A mother holding her infant while presenting a lamb and birds to a priest

ਲੇਵੀਆਂ ਦੀ ਪੋਥੀ 12

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਲੇਵੀਆਂ ਦੀ ਪੋਥੀ 12 ਜਣੇਪੇ ਤੋਂ ਬਾਅਦ ਸ਼ੁੱਧੀਕਰਨ ਦੀਆਂ ਮਿਆਦਾਂ ਤੈਅ ਕਰਦਾ ਹੈ ਅਤੇ ਮਾਂ ਨੂੰ ਬਾਅਦ ਵਿੱਚ ਹੋਮ ਬਲੀ ਤੇ ਪਾਪ ਦੀ ਭੇਟ ਲਿਆਉਣ ਦਾ ਨਿਰਦੇਸ਼ ਦਿੰਦਾ ਹੈ। ਅਧਿਆਇ ਦੋ ਪੰਛੀਆਂ ਨੂੰ ਵੀ ਇੱਕ ਸਸਤੇ ਵਿਕਲਪ ਵਜੋਂ ਦਿੰਦਾ ਹੈ ਜਦੋਂ ਲੇਲਾ ਪਰਿਵਾਰ ਦੇ ਸਾਧਨਾਂ ਤੋਂ ਪਰੇ ਹੋਵੇ।
ਜਣੇਪਾਸ਼ੁੱਧੀਕਰਨਬਹਾਲੀਪਹੁੰਚਯੋਗ ਭੇਟ
1ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2ਇਸਰਾਏਲੀਆਂ ਨੂੰ ਆਖ ਜੇਕਰ ਕੋਈ ਇਸਤਰੀ ਗਰਭਵਤੀ ਹੋਵੇ ਅਤੇ ਮੁੰਡੇ ਨੂੰ ਜਨਮ ਦੇਵੇ ਤਾਂ ਉਹ ਸੱਤ ਦਿਨ ਤੱਕ ਅਸ਼ੁੱਧ ਰਹੇ, ਜਿਸ ਤਰ੍ਹਾਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ।
3ਅੱਠਵੇਂ ਦਿਨ ਮੁੰਡੇ ਦੀ ਸੁੰਨਤ ਕੀਤੀ ਜਾਵੇ।
4ਇਸ ਦੇ ਬਾਅਦ ਉਹ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਵਿੱਚ ਤੇਂਤੀ ਦਿਨ ਠਹਿਰੀ ਰਹੇ ਅਤੇ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹੇ ਅਤੇ ਨਾ ਹੀ ਪਵਿੱਤਰ ਸਥਾਨ ਵਿੱਚ ਆਵੇ ਜਦ ਤੱਕ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਨਾ ਹੋ ਜਾਣ।
5ਪਰ ਜੇਕਰ ਉਹ ਕੁੜੀ ਨੂੰ ਜਨਮ ਦੇਵੇ ਤਾਂ ਉਹ ਪੰਦਰਾਂ ਦਿਨ ਤੱਕ ਅਸ਼ੁੱਧ ਰਹੇ, ਜਿਵੇਂ ਉਹ ਆਪਣੀ ਮਾਹਵਾਰੀ ਦੇ ਦਿਨਾਂ ਵਿੱਚ ਅਸ਼ੁੱਧ ਹੁੰਦੀ ਹੈ ਅਤੇ ਛਿਆਹਠਵੇਂ ਦਿਨ ਤੱਕ ਉਸ ਲਹੂ ਤੋਂ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਠਹਿਰੀ ਰਹੇ।
6ਜਦ ਉਸ ਦੇ ਸ਼ੁੱਧ ਹੋਣ ਦੇ ਦਿਨ ਪੂਰੇ ਹੋ ਜਾਣ ਤਾਂ ਭਾਵੇਂ ਉਸ ਨੇ ਪੁੱਤਰ ਨੂੰ ਜਨਮ ਦਿੱਤਾ ਹੋਵੇ ਭਾਵੇਂ ਧੀ ਨੂੰ, ਉਹ ਹੋਮ ਬਲੀ ਦੀ ਭੇਟ ਲਈ ਇੱਕ ਸਾਲ ਦਾ ਲੇਲਾ ਅਤੇ ਪਾਪ ਬਲੀ ਦੀ ਭੇਟ ਲਈ ਕਬੂਤਰ ਦਾ ਬੱਚਾ ਜਾਂ ਘੁੱਗੀ, ਮੰਡਲੀ ਦੇ ਡੇਰੇ ਦੇ ਦਰਵਾਜ਼ੇ ਅੱਗੇ ਜਾਜਕ ਦੇ ਕੋਲ ਲਿਆਵੇ।
7ਤਦ ਜਾਜਕ ਉਸ ਨੂੰ ਯਹੋਵਾਹ ਦੇ ਅੱਗੇ ਚੜ੍ਹਾਵੇ ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਤਾਂ ਉਹ ਆਪਣੇ ਲਹੂ ਵਗਣ ਤੋਂ ਸ਼ੁੱਧ ਹੋ ਜਾਵੇਗੀ। ਜੋ ਇਸਤਰੀ ਪੁੱਤਰ ਜਾਂ ਧੀ ਨੂੰ ਜਨਮ ਦੇਵੇ ਉਸ ਦੇ ਲਈ ਇਹੋ ਬਿਵਸਥਾ ਹੈ।
8ਜੇਕਰ ਉਹ ਇੱਕ ਲੇਲਾ ਲਿਆਉਣ ਦੇ ਯੋਗ ਨਾ ਹੋਵੇ ਤਾਂ ਉਹ ਦੋ ਘੁੱਗੀਆਂ ਦਾ ਇੱਕ ਜੋੜਾ ਜਾਂ ਕਬੂਤਰਾਂ ਦੇ ਦੋ ਬੱਚੇ ਲਿਆਵੇ, ਇੱਕ ਤਾਂ ਹੋਮ ਬਲੀ ਦੇ ਭੇਟ ਲਈ ਅਤੇ ਦੂਜਾ ਪਾਪ ਬਲੀ ਦੀ ਭੇਟ ਲਈ ਦੇਵੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਸ਼ੁੱਧ ਹੋ ਜਾਵੇਗੀ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.