
ਜ਼ਬੂਰ 113
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 113 ਉਸਤਤ ਨੂੰ ਸੂਰਜ ਚੜ੍ਹਨ ਤੋਂ ਡੁੱਬਣ ਤੱਕ ਤੇ ਸਵਰਗ ਦੀਆਂ ਉਚਾਈਆਂ ਤੋਂ ਸਮਾਜ ਦੀਆਂ ਸਭ ਤੋਂ ਨੀਵੀਆਂ ਥਾਂਵਾਂ ਤੱਕ ਫੈਲਾਉਂਦਾ ਹੈ। ਗ਼ਰੀਬ ਇੱਜ਼ਤ ਪਾਉਂਦੇ, ਲੋੜਵੰਦ ਆਦਰਯੋਗ ਸੰਗਤ ਸਾਂਝੀ ਕਰਦੇ, ਤੇ ਬੇਔਲਾਦ ਔਰਤ ਪਰਿਵਾਰ ਵਿੱਚ ਖੁਸ਼ ਹੁੰਦੀ ਹੈ।
ਉਸਤਤਇੱਜ਼ਤਗ਼ਰੀਬਪਰਿਵਾਰ
1ਹਲਲੂਯਾਹ! ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ, ਯਹੋਵਾਹ ਦੇ ਨਾਮ ਦੀ ਉਸਤਤ ਕਰੋ!
2ਯਹੋਵਾਹ ਦਾ ਨਾਮ ਮੁਬਾਰਕ ਹੋਵੇ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ!
3ਸੂਰਜ ਦੇ ਚੜਨ ਤੋਂ ਉਹ ਦੇ ਲਹਿਣ ਤੱਕ ਯਹੋਵਾਹ ਦੇ ਨਾਮ ਦੀ ਉਸਤਤ ਹੋਵੇ!
4ਯਹੋਵਾਹ ਸਭ ਕੌਮਾਂ ਉੱਤੇ ਮਹਾਨ ਹੈ, ਉਹ ਦੀ ਮਹਿਮਾ ਅਕਾਸ਼ਾਂ ਤੋਂ ਵੀ ਉੱਪਰ ਹੈ।
5ਕੌਣ ਸਾਡੇ ਪਰਮੇਸ਼ੁਰ ਯਹੋਵਾਹ ਦੇ ਤੁੱਲ ਹੈ? ਜਿਹੜਾ ਉਚਿਆਈ ਤੇ ਵੱਸਦਾ ਹੈ,
6ਜਿਹੜਾ ਆਪਣੇ ਆਪ ਨੂੰ ਨੀਵਿਆਂ ਕਰਦਾ ਹੈ, ਕਿ ਅਕਾਸ਼ ਅਤੇ ਧਰਤੀ ਉੱਤੇ ਨਿਗਾਹ ਮਾਰੇ,
7ਜਿਹੜਾ ਗਰੀਬ ਨੂੰ ਖਾਕ ਵਿੱਚੋਂ ਚੁੱਕਦਾ ਹੈ, ਅਤੇ ਕੰਗਾਲ ਨੂੰ ਰੂੜੀ ਤੋਂ ਉਠਾਉਂਦਾ ਹੈ,
8ਕਿ ਉਹ ਨੂੰ ਪਤਵੰਤਾਂ ਵਿੱਚ, ਸਗੋਂ ਉਹ ਦੇ ਆਪਣੇ ਲੋਕਾਂ ਦੇ ਪਤਵੰਤਾਂ ਵਿੱਚ ਬਿਠਾਵੇ,
9ਉਹ ਬੇ-ਔਲਾਦ ਔਰਤ ਦਾ ਘਰ ਵਸਾਉਂਦਾ, ਅਤੇ ਬੱਚਿਆਂ ਦੀ ਮਾਂ ਬਣਾ ਕੇ ਉਹ ਨੂੰ ਅਨੰਦ ਕਰਦਾ ਹੈ। ਹਲਲੂਯਾਹ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.