A priest offers bread and a cup to a kneeling king beside gathered volunteers and abandoned weapons

ਜ਼ਬੂਰ 110

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 110 ਦੈਵੀ ਤੌਰ ਤੇ ਅਧਿਕਾਰਤ ਹਾਕਮ ਦਰਸਾਉਂਦਾ ਹੈ ਜਿਸ ਦਾ ਰਾਜ ਦੁਸ਼ਮਣ ਪਲਟ ਨਹੀਂ ਸਕਦੇ। ਸ਼ਾਹੀ ਜਿੱਤ ਮਲਕਿਸਿਦਕ ਨਾਲ ਜੁੜੀ ਸਥਾਈ ਜਾਜਕਪੁਣੇ ਨਾਲ ਜੁੜਦੀ, ਜਦਕਿ ਤਿਆਰ ਲੋਕ ਸਵੇਰ ਦੀ ਤ੍ਰੇਲ ਦੀ ਤਾਜ਼ਗੀ ਨਾਲ ਇਕੱਠੇ ਹੁੰਦੇ ਹਨ।
ਬਾਦਸ਼ਾਹੀਜਾਜਕਪੁਣਾਅਧਿਕਾਰਜਿੱਤ
1ਯਹੋਵਾਹ ਦਾ ਮੇਰੇ ਪ੍ਰਭੂ ਲਈ ਇਹ ਵਾਕ ਹੈ ਕਿ ਤੂੰ ਮੇਰੇ ਸੱਜੇ ਹੱਥ ਬੈਠ ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦਿਆਂ।
2ਯਹੋਵਾਹ ਤੇਰੇ ਬਲ ਦੀ ਆਸਾ ਸੀਯੋਨ ਵਿੱਚੋਂ ਘੱਲੇਗਾ, ਤੂੰ ਆਪਣੇ ਵੈਰੀਆਂ ਦੇ ਵਿਚਕਾਰ ਰਾਜ ਕਰ।
3ਤੇਰੇ ਲੋਕ ਤੇਰੀ ਭਰਤੀ ਦੇ ਵੇਲੇ ਆਪਣੇ ਆਪ ਨੂੰ ਖੁਸ਼ੀ ਨਾਲ ਪੇਸ਼ ਕਰਦੇ ਹਨ, ਪਵਿੱਤਰ ਸਜਾਵਟ ਨਾਲ ਤੜਕੇ ਦੀ ਕੁੱਖੋਂ, ਤੇਰੇ ਜੁਆਨ ਤੇਰੇ ਲਈ ਤ੍ਰੇਲ ਵਰਗੇ ਹਨ।
4ਯਹੋਵਾਹ ਨੇ ਸਹੁੰ ਖਾਧੀ ਅਤੇ ਉਹ ਨਹੀਂ ਮੁੱਕਰੇਗਾ, ਤੂੰ ਮਲਕਿਸਿਦਕ ਦੀ ਪਦਵੀ ਦੇ ਅਨੁਸਾਰ ਸਦਾ ਤੱਕ ਦਾ ਜਾਜਕ ਹੈਂ।
5ਪ੍ਰਭੂ ਤੇਰੇ ਸੱਜੇ ਹੱਥ ਤੇ ਹੈ, ਉਹ ਆਪਣੇ ਕ੍ਰੋਧ ਦੇ ਦਿਨ ਰਾਜਿਆਂ ਨੂੰ ਵਿੰਨ੍ਹ ਸੁੱਟੇਗਾ,
6ਉਹ ਕੌਮਾਂ ਵਿੱਚ ਨਿਆਂ ਕਰੇਗਾ, ਉਹ ਉਨ੍ਹਾਂ ਨੂੰ ਲੋਥਾਂ ਨਾਲ ਭਰ ਦੇਵੇਗਾ, ਉਹ ਖੋਪੜੀਆਂ ਨੂੰ ਬਹੁਤਿਆਂ ਦੇਸਾਂ ਵਿੱਚ ਵਿੰਨ੍ਹ ਸੁੱਟੇਗਾ।
7ਉਹ ਰਾਹ ਵਿੱਚ ਝਰਨੇ ਦੇ ਪਾਣੀ ਨੂੰ ਪੀਵੇਗਾ, ਤਾਂ ਹੀ ਉਹ ਸਿਰ ਉੱਚਾ ਕਰੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.