
ਹੋਸ਼ੇਆ 8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਖ਼ਤਰੇ ਦੀ ਘੰਟੀ ਵੱਜਦੀ ਹੈ ਕਿਉਂਕਿ ਇਸਰਾਏਲ ਪਰਮੇਸ਼ੁਰ ਨੂੰ ਜਾਣਨ ਦਾ ਦਾਅਵਾ ਕਰਦੇ ਹੋਏ ਵੀ ਨੇਮ ਤੋੜ ਚੁੱਕਾ ਹੈ। ਖ਼ੁਦ-ਨਿਯੁਕਤ ਹਾਕਮ, ਸਾਮਰਿਯਾ ਦਾ ਵੱਛਾ, ਪਰਦੇਸੀ ਗੱਠਜੋੜ ਤੇ ਵਧੀਆਂ ਵੇਦੀਆਂ ਗ਼ਲਤ ਭਰੋਸਾ ਬੇਪਰਦ ਕਰਦੇ ਹਨ। ਹਵਾ ਬੀਜ ਕੇ, ਕੌਮ ਬਵੰਡਰ ਵੱਢੇਗੀ ਤੇ ਗ਼ੁਲਾਮੀ ਵੱਲ ਮੁੜੇਗੀ ਹੈ।
ਟੁੱਟਿਆ ਨੇਮਮੂਰਤੀ ਪੂਜਾਗ਼ਲਤ ਭਰੋਸਾਨਤੀਜੇ
1ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ! ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ, ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ, ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
2ਉਹ ਮੇਰੀ ਦੁਹਾਈ ਦਿੰਦੇ ਹਨ, - ਹੇ ਸਾਡੇ ਪਰਮੇਸ਼ੁਰ, ਅਸੀਂ ਜੋ ਇਸਰਾਏਲੀ ਹਾਂ, ਤੈਨੂੰ ਜਾਣਦੇ ਹਾਂ!
3ਇਸਰਾਏਲ ਨੇ ਭਲਿਆਈ ਨੂੰ ਰੱਦ ਕੀਤਾ, ਵੈਰੀ ਉਹ ਦਾ ਪਿੱਛਾ ਕਰੇਗਾ।
4ਉਹਨਾਂ ਨੇ ਰਾਜੇ ਬਣਾਏ, ਪਰ ਮੇਰੀ ਵੱਲੋਂ ਨਹੀਂ, ਉਹਨਾਂ ਨੇ ਹਾਕਮ ਠਹਿਰਾਏ, ਪਰ ਮੈਂ ਨਹੀਂ ਜਾਣਿਆ। ਉਹਨਾਂ ਨੇ ਆਪਣੀ ਚਾਂਦੀ ਤੇ ਆਪਣੇ ਸੋਨੇ ਨਾਲ ਬੁੱਤ ਬਣਾਏ, ਤਾਂ ਕਿ ਉਹ ਮਿਟਾਏ ਜਾਣ।
5ਉਹ ਨੇ ਤੇਰਾ ਵੱਛਾ ਰੱਦ ਕੀਤਾ, ਹੇ ਸਾਮਰਿਯਾ! ਮੇਰਾ ਕ੍ਰੋਧ ਉਹਨਾਂ ਉੱਤੇ ਭੜਕਿਆ। ਉਹ ਕਦੋਂ ਸ਼ੁੱਧਤਾਈ ਤੱਕ ਪਹੁੰਚਣਗੇ?
6ਇਸਰਾਏਲ ਤੋਂ ਇਹ ਤਾਂ ਹੈ ਕਾਰੀਗਰ ਨੇ ਉਹ ਨੂੰ ਬਣਾਇਆ, ਅਤੇ ਉਹ ਪਰਮੇਸ਼ੁਰ ਨਹੀਂ ਹੈ, ਹਾਂ ਸਾਮਰਿਯਾ ਦਾ ਵੱਛਾ ਟੁੱਕੜੇ-ਟੁੱਕੜੇ ਕੀਤਾ ਜਾਵੇਗਾ।
7ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜ੍ਹੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!
8ਇਸਰਾਏਲ ਨਿਗਲਿਆ ਗਿਆ, ਹੁਣ ਉਹ ਕੌਮਾਂ ਦੇ ਵਿੱਚ ਨਾਪਸੰਦ ਬਰਤਨ ਵਰਗਾ ਹੈ।
9ਕਿਉਂ ਜੋ ਉਹ ਅੱਸ਼ੂਰ ਨੂੰ ਚੱਲੇ ਗਏ ਹਨ, ਜਿਵੇਂ ਇੱਕ ਜੰਗਲੀ ਗਧਾ ਇਕੱਲਾ ਅਵਾਰਾ ਹੋਵੇ। ਇਫ਼ਰਾਈਮ ਨੇ ਕਿਰਾਏ ਉੱਤੇ ਯਾਰ ਲਏ ਹਨ।
10ਭਾਵੇਂ ਉਹ ਕੌਮਾਂ ਵਿੱਚ ਕਿਰਾਇਆ ਦੇਣ, ਮੈਂ ਉਹਨਾਂ ਨੂੰ ਹੁਣ ਇਕੱਠਾ ਕਰਾਂਗਾ। ਉਹ ਰਾਜੇ ਅਤੇ ਹਾਕਮਾਂ ਦੇ ਭਾਰ ਤੋਂ ਘੱਟ ਹੋਣ ਲੱਗੇ।
11ਇਸ ਲਈ ਕਿ ਇਫ਼ਰਾਈਮ ਨੇ ਪਾਪ ਕਰਨ ਲਈ ਬਹੁਤੀਆਂ ਜਗਵੇਦੀਆਂ ਬਣਾਈਆਂ, ਉਹ ਉਸ ਦੇ ਲਈ ਪਾਪ ਕਰਨ ਦੀਆਂ ਜਗਵੇਦੀਆਂ ਹੋ ਗਈਆਂ।
12ਮੈਂ ਉਸ ਦੇ ਲਈ ਆਪਣੀ ਬਿਵਸਥਾ ਤੋਂ ਹਜ਼ਾਰਾਂ ਗੱਲਾਂ ਲਿਖੀਆਂ, ਪਰ ਉਹ ਓਪਰੀਆਂ ਜਿਹੀਆਂ ਸਮਝੀਆਂ ਗਈਆਂ।
13ਮੇਰੇ ਚੜ੍ਹਾਵੇ ਦੀਆਂ ਬਲੀਆਂ ਲਈ ਉਹ ਮਾਸ ਚੜ੍ਹਾਉਂਦੇ ਹਨ ਅਤੇ ਖਾਂਦੇ ਹਨ, ਪਰ ਯਹੋਵਾਹ ਉਨ੍ਹਾਂ ਨੂੰ ਪਸੰਦ ਨਹੀਂ ਕਰਦਾ। ਹੁਣ ਉਹ ਉਹਨਾਂ ਦੀਆਂ ਬਦੀਆਂ ਚੇਤੇ ਕਰੇਗਾ, ਅਤੇ ਉਹਨਾਂ ਦੇ ਪਾਪਾਂ ਦੀ ਖ਼ਬਰ ਲਵੇਗਾ, - ਉਹ ਮਿਸਰ ਨੂੰ ਮੁੜ ਜਾਣਗੇ।
14ਇਸਰਾਏਲ ਆਪਣੇ ਸਿਰਜਣਹਾਰ ਪਰਮੇਸ਼ੁਰ ਨੂੰ ਭੁੱਲ ਗਿਆ ਹੈ, ਅਤੇ ਮਹਿਲ ਬਣਾਏ, ਯਹੂਦਾਹ ਨੇ ਗੜ੍ਹ ਵਾਲੇ ਸ਼ਹਿਰ ਬਹੁਤ ਸਾਰੇ ਬਣਾਏ, ਪਰ ਮੈਂ ਅੱਗ ਉਸ ਦੇ ਸ਼ਹਿਰਾਂ ਵਿੱਚ ਭੇਜਾਂਗਾ, ਅਤੇ ਉਹ ਉਸ ਦੇ ਕਿਲਿਆਂ ਨੂੰ ਭਸਮ ਕਰ ਦੇਵੇਗੀ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.