Two carpenters examine a charred grapevine branch beside strong cedar beams in a plain workshop

ਹਿਜ਼ਕੀਏਲ 15

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਅੰਗੂਰੀ ਵੇਲ ਦੀ ਲੱਕੜ ਸਾਧਾਰਨ ਜੰਗਲੀ ਲੱਕੜ ਤੋਂ ਘੱਟ ਲਾਭਦਾਇਕ ਹੈ ਤੇ ਸੜਨ ਪਿੱਛੋਂ ਪੂਰੀ ਤਰ੍ਹਾਂ ਬੇਕਾਰ ਬਣਦੀ ਹੈ। ਇਸ ਛੋਟੀ ਦ੍ਰਿਸ਼ਟਾਂਤ ਰਾਹੀਂ, ਯਰੂਸ਼ਲਮ ਦੀ ਤੁਲਨਾ ਸੜੀ ਵੇਲ ਦੀ ਲੱਕੜ ਨਾਲ ਕੀਤੀ ਜਾਂਦੀ: ਸੌਂਪੀ ਗਈ ਕਿਉਂਕਿ ਲਗਾਤਾਰ ਬੇਵਫ਼ਾਈ ਨੇ ਇਸ ਨੂੰ ਆਪਣਾ ਮਕਸਦ ਪੂਰਾ ਕਰਨ ਤੋਂ ਅਸਮਰਥ ਛੱਡਿਆ ਹੈ।
ਅੰਗੂਰੀ ਵੇਲਯਰੂਸ਼ਲਮਵਫ਼ਾਦਾਰੀਨਿਆਂ
1ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2ਹੇ ਮਨੁੱਖ ਦੇ ਪੁੱਤਰ, ਕੀ ਅੰਗੂਰ ਦੀ ਲੱਕੜੀ ਹੋਰਨਾਂ ਰੁੱਖਾਂ ਦੀ ਲੱਕੜੀ ਨਾਲੋਂ ਅਰਥਾਤ ਅੰਗੂਰ ਦੀ ਟਹਿਣੀ ਜਿਹੜੀ ਜੰਗਲ ਦੇ ਰੁੱਖਾਂ ਵਿੱਚ ਹੈ, ਕੁਝ ਚੰਗੀ ਹੈ?
3ਕੀ ਉਹ ਦੀ ਲੱਕੜੀ ਵਿੱਚੋਂ ਕੋਈ ਲੈਂਦਾ ਹੈ ਕਿ ਉਸ ਤੋਂ ਕੁਝ ਬਣਾਵੇ? ਜਾਂ ਕੀ ਲੋਕ ਬਰਤਨ ਲਟਕਾਉਣ ਲਈ ਉਹ ਦੀਆਂ ਕਿੱਲੀਆਂ ਬਣਾਉਂਦੇ ਹਨ?
4ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?
5ਵੇਖ, ਜਦੋਂ ਉਹ ਸਾਬਤ ਸੀ, ਤਾਂ ਕਿਸੇ ਕੰਮ ਦੀ ਨਹੀਂ ਸੀ ਅਤੇ ਜਦੋਂ ਉਹ ਅੱਗ ਵਿੱਚ ਸੜ ਕੇ ਸੁਆਹ ਬਣ ਗਈ, ਤਾਂ ਕਿਸ ਕੰਮ ਦੀ ਹੈ?
6ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਵੇਂ ਮੈਂ ਜੰਗਲ ਦੇ ਰੁੱਖਾਂ ਵਿੱਚੋਂ ਅੰਗੂਰ ਦੇ ਰੁੱਖ ਨੂੰ ਬਾਲਣ ਲਈ ਦਿੱਤਾ ਹੈ, ਉਸੇ ਤਰ੍ਹਾਂ ਹੀ ਯਰੂਸ਼ਲਮ ਦੇ ਵਾਸੀਆਂ ਨੂੰ ਦਿਆਂਗਾ।
7ਮੇਰਾ ਚਿਹਰਾ ਉਹਨਾਂ ਦੇ ਵਿਰੁੱਧ ਹੋਵੇਗਾ। ਉਹ ਅੱਗ ਵਿੱਚੋਂ ਭੱਜ ਨਿੱਕਲਣਗੇ ਪਰ ਅੱਗ ਉਹਨਾਂ ਨੂੰ ਭਸਮ ਕਰੇਗੀ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ, ਜਦੋਂ ਮੈਂ ਆਪਣਾ ਚਿਹਰਾ ਉਹਨਾਂ ਦੇ ਵਿਰੁੱਧ ਕਰਾਂਗਾ।
8ਮੈਂ ਦੇਸ ਨੂੰ ਉਜਾੜ ਸੁੱਟਾਂਗਾ, ਇਸ ਲਈ ਕਿ ਉਹਨਾਂ ਨੇ ਵੱਡੀ ਭਾਰੀ ਬੇਈਮਾਨੀ ਕੀਤੀ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.