A royal musician plays at sunrise beside worshipers and soldiers overlooking distant fortified lands

ਜ਼ਬੂਰ 108

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 108 ਜਾਗੀ ਉਸਤਤ ਨੂੰ ਟਕਰਾਓ ਵਿਚਕਾਰ ਭਰੋਸੇ ਨਾਲ ਜੋੜਦਾ ਹੈ। ਪੱਕਾ ਦਿਲ ਕੌਮਾਂ ਵਿੱਚ ਗਾਉਂਦਾ, ਆਲੇ-ਦੁਆਲੇ ਦੀਆਂ ਧਰਤੀਆਂ ਤੇ ਵਾਅਦੇ ਯਾਦ ਕਰਦਾ, ਸਿਰਫ਼ ਮਨੁੱਖੀ ਬਚਾਓ ਰੱਦ ਕਰਦਾ, ਤੇ ਫ਼ੌਜੀ ਤਾਕਤ ਤੋਂ ਪਰੇ ਮਦਦ ਤੇ ਭਰੋਸਾ ਰੱਖਦਾ ਹੈ।
ਉਸਤਤਭਰੋਸਾਕੌਮਾਂਜਿੱਤ
1ਮੇਰਾ ਮਨ ਕਾਇਮ ਹੈ, ਹੇ ਪਰਮੇਸ਼ੁਰ, ਮੈਂ ਗਾਵਾਂਗਾ, ਹਾਂ, ਮੈਂ ਆਪਣੇ ਪਰਤਾਪ ਸਣੇ ਭਜਨ ਕੀਰਤਨ ਕਰਾਂਗਾ!
2ਹੇ ਸਿਤਾਰ ਤੇ ਬਰਬਤ, ਜਾਗੋ, ਮੈਂ ਫਜ਼ਰ ਨੂੰ ਵੀ ਜਗਾ ਦਿਆਂਗਾ!
3ਹੇ ਯਹੋਵਾਹ, ਮੈਂ ਲੋਕਾਂ ਵਿੱਚ ਤੇਰਾ ਧੰਨਵਾਦ ਕਰਾਂਗਾ, ਅਤੇ ਕੌਮਾਂ ਵਿੱਚ ਮੈਂ ਤੇਰੀ ਅਰਾਧਨਾ ਕਰਾਂਗਾ।
4ਤੇਰੀ ਦਯਾ ਤਾਂ ਅਕਾਸ਼ਾਂ ਤੋਂ ਉੱਚੀ ਤੇ ਵੱਡੀ ਹੈ, ਅਤੇ ਤੇਰੀ ਵਫ਼ਾਦਾਰੀ ਬੱਦਲਾਂ ਤੱਕ ਹੈ!
5ਹੇ ਪਰਮੇਸ਼ੁਰ, ਅਕਾਸ਼ਾਂ ਦੇ ਉਤਾਹਾਂ ਤੂੰ ਮਹਾਨ ਹੋ, ਸਾਰੀ ਧਰਤੀ ਦੇ ਉਤਾਹਾਂ ਤੇਰੀ ਮਹਿਮਾ ਹੋਵੇ!।
6ਤਾਂ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ।
7ਪਰਮੇਸ਼ੁਰ ਆਪਣੇ ਪਵਿੱਤਰ ਸਥਾਨ ਤੋਂ ਬੋਲਿਆ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ, ਮੈਂ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
8ਗਿਲਆਦ ਮੇਰਾ ਹੈ, ਮਨੱਸ਼ਹ ਵੀ, ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
9ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਫ਼ਲਿਸਤ ਉੱਤੇ ਮੈਂ ਨਾਰਾ ਮਾਰਾਂਗਾ।
10ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
11ਹੇ ਪਰਮੇਸ਼ੁਰ, ਕੀ ਤੂੰ ਸਾਨੂੰ ਤਿਆਗ ਨਹੀਂ ਦਿੱਤਾ, ਕਿ ਤੂੰ, ਹੇ ਪਰਮੇਸ਼ੁਰ, ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
12ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
13ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.