Jeremiah reassuring a weary Baruch beside rolled blank scrolls as storm clouds pass over Jerusalem

ਯਿਰਮਿਯਾਹ 45

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਬਾਰੂਕ ਯਿਰਮਿਯਾਹ ਦੇ ਸ਼ਬਦ ਦਰਜ ਕਰਦੇ ਹੋਏ ਚੁੱਕੇ ਦੁੱਖ ਤੇ ਥਕਾਵਟ ਤੇ ਵਿਰਲਾਪ ਕਰਦਾ ਹੈ। ਪਰਮੇਸ਼ੁਰ ਉਸ ਨੂੰ ਯਾਦ ਦਿਵਾਉਂਦਾ ਹੈ ਕਿ ਸਾਰੀ ਧਰਤੀ ਉਲਟ-ਪੁਲਟ ਦਾ ਸਾਹਮਣਾ ਕਰਦੀ, ਉਸ ਨੂੰ ਆਪਣੇ ਲਈ ਮਹਾਨਤਾ ਨਾ ਭਾਲਣ ਲਈ ਕਹਿੰਦਾ, ਤੇ ਵਾਅਦਾ ਕਰਦਾ ਜਿੱਥੇ ਵੀ ਉਹ ਜਾਵੇ ਉਸ ਦੀ ਜਾਨ ਸੰਭਾਲੀ ਜਾਵੇਗੀ।
ਬਾਰੂਕਨਿਮਰਤਾਥਕਾਵਟਸੰਭਾਲ
1ਉਹ ਬਚਨ ਜਿਹੜਾ ਯਿਰਮਿਯਾਹ ਨਬੀ ਨੇਰੀਯਾਹ ਦੇ ਪੁੱਤਰ ਬਾਰੂਕ ਨੂੰ ਬੋਲਿਆ, ਤਦ ਉਸ ਨੇ ਇਹਨਾਂ ਗੱਲਾਂ ਨੂੰ ਯਿਰਮਿਯਾਹ ਦੇ ਮੂੰਹੋਂ ਪੋਥੀ ਵਿੱਚ ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੇ ਸ਼ਾਸਨ ਦੇ ਚੌਥੇ ਸਾਲ ਲਿਖਿਆ ਕਿ
2ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਤੇਰੇ ਵਿਖੇ, ਹੇ ਬਾਰੂਕ, ਐਉਂ ਆਖਦਾ ਹੈ,
3ਤੂੰ ਆਖਿਆ ਕਿ ਹਾਏ ਮੇਰੇ ਉੱਤੇ! ਕਿਉਂ ਜੋ ਯਹੋਵਾਹ ਨੇ ਮੇਰੇ ਦੁੱਖ ਨਾਲ ਝੋਰਾ ਵਧਾ ਦਿੱਤਾ ਹੈ! ਮੈਂ ਧਾਹਾਂ ਮਾਰਦਾ-ਮਾਰਦਾ ਥੱਕ ਗਿਆ, ਮੈਨੂੰ ਅਰਾਮ ਨਹੀਂ ਲੱਭਾ
4ਤੂੰ ਉਹ ਨੂੰ ਐਉਂ ਆਖੇਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਜੋ ਮੈਂ ਬਣਾਇਆ ਹੈ ਮੈਂ ਉਹ ਨੂੰ ਡੇਗ ਦਿਆਂਗਾ ਅਤੇ ਜੋ ਮੈਂ ਲਾਇਆ ਉਹ ਨੂੰ ਪੁੱਟ ਸੁੱਟਾਂਗਾ ਅਰਥਾਤ ਇਹ ਸਾਰੇ ਦੇਸ ਨੂੰ
5ਕੀ ਤੂੰ ਆਪਣੇ ਲਈ ਵੱਡੀਆਂ ਚੀਜ਼ਾਂ ਲੱਭਦਾ ਹੈਂ? ਤੂੰ ਨਾ ਲੱਭ ਕਿਉਂ ਜੋ ਵੇਖ, ਯਹੋਵਾਹ ਦਾ ਵਾਕ ਹੈ, ਮੈਂ ਸਾਰੇ ਬਸ਼ਰ ਉੱਤੇ ਬੁਰਿਆਈ ਲਿਆ ਰਿਹਾ ਹਾਂ। ਪਰ ਤੇਰੀ ਜਾਨ ਨੂੰ ਸਾਰਿਆਂ ਸਥਾਨਾਂ ਉੱਤੇ ਜਿੱਥੇ ਤੂੰ ਜਾਵੇਂਗਾ ਤੇਰੇ ਲਈ ਲੁੱਟ ਦਾ ਮਾਲ ਠਹਿਰਾਵਾਂਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.