Hosea respectfully welcomes his estranged wife at a marketplace beside measured silver and sacks of barley

ਹੋਸ਼ੇਆ 3

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਪਰਮੇਸ਼ੁਰ ਹੋਸ਼ੇਆ ਨੂੰ ਬੇਵਫ਼ਾ ਔਰਤ ਨੂੰ ਦੁਬਾਰਾ ਪਿਆਰ ਕਰਨ ਲਈ ਕਹਿੰਦਾ, ਇਸਰਾਏਲ ਦੀ ਮੂਰਤੀ ਪੂਜਾ ਦੇ ਬਾਵਜੂਦ ਦੈਵੀ ਪਿਆਰ ਦਰਸਾਉਂਦੇ ਹੋਏ। ਹੋਸ਼ੇਆ ਚਾਂਦੀ ਤੇ ਜੌਂ ਨਾਲ ਉਸ ਨੂੰ ਛੁਡਾਉਂਦਾ ਤੇ ਵਫ਼ਾਦਾਰੀ ਦਾ ਸਮਾਂ ਮੰਗਦਾ ਹੈ, ਇਸਰਾਏਲ ਦੀ ਘਾਟ ਤੇ ਪਰਮੇਸ਼ੁਰ ਤੇ ਦਾਊਦੀ ਰਾਜ ਵੱਲ ਆਖ਼ਰੀ ਵਾਪਸੀ ਦਰਸਾਉਂਦੇ ਹੋਏ।
ਛੁਟਕਾਰਾਵਫ਼ਾਦਾਰ ਪਿਆਰਵਫ਼ਾਦਾਰੀਵਾਪਸੀ
1ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।
2ਸੋ ਮੈਂ ਉਹ ਨੂੰ ਪੰਦਰਾਂ ਸ਼ਕਲ ਅਤੇ ਜੌਂ ਦਾ ਡੇਢ ਹੋਮਰ ਦੇ ਕੇ ਆਪਣੇ ਲਈ ਮੁੱਲ ਲਿਆ
3ਅਤੇ ਮੈਂ ਉਹ ਨੂੰ ਆਖਿਆ, ਤੂੰ ਬਹੁਤ ਦਿਨਾਂ ਤੱਕ ਮੇਰੇ ਨਾਲ ਵੱਸੇਂਗੀ, ਤੂੰ ਨਾ ਵਿਭਚਾਰ ਕਰੇਂਗੀ, ਨਾ ਕਿਸੇ ਹੋਰ ਮਨੁੱਖ ਦੀ ਪਤਨੀ ਹੋਵੇਂਗੀ, ਅਤੇ ਮੈਂ ਵੀ ਤੇਰਾ ਹੀ ਹੋ ਕੇ ਰਹਾਂਗਾ।
4ਇਸ ਤਰ੍ਹਾਂ ਇਸਰਾਏਲੀ ਵੀ ਬਹੁਤ ਦਿਨਾਂ ਤੱਕ ਬਿਨ੍ਹਾਂ ਰਾਜੇ ਤੇ ਹਾਕਮ ਦੇ, ਬਿਨ੍ਹਾਂ ਭੇਟ ਤੇ ਥੰਮ੍ਹ ਦੇ, ਬਿਨ੍ਹਾਂ ਏਫ਼ੋਦ ਤੇ ਤਰਾਫ਼ੀਮ ਦੇ ਰਹਿਣਗੇ।
5ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.