Joyful families drawing clear water from wells and singing together beneath Jerusalem's morning light

ਯਸਾਯਾਹ 12

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਛੁਡਾਇਆ ਭਾਈਚਾਰਾ ਧੰਨਵਾਦ ਕਰਦਾ ਕਿਉਂਕਿ ਪਰਮੇਸ਼ੁਰ ਦਾ ਗੁੱਸਾ ਮੁੜ ਗਿਆ ਤੇ ਉਸ ਦਾ ਦਿਲਾਸਾ ਆਇਆ ਹੈ। ਭਰੋਸਾ ਡਰ ਦੀ ਥਾਂ ਲੈਂਦਾ ਜਦਕਿ ਲੋਕ ਖੁਸ਼ੀ ਨਾਲ ਮੁਕਤੀ ਦੇ ਚਸ਼ਮਿਆਂ ਤੋਂ ਪਾਣੀ ਭਰਦੇ ਤੇ ਕੌਮਾਂ ਵਿੱਚ ਪਰਮੇਸ਼ੁਰ ਦੇ ਕੰਮਾਂ ਦਾ ਐਲਾਨ ਕਰਦੇ ਹਨ।
ਮੁਕਤੀਖੁਸ਼ੀਭਰੋਸਾਉਸਤਤ
1ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।
2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।
3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।
4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।
5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।
6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.