David welcoming Mephibosheth beside a prepared place at the royal table

2 ਸਮੂਏਲ 9

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਯੋਨਾਥਾਨ ਨੂੰ ਯਾਦ ਕਰਦੇ ਹੋਏ ਦਾਊਦ ਸ਼ਾਊਲ ਦੇ ਬਚੇ ਪਰਿਵਾਰ ਨੂੰ ਭਾਲਦਾ ਤੇ ਮਫ਼ੀਬੋਸ਼ਥ ਦੀ ਧਰਤੀ ਬਹਾਲ ਕਰਦਾ ਹੈ। ਅਪਾਹਜ ਤੇ ਡਰਿਆ ਹੋਇਆ, ਯੋਨਾਥਾਨ ਦਾ ਪੁੱਤਰ ਸਥਾਈ ਵਫ਼ਾਦਾਰ ਨੇਮ ਦਯਾ ਰਾਹੀਂ ਰਾਜੇ ਦੀ ਮੇਜ਼ ਤੇ ਸਵਾਗਤ ਤੇ ਪ੍ਰਾਵਧਾਨ ਪਾਉਂਦਾ ਹੈ।
ਦਯਾਨੇਮ ਵਫ਼ਾਦਾਰੀਬਹਾਲੀਸਬੰਧ
1ਫਿਰ ਦਾਊਦ ਨੇ ਪੁੱਛਿਆ, ਕੀ ਸ਼ਾਊਲ ਦੇ ਘਰਾਣੇ ਵਿੱਚੋਂ ਅਜੇ ਵੀ ਕੋਈ ਰਹਿੰਦਾ ਹੈ ਤਾਂ ਜੋ ਮੈਂ ਯੋਨਾਥਾਨ ਦੇ ਕਾਰਨ ਉਸ ਉੱਤੇ ਦਯਾ ਕਰਾਂ?
2ਸ਼ਾਊਲ ਦੇ ਘਰਾਣੇ ਦਾ ਸੀਬਾ ਨਾਮ ਦਾ ਇੱਕ ਸੇਵਕ ਸੀ ਜਦ ਉਨ੍ਹਾਂ ਨੇ ਉਸ ਨੂੰ ਦਾਊਦ ਕੋਲ ਸੱਦਿਆ ਤਾਂ ਰਾਜਾ ਨੇ ਉਸ ਨੂੰ ਪੁੱਛਿਆ, ਤੂੰ ਸੀਬਾ ਹੈਂ? ਉਹ ਬੋਲਿਆ, ਜੀ ਤੁਹਾਡਾ ਸੇਵਕ ਮੈਂ ਉਹੋ ਹੀ ਹਾਂ।
3ਤਦ ਰਾਜਾ ਨੇ ਉਹ ਨੂੰ ਆਖਿਆ, ਸ਼ਾਊਲ ਦੇ ਘਰਾਣੇ ਵਿੱਚੋਂ ਕੋਈ ਰਹਿੰਦਾ ਹੈ ਤਾਂ ਜੋ ਮੈਂ ਉਹ ਦੇ ਨਾਲ ਪਰਮੇਸ਼ੁਰ ਜਿਹੀ ਦਯਾ ਕਰਾਂ? ਸੀਬਾ ਨੇ ਰਾਜਾ ਨੂੰ ਆਖਿਆ, ਅਜੇ ਯੋਨਾਥਾਨ ਦਾ ਇੱਕ ਪੁੱਤਰ ਹੈ ਜੋ ਪੈਰੋਂ ਲੰਗੜਾ ਹੈ।
4ਤਦ ਰਾਜਾ ਨੇ ਉਹ ਨੂੰ ਪੁੱਛਿਆ, ਉਹ ਕਿੱਥੇ ਹੈ? ਸੀਬਾ ਨੇ ਰਾਜਾ ਨੂੰ ਆਖਿਆ ਵੇਖੋ ਲੋ-ਦੇਬਾਰ ਵਿੱਚ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰ ਵਿੱਚ ਹੈ।
5ਸੋ ਦਾਊਦ ਰਾਜਾ ਨੇ ਮਨੁੱਖ ਭੇਜੇ ਅਤੇ ਲੋ-ਦੇਬਾਰ ਤੋਂ ਅੰਮੀਏਲ ਦੇ ਪੁੱਤਰ ਮਾਕੀਰ ਦੇ ਘਰੋਂ ਉਹ ਨੂੰ ਮੰਗਵਾ ਲਿਆ।
6ਅਤੇ ਜਦ ਸ਼ਾਊਲ ਦਾ ਪੋਤਰਾ ਯੋਨਾਥਾਨ ਦਾ ਪੁੱਤਰ ਮਫ਼ੀਬੋਸ਼ਥ ਦਾਊਦ ਦੇ ਕੋਲ ਆਇਆ ਤਾਂ ਉਸ ਨੇ ਮੂੰਹ ਦੇ ਭਾਰ ਡਿੱਗ ਕੇ ਮੱਥਾ ਟੇਕਿਆ। ਤਦ ਦਾਊਦ ਨੇ ਆਖਿਆ, ਮਫੀਬੋਸ਼ਥ! ਉਸ ਨੇ ਆਖਿਆ, ਵੇਖੋ, ਤੁਹਾਡਾ ਸੇਵਕ ਹਾਜ਼ਰ ਹੈ!
7ਸੋ ਦਾਊਦ ਨੇ ਉਹ ਨੂੰ ਆਖਿਆ, ਡਰ ਨਾ ਕਿਉਂ ਜੋ ਮੈਂ ਤੇਰੇ ਪਿਤਾ ਯੋਨਾਥਾਨ ਦੇ ਕਾਰਨ ਤੇਰੇ ਨਾਲ ਭਲਿਆਈ ਕਰਾਂਗਾ ਅਤੇ ਤੇਰੇ ਦਾਦਾ ਸ਼ਾਊਲ ਦੀ ਸਾਰੀ ਜ਼ਮੀਨ ਤੈਨੂੰ ਮੋੜ ਦਿਆਂਗਾ ਅਤੇ ਤੂੰ ਹਮੇਸ਼ਾ ਮੇਰੀ ਮੇਜ਼ ਤੋਂ ਰੋਟੀ ਖਾਵੇਂਗਾ।
8ਤਦ ਉਸ ਨੇ ਮੱਥਾ ਟੇਕਿਆ ਅਤੇ ਬੋਲਿਆ, ਤੁਹਾਡਾ ਸੇਵਕ ਹੈ ਹੀ ਕੀ ਜੋ ਤੁਸੀਂ ਮੇਰੇ ਉੱਤੇ ਜੋ ਮਰੇ ਹੋਏ ਕੁੱਤੇ ਵਰਗਾ ਹਾਂ ਧਿਆਨ ਕਰੋ।
9ਤਦ ਰਾਜਾ ਨੇ ਸ਼ਾਊਲ ਦੇ ਸੇਵਕ ਸੀਬਾ ਨੂੰ ਸੱਦਿਆ ਅਤੇ ਉਹ ਨੂੰ ਆਖਿਆ, ਮੈਂ ਸਭ ਕੁਝ ਜੋ ਸ਼ਾਊਲ ਅਤੇ ਉਸ ਦੇ ਘਰਾਣੇ ਦਾ ਸੀ, ਸੋ ਤੇਰੇ ਮਾਲਕ ਦੇ ਪੁੱਤਰ ਨੂੰ ਦੇ ਦਿੱਤਾ ਹੈ।
10ਸੋ ਤੂੰ ਆਪਣੇ ਪੁੱਤਰਾਂ ਅਤੇ ਸੇਵਕਾਂ ਸਮੇਤ ਉਹ ਦੇ ਲਈ ਜ਼ਮੀਨ ਵਾਹ ਅਤੇ ਉਸ ਦੀ ਪੈਦਾਵਾਰ ਲਿਆਇਆ ਕਰ ਜੋ ਤੇਰੇ ਮਾਲਕ ਦੇ ਪੁੱਤਰ ਦੇ ਲਈ ਰੋਟੀ ਹੋਵੇ ਪਰ ਮਫ਼ੀਬੋਸ਼ਥ ਜੋ ਤੇਰੇ ਮਾਲਕ ਦਾ ਪੁੱਤਰ ਹੈ ਉਹ ਹਮੇਸ਼ਾ ਲਈ ਮੇਰੀ ਮੇਜ਼ ਤੋਂ ਰੋਟੀ ਖਾਵੇਗਾ, ਸੀਬਾ ਦੇ ਪੰਦਰਾ ਪੁੱਤਰ ਅਤੇ ਵੀਹ ਸੇਵਕ ਸਨ।
11ਸੀਬਾ ਨੇ ਰਾਜਾ ਨੂੰ ਆਖਿਆ, ਸਭ ਕੁਝ ਜੋ ਮੇਰੇ ਮਹਾਰਾਜ ਰਾਜਾ ਨੇ ਆਪਣੇ ਸੇਵਕ ਨੂੰ ਆਖਿਆ ਹੈ ਸੋ ਤੁਹਾਡਾ ਸੇਵਕ ਕਰੇਗਾ ਪਰ ਮਫ਼ੀਬੋਸ਼ਥ ਦੇ ਲਈ ਰਾਜਾ ਨੇ ਆਖਿਆ ਕਿ ਉਹ ਰਾਜਾ ਦੇ ਪੁੱਤਰਾਂ ਵਾਂਗੂੰ ਮੇਰੀ ਮੇਜ਼ ਤੋਂ ਰੋਟੀ ਖਾਵੇਗਾ।
12ਮਫ਼ੀਬੋਸ਼ਥ ਦਾ ਮੀਕਾ ਨਾਮ ਦੇ ਇੱਕ ਛੋਟਾ ਜਿਹਾ ਪੁੱਤਰ ਸੀ ਅਤੇ ਜਿੰਨ੍ਹੇ ਸੀਬਾ ਦੇ ਘਰ ਵਿੱਚ ਰਹਿੰਦੇ ਸਨ ਸਭ ਮਫੀਬੋਸ਼ਥ ਦੇ ਸੇਵਕ ਸਨ।
13ਮਫ਼ੀਬੋਸ਼ਥ ਯਰੂਸ਼ਲਮ ਵਿੱਚ ਰਿਹਾ ਕਿਉਂ ਜੋ ਉਹ ਹਮੇਸ਼ਾ ਰਾਜੇ ਦੀ ਮੇਜ਼ ਤੋਂ ਭੋਜਨ ਕਰਦਾ ਸੀ ਅਤੇ ਦੋਹਾਂ ਪੈਰਾਂ ਤੋਂ ਲੰਗੜਾ ਸੀ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.