Jeremiah setting large stones into clay pavement before an Egyptian royal building as weary Judean families watch

ਯਿਰਮਿਯਾਹ 43

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਯੋਹਾਨਾਨ ਤੇ ਹੋਰ ਆਗੂ ਯਿਰਮਿਯਾਹ ਤੇ ਝੂਠ ਬੋਲਣ ਦਾ ਦੋਸ਼ ਲਾਉਂਦੇ ਤੇ ਬਚੇ ਲੋਕਾਂ ਨੂੰ, ਯਿਰਮਿਯਾਹ ਤੇ ਬਾਰੂਕ ਸਮੇਤ, ਮਿਸਰ ਧੱਕਦੇ ਹਨ। ਤਹਪਨਹੇਸ ਵਿੱਚ, ਯਿਰਮਿਯਾਹ ਮਹਿਲ ਦੇ ਫ਼ਰਸ਼ ਹੇਠ ਵੱਡੇ ਪੱਥਰ ਦੱਬਦਾ, ਨਿਸ਼ਾਨ ਵਜੋਂ ਕਿ ਨਬੂਕਦਨੱਸਰ ਦਾ ਅਧਿਕਾਰ ਉੱਥੇ ਵੀ ਪਹੁੰਚੇਗਾ ਹੈ।
ਅਣ-ਆਗਿਆਕਾਰੀਮਿਸਰਭਵਿੱਖਸੂਚਕ ਨਿਸ਼ਾਨਬਾਬਲ
1ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ, ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ
2ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
3ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਣ
4ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ
5ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ
6ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ
7ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।
8ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ
9ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ
10ਤੂੰ ਉਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਨੱਸਰ ਨੂੰ ਬੁਲਾ ਲਵਾਂਗਾ। ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ
11ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!
12ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ
13ਉਹ ਬੈਤ ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.