Rich merchants weigh silver beside sandals while a poor laborer is forced into dust near an ignored scroll and compromised altar

ਆਮੋਸ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਨਿਆਂ ਮੋਆਬ ਤੋਂ ਯਹੂਦਾਹ ਤੇ ਇਸਰਾਏਲ ਵੱਲ ਮੁੜਦਾ ਹੈ। ਯਹੂਦਾਹ ਦੈਵੀ ਸਿੱਖਿਆ ਰੱਦ ਕਰਦਾ, ਜਦਕਿ ਇਸਰਾਏਲ ਧਰਮੀ ਵੇਚਦਾ, ਗ਼ਰੀਬ ਦਾ ਸ਼ੋਸ਼ਣ ਕਰਦਾ, ਉਪਾਸਨਾ ਭ੍ਰਿਸ਼ਟ ਕਰਦਾ, ਤੇ ਨਜ਼ੀਰੀ ਤੇ ਨਬੀ ਚੁੱਪ ਕਰਾਉਂਦਾ ਹੈ, ਯਾਦ ਕੀਤੇ ਛੁਟਕਾਰੇ ਦੇ ਬਾਵਜੂਦ। ਕੋਈ ਮਨੁੱਖੀ ਤਾਕਤ, ਤੇਜ਼ੀ ਜਾਂ ਹਥਿਆਰ ਜਵਾਬਦੇਹੀ ਆਉਣ ਤੇ ਬਚਾਓ ਨਹੀਂ ਦੇਵੇਗਾ ਹੈ।
ਸਮਾਜਿਕ ਬੇਇਨਸਾਫ਼ੀਰੱਦ ਕੀਤੀ ਸਿੱਖਿਆਭ੍ਰਿਸ਼ਟ ਉਪਾਸਨਾਜ਼ਿੰਮੇਵਾਰੀ
1ਯਹੋਵਾਹ ਇਹ ਫ਼ਰਮਾਉਂਦਾ ਹੈ, “ਮੋਆਬ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਨੇ ਅਦੋਮ ਦੇ ਰਾਜੇ ਦੀਆਂ ਹੱਡੀਆਂ ਨੂੰ ਸਾੜ ਕੇ ਚੂਨਾ ਕਰ ਦਿੱਤਾ।
2ਇਸ ਲਈ ਮੈਂ ਮੋਆਬ ਉੱਤੇ ਅੱਗ ਭੇਜਾਂਗਾ ਅਤੇ ਉਹ ਕਰੀਯੋਥ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ ਅਤੇ ਮੋਆਬ ਚੀਕ-ਚਿਹਾੜੇ ਨਾਲ ਅਤੇ ਯੁੱਧ ਦੀ ਲਲਕਾਰ ਅਤੇ ਤੁਰ੍ਹੀ ਦੀ ਵੱਡੀ ਅਵਾਜ਼ ਨਾਲ ਮਰ ਜਾਵੇਗਾ।
3ਮੈਂ ਉਹ ਦੇ ਵਿੱਚੋਂ ਨਿਆਈਂ ਵੱਢ ਸੁੱਟਾਂਗਾ ਅਤੇ ਉਸ ਦੇ ਨਾਲ ਉਹ ਦੇ ਸਾਰੇ ਹਾਕਮਾਂ ਨੂੰ ਵੀ ਕਤਲ ਕਰਾਂਗਾ,” ਯਹੋਵਾਹ ਦੀ ਇਹੋ ਬਾਣੀ ਹੈ।
4ਯਹੋਵਾਹ ਇਹ ਫ਼ਰਮਾਉਂਦਾ ਹੈ, “ਯਹੂਦਾਹ ਨਗਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਬਿਵਸਥਾ ਨੂੰ ਤੁੱਛ ਜਾਣਿਆ ਅਤੇ ਉਸ ਦੀਆਂ ਬਿਧੀਆਂ ਦੀ ਪਾਲਨਾ ਨਹੀਂ ਕੀਤੀ ਅਤੇ ਉਹਨਾਂ ਦੇ ਝੂਠੇ ਦੇਵਤਿਆਂ ਨੇ ਉਹਨਾਂ ਨੂੰ ਭਟਕਾ ਦਿੱਤਾ, ਜਿਨ੍ਹਾਂ ਦੇ ਪਿੱਛੇ ਉਹਨਾਂ ਦੇ ਪੁਰਖੇ ਵੀ ਚਲਦੇ ਸਨ।
5ਮੈਂ ਯਹੂਦਾਹ ਨਗਰ ਉੱਤੇ ਅੱਗ ਭੇਜਾਂਗਾ ਜੋ ਯਰੂਸ਼ਲਮ ਦੇ ਗੜ੍ਹਾਂ ਨੂੰ ਭਸਮ ਕਰੇਗੀ।”
6ਯਹੋਵਾਹ ਇਹ ਫ਼ਰਮਾਉਂਦਾ ਹੈ, “ਇਸਰਾਏਲ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹਨਾਂ ਨੇ ਧਰਮੀ ਨੂੰ ਚਾਂਦੀ ਲਈ ਅਤੇ ਕੰਗਾਲ ਨੂੰ ਜੁੱਤੀਆਂ ਦੇ ਇੱਕ ਜੋੜੇ ਲਈ ਵੇਚ ਦਿੱਤਾ।
7ਉਹ ਗਰੀਬਾਂ ਦੇ ਸਿਰ ਦੀ ਸਿੱਕਰੀ ਦਾ ਵੀ ਲਾਲਚ ਕਰਦੇ ਹਨ ਅਤੇ ਉਹ ਕੁਚਲੇ ਹੋਇਆਂ ਨੂੰ ਰਾਹ ਤੋਂ ਹਟਾ ਦਿੰਦੇ ਹਨ, ਪਿਉ ਅਤੇ ਪੁੱਤਰ ਇੱਕੋ ਹੀ ਕੁੜੀ ਦੇ ਕੋਲ ਜਾਂਦੇ ਹਨ, ਤਾਂ ਜੋ ਉਹ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਕਰਨ।
8ਉਹ ਹਰ ਜਗਵੇਦੀ ਕੋਲ ਗਿਰਵੀ ਰੱਖੇ ਹੋਏ ਬਸਤਰਾਂ ਉੱਤੇ ਲੇਟਦੇ ਹਨ ਅਤੇ ਜੁਰਮਾਨੇ ਦੇ ਪੈਸਿਆਂ ਨਾਲ ਖਰੀਦੀ ਹੋਈ ਮਧ ਆਪਣੇ ਦੇਵਤਿਆਂ ਦੇ ਭਵਨ ਵਿੱਚ ਪੀਂਦੇ ਹਨ।
9“ਮੈਂ ਅਮੋਰੀਆਂ ਨੂੰ ਉਹਨਾਂ ਦੇ ਸਾਹਮਣੇ ਬਰਬਾਦ ਕੀਤਾ, ਜਿਨ੍ਹਾਂ ਦਾ ਕੱਦ ਦਿਆਰਾਂ ਦੇ ਕੱਦ ਵਰਗਾ ਸੀ ਅਤੇ ਜਿਹੜੇ ਬਲੂਤਾਂ ਵਾਂਗੂੰ ਬਲਵਾਨ ਸਨ, ਫਿਰ ਵੀ ਮੈਂ ਉੱਪਰੋਂ ਉਨ੍ਹਾਂ ਦਾ ਫਲ ਅਤੇ ਹੇਠੋਂ ਉਨ੍ਹਾਂ ਦੀਆਂ ਜੜ੍ਹਾਂ ਨੂੰ ਨਾਸ ਕੀਤਾ।
10ਮੈਂ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ ਅਤੇ ਚਾਲ੍ਹੀ ਸਾਲਾਂ ਤੱਕ ਜੰਗਲ ਵਿੱਚ ਲਈ ਫਿਰਿਆ ਤਾਂ ਜੋ ਤੁਸੀਂ ਅਮੋਰੀਆਂ ਦੇ ਦੇਸ਼ ਦੇ ਅਧਿਕਾਰੀ ਹੋ ਜਾਓ।
11ਮੈਂ ਤੁਹਾਡੇ ਪੁੱਤਰਾਂ ਵਿੱਚੋਂ ਨਬੀ ਅਤੇ ਤੁਹਾਡੇ ਜਵਾਨਾਂ ਵਿੱਚੋਂ ਨਜ਼ੀਰ ਠਹਿਰਾਏ। ਹੇ ਇਸਰਾਏਲੀਓ, ਕੀ ਇਹ ਸੱਚ ਨਹੀਂ ਹੈ?” ਯਹੋਵਾਹ ਦੀ ਇਹੋ ਬਾਣੀ ਹੈ।
12ਪਰ ਤੁਸੀਂ ਨਜ਼ੀਰਾਂ ਨੂੰ ਮਧ ਪਿਲਾਈ ਅਤੇ ਨਬੀਆਂ ਨੂੰ ਹੁਕਮ ਦਿੱਤਾ, ਭਵਿੱਖਬਾਣੀ ਨਾ ਕਰੋ!
13“ਵੇਖੋ, ਮੈਂ ਤੁਹਾਨੂੰ ਅਜਿਹਾ ਦਬਾਵਾਂਗਾ, ਜਿਵੇਂ ਪੂਲਿਆਂ ਨਾਲ ਭਰਿਆ ਹੋਇਆ ਗੱਡਾ ਦੱਬ ਜਾਂਦਾ ਹੈ।
14ਤੇਜ਼ ਦੌੜਨ ਵਾਲਿਆਂ ਨੂੰ ਭੱਜਣ ਲਈ ਸਥਾਨ ਨਾ ਮਿਲੇਗਾ ਅਤੇ ਬਲਵਾਨ ਦਾ ਬਲ ਕਾਇਮ ਨਾ ਰਹੇਗਾ ਅਤੇ ਸੂਰਮਾ ਆਪਣੀ ਜਾਨ ਨਾ ਬਚਾ ਸਕੇਗਾ।
15ਧਣੁੱਖਧਾਰੀ ਖੜ੍ਹਾ ਨਾ ਰਹਿ ਸਕੇਗਾ, ਤੇਜ਼ ਦੌੜਨ ਵਾਲਾ ਨਾ ਬਚ ਸਕੇਗਾ, ਨਾ ਹੀ ਘੋੜ ਸਵਾਰ ਆਪਣੀ ਜਾਨ ਬਚਾ ਸਕੇਗਾ।
16ਸੂਰਮਿਆਂ ਵਿੱਚੋਂ ਸਭ ਤੋਂ ਦਲੇਰ ਉਸ ਦਿਨ ਨੰਗਾ ਭੱਜ ਜਾਵੇਗਾ,” ਯਹੋਵਾਹ ਦੀ ਇਹੋ ਬਾਣੀ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.