
ਯਸਾਯਾਹ 55
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਹਰ ਪਿਆਸੇ ਨੂੰ ਬਿਨਾਂ ਭੁਗਤਾਨ ਪਾਣੀ, ਭੋਜਨ ਤੇ ਨੇਮ ਦੀ ਦਯਾ ਪਾਉਣ ਦਾ ਸੱਦਾ ਦਿੱਤਾ ਜਾਂਦਾ ਹੈ। ਪਰਮੇਸ਼ੁਰ ਨੂੰ ਭਾਲਣਾ ਮਾਫ਼ੀ ਲਿਆਉਂਦਾ, ਦੈਵੀ ਵਿਚਾਰ ਮਨੁੱਖੀ ਵਿਚਾਰਾਂ ਤੋਂ ਪਰੇ ਹਨ, ਤੇ ਪ੍ਰਭਾਵਸ਼ਾਲੀ ਬਚਨ ਛੁਡਾਏ ਲੋਕਾਂ ਨੂੰ ਖੁਸ਼ੀ ਮਨਾਉਂਦੀ ਸ੍ਰਿਸ਼ਟੀ ਰਾਹੀਂ ਘਰ ਭੇਜਦਾ ਹੈ।
ਕਿਰਪਾਸੱਦਾਬਚਨਖੁਸ਼ੀ
1ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!
2ਜਿਹੜੀ ਰੋਟੀ ਨਹੀਂ, ਉਹ ਦੇ ਲਈ ਤੁਸੀਂ ਆਪਣੀ ਚਾਂਦੀ ਅਤੇ ਜਿਹੜੀ ਚੀਜ਼ ਰਜਾਉਂਦੀ ਨਹੀਂ ਉਹ ਦੇ ਲਈ ਆਪਣੀ ਮਿਹਨਤ ਕਿਉਂ ਖਰਚਦੇ ਹੋ? ਧਿਆਨ ਨਾਲ ਮੇਰੀ ਸੁਣੋ ਅਤੇ ਚੰਗਾ ਖਾਓ, ਤੁਹਾਡਾ ਜੀ ਚਿਕਨਾਈ ਨਾਲ ਤ੍ਰਿਪਤ ਹੋ ਜਾਵੇ।
3ਕੰਨ ਲਾਓ ਅਤੇ ਮੇਰੇ ਵੱਲ ਆਓ, ਸੁਣੋ ਤਾਂ ਤੁਸੀਂ ਜੀਉਂਦੇ ਰਹੋਗੇ, ਅਤੇ ਮੈਂ ਤੁਹਾਡੇ ਨਾਲ ਇੱਕ ਸਦੀਪਕ ਨੇਮ ਬੰਨ੍ਹਾਂਗਾ, ਅਰਥਾਤ ਦਾਊਦ ਨਾਲ ਬੰਨ੍ਹੀਆਂ ਅਟੱਲ ਦਿਆਲ਼ਗੀਆਂ ਦਾ ਨੇਮ।
4ਵੇਖ, ਮੈਂ ਉਹ ਨੂੰ ਕੌਮਾਂ ਲਈ ਗਵਾਹ ਠਹਿਰਾਇਆ ਹੈ, ਲੋਕਾਂ ਲਈ ਪ੍ਰਧਾਨ ਅਤੇ ਹਾਕਮ।
5ਵੇਖ, ਤੂੰ ਇੱਕ ਕੌਮ ਨੂੰ ਸੱਦੇਂਗਾ ਜਿਸ ਨੂੰ ਤੂੰ ਨਹੀਂ ਜਾਣਦਾ, ਅਤੇ ਅਜਿਹੀਆਂ ਕੌਮਾਂ ਨੂੰ ਜੋ ਤੈਨੂੰ ਨਹੀਂ ਜਾਣਦੀਆਂ, ਤੇਰੇ ਕੋਲ ਭੱਜੀਆਂ ਆਉਣਗੀਆਂ, ਇਹ ਯਹੋਵਾਹ ਤੇਰੇ ਪਰਮੇਸ਼ੁਰ ਅਤੇ ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਹੋਵੇਗਾ, ਜਿਸ ਨੇ ਤੈਨੂੰ ਸ਼ੋਭਾਮਾਨ ਕੀਤਾ ਹੈ।
6ਯਹੋਵਾਹ ਨੂੰ ਭਾਲੋ ਜਦ ਤੱਕ ਉਹ ਲੱਭ ਸਕੇ, ਉਹ ਨੂੰ ਪੁਕਾਰੋ ਜਦ ਤੱਕ ਉਹ ਨੇੜੇ ਹੈ।
7ਦੁਸ਼ਟ ਆਪਣੇ ਰਾਹ ਨੂੰ ਤਿਆਗੇ, ਅਤੇ ਬੁਰਿਆਰ ਆਪਣੇ ਖ਼ਿਆਲਾਂ ਨੂੰ, ਉਹ ਯਹੋਵਾਹ ਵੱਲ ਮੁੜੇ ਅਤੇ ਉਹ ਉਸ ਦੇ ਉੱਤੇ ਰਹਮ ਕਰੇਗਾ, ਅਤੇ ਸਾਡੇ ਪਰਮੇਸ਼ੁਰ ਵੱਲ ਜੋ ਅੱਤ ਦਿਆਲੂ ਹੈ,
8ਕਿਉਂ ਜੋ ਮੇਰੇ ਖ਼ਿਆਲ ਤੁਹਾਡੇ ਖ਼ਿਆਲ ਨਹੀਂ, ਅਤੇ ਨਾ ਤੁਹਾਡੇ ਰਾਹ ਮੇਰੇ ਰਾਹ ਹਨ, ਯਹੋਵਾਹ ਦਾ ਵਾਕ ਹੈ।
9ਜਿਵੇਂ ਅਕਾਸ਼ ਧਰਤੀ ਤੋਂ ਉੱਚੇ ਹਨ, ਤਿਵੇਂ ਮੇਰੇ ਰਾਹ ਤੁਹਾਡੇ ਰਾਹਾਂ ਤੋਂ, ਅਤੇ ਮੇਰੇ ਖ਼ਿਆਲ ਤੁਹਾਡੇ ਖ਼ਿਆਲਾਂ ਤੋਂ ਉੱਚੇ ਹਨ।
10ਜਿਵੇਂ ਵਰਖਾ ਅਤੇ ਬਰਫ਼ ਅਕਾਸ਼ ਤੋਂ ਪੈਂਦੀ ਹੈ, ਅਤੇ ਉੱਥੇ ਮੁੜ ਨਹੀਂ ਜਾਂਦੀ, ਸਗੋਂ ਧਰਤੀ ਨੂੰ ਸਿੰਜ ਕੇ ਉਸ ਨੂੰ ਜਮਾਉਂਦੀ ਅਤੇ ਖਿੜਾਉਂਦੀ ਹੈ, ਇਸ ਤਰ੍ਹਾਂ ਬੀਜਣ ਵਾਲੇ ਨੂੰ ਬੀਜ ਅਤੇ ਖਾਣ ਵਾਲੇ ਨੂੰ ਰੋਟੀ ਦਿੰਦੀ ਹੈ,
11ਉਸੇ ਤਰ੍ਹਾਂ ਮੇਰਾ ਬਚਨ ਹੋਵੇਗਾ ਜੋ ਮੇਰੇ ਮੂੰਹੋਂ ਨਿੱਕਲਦਾ ਹੈ, ਉਹ ਮੇਰੀ ਵੱਲ ਅਵਿਰਥਾ ਨਹੀਂ ਮੁੜੇਗਾ, ਪਰ ਜੋ ਮੈਂ ਠਾਣਿਆ ਉਸ ਨੂੰ ਪੂਰਾ ਕਰੇਗਾ, ਅਤੇ ਜਿਸ ਕੰਮ ਲਈ ਮੈਂ ਉਹ ਨੂੰ ਭੇਜਿਆ, ਉਸ ਵਿੱਚ ਸਫ਼ਲ ਹੋਵੇਗਾ।
12ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।
13ਕੰਡਿਆਂ ਦੇ ਥਾਂ ਸਰੂ ਉੱਗੇਗਾ, ਕੰਟੀਲੀ ਝਾੜੀਆਂ ਦੀ ਥਾਂ ਮਹਿੰਦੀ ਉੱਗੇਗੀ, ਇਸ ਤੋਂ ਯਹੋਵਾਹ ਲਈ ਨਾਮ ਹੋਵੇਗਾ ਅਤੇ ਇਹ ਸਦੀਪਕ ਨਿਸ਼ਾਨ ਹੋਵੇਗਾ ਜੋ ਕਦੀ ਮਿਟੇਗਾ ਨਹੀਂ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.