A faithful traveler rests beneath a fruitful tree while chaff scatters across a barren path

ਜ਼ਬੂਰ 1

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 1 ਪਰਮੇਸ਼ੁਰ ਦੀ ਸਿੱਖਿਆ ਵਿੱਚ ਜੜ੍ਹਾਂ ਵਾਲਿਆਂ ਤੇ ਭੁੱਕੀ ਵਾਂਗ ਉੱਡਦੇ ਲੋਕਾਂ ਵਿਚਕਾਰ ਵਿਪਰੀਤ ਦਿਖਾਉਂਦਾ ਹੈ। ਸੋਚ-ਵਿਚਾਰ, ਬੁੱਧੀਮਾਨ ਸੰਗਤ ਤੇ ਫਲਦਾਰ ਜੀਵਨ ਧਰਮੀ ਰਾਹ ਦੀ ਪਛਾਣ ਕਰਦੇ, ਜਦਕਿ ਦੁਸ਼ਟ ਦਾ ਰਾਹ ਟਿਕ ਨਹੀਂ ਸਕਦਾ ਹੈ।
ਬੁੱਧੀਸੋਚ-ਵਿਚਾਰਧਾਰਮਿਕਤਾਦੋ ਰਾਹ
1ਧੰਨ ਹੈ ਉਹ ਮਨੁੱਖ ਜਿਹੜਾ ਦੁਸ਼ਟਾਂ ਦੀ ਸਮਝ ਉੱਤੇ ਨਹੀਂ ਚੱਲਦਾ, ਨਾ ਪਾਪੀਆਂ ਦੇ ਰਾਹ ਵਿੱਚ ਖੜ੍ਹਾ ਹੁੰਦਾ, ਅਤੇ ਨਾ ਮਖ਼ੌਲੀਆਂ ਦੀ ਮੰਡਲੀ ਵਿੱਚ ਬੈਠਦਾ ਹੈ!
2ਪਰ ਉਹ ਯਹੋਵਾਹ ਦੀ ਬਿਵਸਥਾ ਵਿੱਚ ਮਗਨ ਰਹਿੰਦਾ; ਅਤੇ ਦਿਨ ਰਾਤ ਉਸ ਦੀ ਬਿਵਸਥਾ ਉੱਤੇ ਧਿਆਨ ਕਰਦਾ ਹੈ।
3ਉਹ ਤਾਂ ਉਸ ਦਰਖ਼ਤ ਵਰਗਾ ਹੋਵੇਗਾ, ਜਿਹੜਾ ਵਗਦੇ ਪਾਣੀਆਂ ਉੱਤੇ ਲਾਇਆ ਹੋਇਆ ਹੈ, ਜਿਹੜਾ ਰੁੱਤ ਸਿਰ ਆਪਣਾ ਫਲ ਦਿੰਦਾ ਹੈ, ਜਿਸ ਦੇ ਪੱਤੇ ਨਹੀਂ ਕੁਮਲਾਉਂਦੇ, ਅਤੇ ਜੋ ਕੁਝ ਉਹ ਕਰੇ ਉਹ ਸਫ਼ਲ ਹੁੰਦਾ ਹੈ।
4ਦੁਸ਼ਟ ਅਜਿਹੇ ਨਹੀਂ ਹੁੰਦੇ ਪਰ ਉਹ ਘਾਹ-ਫੂਸ ਵਰਗੇ ਹੁੰਦੇ ਹਨ, ਜਿਸ ਨੂੰ ਪੌਣ ਉਡਾ ਲੈ ਜਾਂਦੀ ਹੈ।
5ਇਸ ਲਈ ਦੁਸ਼ਟ ਨਿਆਂ ਵਿੱਚ ਖੜੇ ਨਹੀਂ ਰਹਿ ਸਕਣਗੇ, ਨਾ ਪਾਪੀ ਧਰਮੀਆਂ ਦੀ ਮੰਡਲੀ ਵਿੱਚ,
6ਕਿਉਂ ਜੋ ਯਹੋਵਾਹ ਧਰਮੀਆਂ ਦਾ ਰਾਹ ਜਾਣਦਾ ਹੈ, ਪਰ ਦੁਸ਼ਟਾਂ ਦਾ ਰਾਹ ਨਾਸ ਹੋ ਜਾਵੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.