਖਣ ਤਾਂ ਆਪਾਂ ਉਸ ਪੱਕੇ ਭਰੋਸੇ ਤੋਂ ਉਨ੍ਹਾਂ ਅੱਗੇ ਲੱਜਿਆਵਾਨ ਹੋਈਏ।
5ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
6ਪਰ ਗੱਲ ਇਹ ਹੈ ਕਿ ਜਿਹੜਾ ਘੱਟ ਬੀਜਦਾ ਹੈ ਉਹ ਘੱਟ ਵੱਢੇਗਾ ਅਤੇ ਜਿਹੜਾ ਖੁੱਲ੍ਹੇ ਦਿਲ ਨਾਲ ਬੀਜਦਾ ਹੈ ਉਹ ਖੁੱਲ੍ਹੇ ਦਿਲ ਨਾਲ ਵੱਢੇਗਾ।
7ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
8ਅਤੇ ਪਰਮੇਸ਼ੁਰ ਤੁਹਾਡੇ ਉੱਤੇ ਸਾਰੀ ਕਿਰਪਾ ਬਹੁਤੀ ਕਰ ਸਕਦਾ ਹੈ ਜੋ ਹਰ ਪਰਕਾਰ ਨਾਲ ਸਦਾ ਸਭ ਕੁਝ ਤੁਹਾਡੇ ਕੋਲ ਹੋਵੇ ਕਿ ਹਰ ਚੰਗੇ ਕੰਮ ਲਈ ਤੁਹਾਡੇ ਕੋਲ ਭਰਪੂਰੀ ਵੀ ਹੋਵੇ।
9ਜਿਵੇਂ ਲਿਖਿਆ ਹੋਇਆ ਹੈ - ਉਸ ਨੇ ਖਿਲਾਰਿਆ ਅਤੇ ਕੰਗਾਲਾਂ ਨੂੰ ਦਿੱਤਾ ਅਤੇ ਉਸ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ l
10ਅਤੇ ਜਿਹੜਾ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਲਈ ਰੋਟੀ ਦਿੰਦਾ ਹੈ ਉਹ ਤੁਹਾਨੂੰ ਬੀਜਣ ਲਈ ਬੀਜ ਦੇਵੇਗਾ ਅਤੇ ਉਸ ਨੂੰ ਵਧਾਵੇਗਾ ਅਤੇ ਤੁਹਾਡੇ ਧਾਰਮਿਕਤਾ ਦੇ ਫਲ ਵਿੱਚ ਵਾਧਾ ਕਰੇਗਾ।
11ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
12ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
13ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
14ਅਤੇ ਉਹ ਆਪ ਤੁਹਾਡੇ ਲਈ ਪ੍ਰਾਰਥਨਾ ਕਰਦਿਆਂ ਪਰਮੇਸ਼ੁਰ ਦੀ ਵੱਡੀ ਕਿਰਪਾ ਦੇ ਕਾਰਨ, ਜਿਹੜੀ ਤੁਹਾਡੇ ਉੱਤੇ ਹੋਈ ਹੈ ਤੁਹਾਨੂੰ ਬਹੁਤ ਲੋਚਦੇ ਹਨ।
15ਪਰਮੇਸ਼ੁਰ ਦਾ ਉਸ ਦੇ ਉਸ ਦਾਨ ਲਈ ਧੰਨਵਾਦ ਹੈ, ਜਿਹੜਾ ਵਰਣਨ ਤੋਂ ਬਾਹਰ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.