Jonah stands solemnly at the rail of a storm-tossed merchant ship as sailors discard cargo and a great fish approaches beneath the waves

ਯੂਨਾਹ 1

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਨੀਨਵਾਹ ਨੂੰ ਚਿਤਾਵਨੀ ਦੇਣ ਲਈ ਬੁਲਾਇਆ, ਯੂਨਾਹ ਤਰਸ਼ੀਸ਼ ਵੱਲ ਜਹਾਜ਼ ਰਾਹੀਂ ਭੱਜਦਾ ਹੈ। ਹਿੰਸਕ ਤੂਫ਼ਾਨ ਹਰ ਕਿਸੇ ਨੂੰ ਖ਼ਤਰੇ ਵਿੱਚ ਪਾਉਂਦਾ ਜਦਕਿ ਯੂਨਾਹ ਹੇਠਾਂ ਸੌਂਦਾ ਹੈ। ਗੁਣੇ ਉਸ ਦੀ ਪਛਾਣ ਕਰਨ ਪਿੱਛੋਂ, ਉਹ ਆਪਣੀ ਭੱਜਦੌੜ ਮੰਨਦਾ ਤੇ ਸਮੁੰਦਰ ਵਿੱਚ ਸੁੱਟੇ ਜਾਣ ਦੀ ਬੇਨਤੀ ਕਰਦਾ ਹੈ। ਸਮੁੰਦਰ ਸ਼ਾਂਤ ਹੁੰਦਾ, ਮਲਾਹ ਉਪਾਸਨਾ ਕਰਦੇ, ਤੇ ਵੱਡੀ ਮੱਛੀ ਯੂਨਾਹ ਨੂੰ ਨਿਗਲਦੀ ਹੈ।
ਬੁਲਾਵਾਭੱਜਦੌੜਤੂਫ਼ਾਨਇਕਬਾਲਸੰਭਾਲ
1ਯਹੋਵਾਹ ਦਾ ਬਚਨ ਅਮਿੱਤਈ ਦੇ ਪੁੱਤਰ ਯੂਨਾਹ ਨੂੰ ਆਇਆ,
2ਯਹੋਵਾਹ ਨੇ ਆਖਿਆ, “ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉਹਨਾਂ ਦੇ ਵਿਰੁੱਧ ਪੁਕਾਰ ਕਿਉਂਕਿ ਉਹਨਾਂ ਦੀ ਬੁਰਿਆਈ ਮੇਰੇ ਸਨਮੁਖ ਬਹੁਤ ਵੱਧ ਗਈ ਹੈ।”
3ਪਰ ਯੂਨਾਹ ਯਹੋਵਾਹ ਦੇ ਹਜ਼ੂਰੋਂ ਤਰਸ਼ੀਸ਼ ਨੂੰ ਭੱਜਣ ਲਈ ਉੱਠਿਆ ਅਤੇ ਉਹ ਯਾਫ਼ਾ ਵੱਲ ਚਲਾ ਗਿਆ, ਉੱਥੇ ਉਸ ਨੂੰ ਇੱਕ ਜਹਾਜ਼ ਮਿਲਿਆ ਜੋ ਤਰਸ਼ੀਸ਼ ਨੂੰ ਜਾਣ ਵਾਲਾ ਸੀ। ਤਦ ਯੂਨਾਹ ਉਸ ਦਾ ਭਾੜਾ ਦੇ ਕੇ ਜਹਾਜ਼ ਉੱਤੇ ਚੜ੍ਹ ਗਿਆ ਤਾਂ ਜੋ ਯਹੋਵਾਹ ਦੇ ਹਜ਼ੂਰੋਂ ਉਨ੍ਹਾਂ ਦੇ ਨਾਲ ਤਰਸ਼ੀਸ਼ ਨੂੰ ਭੱਜ ਜਾਵੇ।
4ਪਰ ਯਹੋਵਾਹ ਨੇ ਸਮੁੰਦਰ ਉੱਤੇ ਇੱਕ ਪ੍ਰਚੰਡ ਹਨੇਰੀ ਵਗਾਈ ਅਤੇ ਸਮੁੰਦਰ ਵਿੱਚ ਵੱਡਾ ਤੁਫ਼ਾਨ ਆ ਗਿਆ, ਅਜਿਹਾ ਕਿ ਜਹਾਜ਼ ਟੁੱਟਣ ਵਾਲਾ ਸੀ।
5ਤਦ ਮਲਾਹ ਡਰ ਗਏ ਅਤੇ ਹਰੇਕ ਆਪੋ ਆਪਣੇ ਦੇਵਤੇ ਦੇ ਅੱਗੇ ਦੁਹਾਈ ਦੇਣ ਲੱਗਾ। ਉਨ੍ਹਾਂ ਨੇ ਵਪਾਰ ਦੇ ਸਮਾਨ ਨੂੰ ਜੋ ਜਹਾਜ਼ ਵਿੱਚ ਸੀ, ਸਮੁੰਦਰ ਵਿੱਚ ਸੁੱਟ ਦਿੱਤਾ ਤਾਂ ਜੋ ਜਹਾਜ਼ ਨੂੰ ਹਲਕਾ ਕਰ ਦੇਣ। ਪਰ ਯੂਨਾਹ ਜਹਾਜ਼ ਦੇ ਹੇਠਲੇ ਹਿੱਸੇ ਵਿੱਚ ਜਾ ਕੇ ਸੌਂ ਗਿਆ ਅਤੇ ਗੂੜ੍ਹੀ ਨੀਂਦ ਵਿੱਚ ਸੁੱਤਾ ਪਿਆ ਸੀ।
6ਤਦ ਕਪਤਾਨ ਯੂਨਾਹ ਦੇ ਕੋਲ ਗਿਆ ਅਤੇ ਉਸ ਨੂੰ ਕਿਹਾ, “ਤੂੰ ਕਿਸ ਤਰ੍ਹਾਂ ਗੂੜ੍ਹੀ ਨੀਂਦ ਵਿੱਚ ਸੌਂ ਸਕਦਾ ਹੈਂ? ਉੱਠ! ਆਪਣੇ ਦੇਵਤੇ ਨੂੰ ਪੁਕਾਰ! ਸ਼ਾਇਦ ਤੇਰਾ ਦੇਵਤਾ ਸਾਨੂੰ ਯਾਦ ਕਰੇ ਅਤੇ ਅਸੀਂ ਨਾਸ ਨਾ ਹੋਈਏ!”
7ਤਦ ਉਹ ਇੱਕ ਦੂਜੇ ਨੂੰ ਕਹਿਣ ਲੱਗੇ, “ਆਓ, ਅਸੀਂ ਪਰਚੀਆਂ ਪਾ ਕੇ ਪਤਾ ਕਰੀਏ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ।” ਤਦ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਪਰਚੀ ਯੂਨਾਹ ਦੇ ਨਾਮ ਦੀ ਨਿੱਕਲੀ।
8ਤਦ ਉਨ੍ਹਾਂ ਨੇ ਉਸ ਨੂੰ ਕਿਹਾ, “ਤੂੰ ਸਾਨੂੰ ਦੱਸ ਕਿ ਇਹ ਬਿਪਤਾ ਕਿਸ ਦੇ ਕਾਰਨ ਸਾਡੇ ਉੱਤੇ ਆਣ ਪਈ ਹੈ? ਤੂੰ ਕੀ ਕੰਮ ਕਰਦਾ ਹੈਂ ਅਤੇ ਤੂੰ ਕਿੱਥੋਂ ਆਇਆ ਹੈਂ? ਤੂੰ ਕਿਹੜੇ ਦੇਸ਼ ਦਾ ਹੈਂ ਅਤੇ ਤੂੰ ਕਿਹੜਿਆਂ ਲੋਕਾਂ ਵਿੱਚੋਂ ਹੈਂ?”
9ਯੂਨਾਹ ਨੇ ਉਨ੍ਹਾਂ ਨੂੰ ਕਿਹਾ, “ਮੈਂ ਇਬਰਾਨੀ ਹਾਂ ਅਤੇ ਅਕਾਸ਼ ਦੇ ਪਰਮੇਸ਼ੁਰ ਯਹੋਵਾਹ, ਜਿਸ ਨੇ ਸਮੁੰਦਰ ਅਤੇ ਧਰਤੀ ਦੋਹਾਂ ਨੂੰ ਬਣਾਇਆ ਹੈ, ਉਸੇ ਤੋਂ ਡਰਦਾ ਹਾਂ।”
10ਤਦ ਉਹ ਮਨੁੱਖ ਬਹੁਤ ਹੀ ਡਰ ਗਏ ਅਤੇ ਕਹਿਣ ਲੱਗੇ, “ਤੂੰ ਇਹ ਕੀ ਕੀਤਾ?” ਉਹ ਮਨੁੱਖ ਜਾਣ ਗਏ ਸਨ ਕਿ ਯੂਨਾਹ ਯਹੋਵਾਹ ਦੇ ਹਜ਼ੂਰੋਂ ਭੱਜ ਰਿਹਾ ਸੀ, ਕਿਉਂਕਿ ਉਸ ਨੇ ਆਪ ਹੀ ਇਹ ਗੱਲ ਉਨ੍ਹਾਂ ਨੂੰ ਦੱਸ ਦਿੱਤੀ ਸੀ।
11ਤਦ ਉਨ੍ਹਾਂ ਨੇ ਕਿਹਾ, “ਅਸੀਂ ਤੇਰੇ ਨਾਲ ਕੀ ਕਰੀਏ ਤਾਂ ਜੋ ਸਮੁੰਦਰ ਸਾਡੇ ਲਈ ਸ਼ਾਂਤ ਹੋ ਜਾਵੇ?” ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਵੱਧਦੀਆਂ ਹੀ ਜਾਂਦੀਆਂ ਸਨ।
12ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਮੈਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿਉ, ਫੇਰ ਸਮੁੰਦਰ ਤੁਹਾਡੇ ਲਈ ਸ਼ਾਂਤ ਹੋ ਜਾਵੇਗਾ ਕਿਉਂਕਿ ਮੈਂ ਜਾਣਦਾ ਹਾਂ ਕਿ ਮੇਰੇ ਹੀ ਕਾਰਨ ਇਹ ਵੱਡਾ ਤੁਫ਼ਾਨ ਤੁਹਾਡੇ ਉੱਤੇ ਆਇਆ ਹੈ।”
13ਫੇਰ ਵੀ ਉਹ ਵੱਡੇ ਜ਼ੋਰ ਨਾਲ ਚੱਪੇ ਲਾਉਂਦੇ ਰਹੇ ਤਾਂ ਜੋ ਜਹਾਜ਼ ਕੰਢੇ ਲੱਗ ਜਾਵੇ ਪਰ ਉਹ ਲਾ ਨਾ ਸਕੇ, ਕਿਉਂ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵੱਧਦੀਆਂ ਜਾਂਦੀਆਂ ਸਨ।
14ਤਦ ਉਨ੍ਹਾਂ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਕਿਹਾ, ਹੇ ਯਹੋਵਾਹ, ਅਸੀਂ ਤੇਰੇ ਅੱਗੇ ਮਿੰਨਤ ਕਰਦੇ ਹਾਂ ਕਿ ਅਸੀਂ ਇਸ ਮਨੁੱਖ ਦੀ ਜਾਨ ਦੇ ਕਾਰਨ ਨਾਸ ਨਾ ਹੋਈਏ ਅਤੇ ਤੂੰ ਬੇਦੋਸ਼ ਦਾ ਖੂਨ ਸਾਡੇ ਉੱਤੇ ਨਾ ਪਾ ਕਿਉਂਕਿ ਹੇ ਯਹੋਵਾਹ, ਜੋ ਕੁਝ ਤੂੰ ਚਾਹਿਆ, ਤੂੰ ਉਹੋ ਕੀਤਾ ਹੈ!
15ਫਿਰ ਉਨ੍ਹਾਂ ਨੇ ਯੂਨਾਹ ਨੂੰ ਚੁੱਕ ਕੇ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਸਮੁੰਦਰ ਦਾ ਜ਼ੋਰ ਬੰਦ ਹੋ ਗਿਆ।
16ਤਦ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦਾ ਬਹੁਤ ਭੈਅ ਮੰਨਿਆ ਅਤੇ ਉਨ੍ਹਾਂ ਨੇ ਯਹੋਵਾਹ ਦੇ ਅੱਗੇ ਇੱਕ ਬਲੀ ਚੜ੍ਹਾਈ ਅਤੇ ਸੁੱਖਣਾ ਸੁੱਖੀਆਂ।
17ਪਰ ਯਹੋਵਾਹ ਨੇ ਇੱਕ ਵੱਡੀ ਮੱਛੀ ਠਹਿਰਾਈ ਸੀ, ਜੋ ਯੂਨਾਹ ਨੂੰ ਨਿਗਲ ਜਾਵੇ, ਅਤੇ ਯੂਨਾਹ ਤਿੰਨ ਦਿਨ ਅਤੇ ਤਿੰਨ ਰਾਤ ਉਸ ਮੱਛੀ ਦੇ ਢਿੱਡ ਵਿੱਚ ਰਿਹਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.