
ਅੱਯੂਬ 23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਅੱਯੂਬ ਚਾਹੁੰਦਾ ਹੈ ਜਾਣੇ ਪਰਮੇਸ਼ੁਰ ਕਿੱਥੇ ਲੱਭੇ ਤਾਂ ਜੋ ਆਪਣਾ ਮੁੱਦਾ ਸਾਹਮਣੇ ਰੱਖ ਸਕੇ ਤੇ ਜਵਾਬ ਸੁਣ ਸਕੇ, ਭਰੋਸਾ ਰੱਖਦੇ ਹੋਏ ਕਿ ਉਹ ਕੁਚਲੇ ਜਾਣ ਦੀ ਬਜਾਏ ਬਰੀ ਹੋਵੇਗਾ। ਪਰ ਪਰਮੇਸ਼ੁਰ ਅੱਗੇ, ਪਿੱਛੇ, ਖੱਬੇ ਜਾਂ ਸੱਜੇ ਨਹੀਂ ਲੱਭਦਾ, ਤੇ ਅੱਯੂਬ ਕਹਿੰਦਾ ਹੈ ਉਹ ਉਸ ਰਾਹ ਤੇ ਰਿਹਾ ਹੈ ਭਾਵੇਂ ਉਸ ਨੂੰ ਠਹਿਰਾਉਣ ਵਾਲੇ ਤੋਂ ਡਰਦਾ ਹੈ।
ਦੈਵੀ ਲੁਕਾਓਇਮਾਨਦਾਰੀਪਰਖਤਾਂਘ
1ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2“ਅਜੇ ਵੀ ਮੇਰੀ ਸ਼ਿਕਾਇਤ ਜਾਰੀ ਹੈ, ਮੇਰੀ ਮਾਰ ਮੇਰੇ ਹੌਂਕਿਆ ਨਾਲੋਂ ਵੀ ਭਾਰੀ ਹੈ।
3ਕਾਸ਼ ਕਿ ਮੈਂ ਜਾਣਦਾ ਜੋ ਮੈਂ ਉਹ ਨੂੰ ਕਿੱਥੇ ਲੱਭਾਂ, ਤਾਂ ਮੈਂ ਉਹ ਦੇ ਬਿਰਾਜਣ ਦੇ ਸਥਾਨ ਤੱਕ ਜਾਂਦਾ!
4ਮੈਂ ਆਪਣਾ ਮੁਕੱਦਮਾ ਉਹ ਦੇ ਸਾਹਮਣੇ ਪੇਸ਼ ਕਰਦਾ, ਅਤੇ ਆਪਣਾ ਮੂੰਹ ਦਲੀਲਾਂ ਨਾਲ ਭਰਦਾ!
5ਮੈਂ ਉਹਨਾਂ ਗੱਲਾਂ ਨੂੰ ਜਾਣ ਲੈਂਦਾ ਜਿਹਨਾਂ ਨਾਲ ਉਹ ਮੈਨੂੰ ਉੱਤਰ ਦਿੰਦਾ, ਅਤੇ ਸਮਝ ਲੈਂਦਾ ਕਿ ਉਹ ਮੈਨੂੰ ਕੀ ਆਖਦਾ।
6ਕੀ ਉਹ ਆਪਣੀ ਸ਼ਕਤੀ ਦੀ ਵਡਿਆਈ ਅਨੁਸਾਰ ਮੇਰੇ ਨਾਲ ਲੜਦਾ? ਨਹੀਂ, ਸਗੋਂ ਉਹ ਮੇਰੀ ਵੱਲ ਧਿਆਨ ਕਰਦਾ।
7ਉੱਥੇ ਨੇਕ ਜਨ ਉਹ ਦੇ ਨਾਲ ਵਾਦ-ਵਿਵਾਦ ਕਰਦਾ, ਅਤੇ ਮੈਂ ਸਦਾ ਲਈ ਆਪਣੇ ਨਿਆਈਂ ਤੋਂ ਛੁਡਾਇਆ ਜਾਂਦਾ।
8“ਵੇਖੋ, ਮੈਂ ਅੱਗੇ ਜਾਂਦਾ ਹਾਂ ਪਰ ਉਹ ਉੱਥੇ ਨਹੀਂ, ਅਤੇ ਪਿੱਛੇ, ਪਰ ਉਹ ਮੈਨੂੰ ਮਿਲਦਾ ਨਹੀਂ,
9ਅਤੇ ਖੱਬੇ ਪਾਸੇ ਵੱਲ ਜਦੋਂ ਉਹ ਕੰਮ ਕਰਦਾ ਹੈ ਤਦ ਉਹ ਮੈਨੂੰ ਵਿਖਾਈ ਨਹੀਂ ਦਿੰਦਾ, ਉਹ ਸੱਜੇ ਪਾਸੇ ਨੂੰ ਮੁੜਦਾ ਹੈ, ਪਰ ਮੈਂ ਉਹ ਨੂੰ ਵੇਖਦਾ ਨਹੀਂ।
10ਉਹ ਤਾਂ ਮੇਰੇ ਰਾਹਾਂ ਨੂੰ ਜਾਣਦਾ ਹੈ, ਜਦ ਉਹ ਮੈਨੂੰ ਤਾਅ ਲਵੇਂ ਤਦ ਮੈਂ ਸੋਨੇ ਵਾਂਗੂੰ ਨਿੱਕਲਾਂਗਾ।
11ਮੇਰੇ ਪੈਰ ਉਹ ਦੇ ਕਦਮਾਂ ਦੇ ਪਿੱਛੇ-ਪਿੱਛੇ ਚਲੇ, ਮੈਂ ਉਹ ਦੇ ਰਾਹ ਦੀ ਪਾਲਣਾ ਕੀਤੀ ਅਤੇ ਕੁਰਾਹੇ ਨਾ ਪਿਆ।
12ਉਹ ਦੇ ਬੁੱਲ੍ਹਾਂ ਦੇ ਹੁਕਮ ਤੋਂ ਮੈਂ ਨਾ ਹਟਿਆ ਉਹ ਦੇ ਮੂੰਹ ਦਿਆਂ ਵਾਕਾਂ ਦੀ ਮੈਂ ਆਪਣੇ ਜ਼ਰੂਰੀ ਭੋਜਨ ਨਾਲੋਂ ਵਧੇਰੇ ਕਦਰ ਕੀਤੀ।
13“ਉਹ ਤਾਂ ਇੱਕੋ ਗੱਲ ਤੇ ਸਥਿਰ ਰਹਿੰਦਾ ਹੈ ਅਤੇ ਕੌਣ ਉਸ ਨੂੰ ਮੋੜ ਸਕਦਾ ਹੈ, ਅਤੇ ਜੋ ਉਹ ਦਾ ਜੀ ਚਾਹੇ ਸੋ ਉਹ ਕਰਦਾ ਹੈ,
14ਕਿਉਂਕਿ ਜੋ ਕੁਝ ਮੇਰੇ ਲਈ ਠਹਿਰਾਇਆ ਗਿਆ ਹੈ ਉਸ ਨੂੰ ਉਹ ਪੂਰਾ ਕਰਦਾ ਹੈ, ਅਤੇ ਉਹ ਦੇ ਦਿਲ ਵਿੱਚ ਅਜਿਹੀਆਂ ਬਹੁਤ ਸਾਰੀਆਂ ਹੋਰ ਯੋਜਨਾਵਾਂ ਹਨ।
15ਇਸ ਲਈ ਮੈਂ ਉਹ ਦੇ ਸਨਮੁਖ ਭੈਅ ਖਾਂਦਾ ਹਾਂ, ਜਦ ਮੈਂ ਇਸ ਦੇ ਬਾਰੇ ਸੋਚਦਾ ਹਾਂ ਤਦ ਮੈਂ ਉਸ ਤੋਂ ਡਰ ਜਾਂਦਾ ਹਾਂ।
16ਪਰਮੇਸ਼ੁਰ ਨੇ ਮੇਰੇ ਦਿਲ ਨੂੰ ਕਮਜ਼ੋਰ ਬਣਾ ਦਿੱਤਾ, ਅਤੇ ਸਰਬ ਸ਼ਕਤੀਮਾਨ ਨੇ ਮੈਨੂੰ ਘਬਰਾ ਦਿੱਤਾ ਹੈ।
17ਕਿਉਂ ਜੋ ਹਨੇਰੇ ਨੇ ਮੈਨੂੰ ਘੇਰਿਆ ਹੋਇਆ ਹੈ ਅਤੇ ਘੁੱਪ ਹਨੇਰੇ ਨੇ ਮੇਰੇ ਮੂੰਹ ਨੂੰ ਢੱਕ ਲਿਆ ਹੈ।”
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.