An elder teaches children in a sanctuary courtyard as families distribute food across fertile fields

ਜ਼ਬੂਰ 111

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 111 ਮਹਿਮਾਵਾਨ ਕੰਮਾਂ, ਖੁੱਲ੍ਹੇ ਪ੍ਰਾਵਧਾਨ, ਨੇਮ ਵਫ਼ਾਦਾਰੀ ਤੇ ਸਥਾਈ ਨਿਆਂ ਦੀ ਉਸਤਤ ਕਰਦਾ ਹੈ। ਧਿਆਨ ਭਰੀ ਸਾਂਝੀ ਯਾਦ ਸ਼ਰਧਾ ਭਰੀ ਬੁੱਧੀ, ਅਭਿਆਸ ਕੀਤੀ ਸਮਝ ਤੇ ਸ਼ੁਕਰਗੁਜ਼ਾਰ ਉਸਤਤ ਵੱਲ ਲੈ ਜਾਂਦੀ ਜੋ ਇੱਕ ਪੀੜ੍ਹੀ ਤੋਂ ਪਰੇ ਜਾਰੀ ਰਹਿੰਦੀ ਹੈ।
ਕੰਮਨੇਮਬੁੱਧੀਉਸਤਤ
1ਹਲਲੂਯਾਹ! ਮੈਂ ਆਪਣੇ ਸਾਰੇ ਦਿਲ ਨਾਲ, ਸਿੱਧਿਆਂ ਦੀ ਪਰਿਹਾ ਤੇ ਮੰਡਲੀ ਵਿੱਚ ਯਹੋਵਾਹ ਦਾ ਧੰਨਵਾਦ ਕਰਾਂਗਾ।
2ਯਹੋਵਾਹ ਦੇ ਕੰਮ ਵੱਡੇ ਹਨ, ਓਹ ਸਾਰੇ ਜਿਹੜੇ ਉਨ੍ਹਾਂ ਵਿੱਚ ਪਰਸੰਨ ਰਹਿੰਦੇ ਹਨ ਉਨ੍ਹਾਂ ਨੂੰ ਭਾਲਦੇ ਹਨ।
3ਉਹ ਦੀ ਕਰਨੀ ਤੇਜ ਅਤੇ ਉਪਮਾ ਹੈ, ਅਤੇ ਉਹ ਦਾ ਧਰਮ ਸਦਾ ਤੱਕ ਬਣਿਆ ਰਹਿੰਦਾ ਹੈ।
4ਉਹ ਨੇ ਆਪਣੇ ਅਚਰਜ਼ ਕੰਮਾਂ ਨੂੰ ਇੱਕ ਯਾਦਗਾਰ ਬਣਾਇਆ, ਯਹੋਵਾਹ ਦਯਾਲੂ ਤੇ ਕਿਰਪਾਲੂ ਹੈ।
5ਉਹ ਨੇ ਆਪਣੇ ਡਰਨ ਵਾਲਿਆਂ ਨੂੰ ਖਾਣਾ ਦਿੱਤਾ, ਉਹ ਆਪਣੇ ਨੇਮ ਨੂੰ ਸਦਾ ਲਈ ਚੇਤੇ ਰੱਖੇਗਾ।
6ਉਹ ਨੇ ਆਪਣੇ ਕੰਮਾਂ ਦਾ ਬਲ ਆਪਣੀ ਪਰਜਾ ਨੂੰ ਵਿਖਾਇਆ, ਜਦੋਂ ਉਹ ਨੇ ਉਨ੍ਹਾਂ ਨੂੰ ਕੌਮਾਂ ਦੀ ਮਿਰਾਸ ਦਿੱਤੀ।
7ਉਹ ਦੇ ਹੱਥਾਂ ਦੇ ਕੰਮ ਸਚਿਆਈ ਤੇ ਨਿਆਂ ਦੇ ਹਨ, ਉਹ ਦੇ ਫ਼ਰਮਾਨ ਵਫ਼ਾਦਾਰੀ ਦੇ ਹਨ।
8ਓਹ ਸਦਾ ਹੀ ਅਟੱਲ ਰਹਿਣਗੇ, ਓਹ ਸਚਿਆਈ ਤੇ ਸਿਧਿਆਈ ਨਾਲ ਕੀਤੇ ਗਏ ਹਨ।
9ਉਹ ਨੇ ਆਪਣੀ ਪਰਜਾ ਲਈ ਛੁਟਕਾਰਾ ਭੇਜਿਆ, ਉਹ ਨੇ ਆਪਣੇ ਨੇਮ ਦਾ ਸਦਾ ਲਈ ਹੁਕਮ ਦਿੱਤਾ ਹੈ, ਉਹ ਦਾ ਨਾਮ ਪਵਿੱਤਰ ਤੇ ਭੈਅ ਦਾਇਕ ਹੈ!
10ਯਹੋਵਾਹ ਦਾ ਭੈਅ ਬੁੱਧ ਦਾ ਮੁੱਢ ਹੈ, ਜਿੰਨੇ ਉਨ੍ਹਾਂ ਨੂੰ ਪੂਰਾ ਕਰਦੇ ਹਨ ਉਨ੍ਹਾਂ ਦੀ ਸਮਝ ਚੰਗੀ ਹੈ, ਉਹ ਦੀ ਉਸਤਤ ਸਦਾ ਤੱਕ ਬਣੀ ਰਹੇਗੀ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.