A faithful community stands in light above concealed archers and a troubled city

ਜ਼ਬੂਰ 11

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 11 ਘਬਰਾਹਟ ਰੱਦ ਕਰਦਾ ਜਦੋਂ ਸਮਾਜਿਕ ਨੀਂਹਾਂ ਢਹਿ-ਢੇਰੀ ਲੱਗਦੀਆਂ ਹਨ। ਲਿਖਾਰੀ ਸ਼ਰਨ ਵਿੱਚ ਰਹਿੰਦਾ, ਭਰੋਸਾ ਰੱਖਦਾ ਕਿ ਮਨੁੱਖੀ ਵਰਤਾਓ ਪਰਖਿਆ ਜਾਂਦਾ ਤੇ ਸਿੱਧਾ ਨਿਆਂ ਆਖ਼ਰਕਾਰ ਹਿੰਸਾ ਤੇ ਛਲ ਦਾ ਸਾਹਮਣਾ ਕਰਦਾ ਹੈ।
ਸ਼ਰਨਹੌਸਲਾਨਿਆਂਪਰਖ
1ਮੇਰਾ ਭਰੋਸਾ ਪਰਮੇਸ਼ੁਰ ਉੱਤੇ ਹੈ। ਤੁਸੀਂ ਕਿਵੇਂ ਮੇਰੀ ਜਾਨ ਨੂੰ ਆਖਦੇ ਹੋ, ਕਿ ਚਿੜ੍ਹੀ ਵਾਂਗੂੰ ਆਪਣੇ ਪਰਬਤ ਨੂੰ ਉੱਡ ਜਾ?
2ਵੇਖੋ ਤਾਂ, ਦੁਸ਼ਟ ਧਣੁੱਖ ਨੂੰ ਝੁਕਾਉਂਦੇ ਹਨ, ਉਹ ਆਪਣੇ ਤੀਰ ਚਿੱਲੇ ਉੱਤੇ ਚਾੜ੍ਹਦੇ ਹਨ ਤਾਂ ਜੋ ਸਿੱਧੇ ਮਨ ਵਾਲਿਆਂ ਨੂੰ ਅਨ੍ਹੇਰ ਵਿੱਚ ਮਾਰਨ।
3ਜੇ ਨੀਹਾਂ ਢਾਹੀਆਂ ਜਾਣ, ਤਾਂ ਧਰਮੀ ਕੀ ਕਰੇ?
4ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਯਹੋਵਾਹ ਦਾ ਸਿੰਘਾਸਣ ਸਵਰਗ ਵਿੱਚ ਹੈ ਉਹ ਦੀਆਂ ਅੱਖਾਂ ਤੱਕਦੀਆਂ ਹਨ ਉਹ ਦੀਆਂ ਪਲਕਾਂ ਆਦਮੀ ਦੀ ਸੰਤਾਨ ਨੂੰ ਜਾਂਚਦੀਆਂ ਹਨ।
5ਯਹੋਵਾਹ ਧਰਮੀ ਨੂੰ ਜਾਚਦਾ, ਪਰ ਦੁਸ਼ਟ ਅਤੇ ਅਨ੍ਹੇਰੇ ਦੇ ਪ੍ਰੇਮੀ ਤੋਂ ਉਹ ਦਾ ਆਤਮਾ ਘਿਣ ਕਰਦਾ ਹੈ।
6ਉਹ ਦੁਸ਼ਟਾਂ ਦੇ ਉੱਤੇ ਫਾਹੀਆਂ ਪਾਵੇਗਾ, ਅੱਗ ਅਤੇ ਗੰਧਕ ਅਤੇ ਅਗਨੀ ਲੂ ਉਨ੍ਹਾਂ ਦੇ ਕਟੋਰੇ ਦਾ ਹਿੱਸਾ ਹੋਵੇਗੀ,
7ਕਿਉਂ ਜੋ ਯਹੋਵਾਹ ਧਰਮੀ ਹੈ, ਉਹ ਧਰਮ ਨਾਲ ਪ੍ਰੀਤ ਰੱਖਦਾ ਹੈ, ਸਿੱਧੇ ਮਨ ਵਾਲੇ ਉਸ ਦਾ ਦਰਸ਼ਣ ਪਾਉਣਗੇ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.