A worker pours refined silver while poor families cry out and courtiers whisper nearby

ਜ਼ਬੂਰ 12

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 12 ਸ਼ੇਖ਼ੀ ਭਰੀ, ਚਾਪਲੂਸ ਬੋਲੀ ਦਾ ਚਾਂਦੀ ਵਾਂਗ ਸ਼ੁੱਧ ਕੀਤੇ ਵਾਅਦਿਆਂ ਨਾਲ ਵਿਪਰੀਤ ਦਿਖਾਉਂਦਾ ਹੈ। ਹੇਰਾਫੇਰੀ ਦੇ ਸੱਭਿਆਚਾਰ ਵਿੱਚ, ਕਮਜ਼ੋਰ ਮਦਦ ਲਈ ਪੁਕਾਰਦੇ ਤੇ ਭਰੋਸੇਯੋਗ ਸ਼ਬਦ ਲਗਾਤਾਰ ਰੱਖਿਆ ਦਾ ਸਰੋਤ ਬਣਦੇ ਹਨ।
ਬੋਲੀਸੱਚਾਈਰੱਖਿਆਗ਼ਰੀਬ
1ਹੇ ਯਹੋਵਾਹ, ਬਚਾ ਲੈ ਕਿਉਂ ਜੋ ਧਰਮੀ ਜਨ ਮੁੱਕ ਗਏ ਹਨ, ਅਤੇ ਆਦਮੀ ਦੀ ਸੰਤਾਨ ਵਿੱਚੋਂ ਵਫ਼ਾਦਾਰ ਜਾਂਦੇ ਰਹੇ ਹਨ।
2ਉਹ ਇੱਕ ਦੂਜੇ ਨਾਲ ਝੂਠ ਬੋਲਦੇ ਹਨ, ਅਤੇ ਚੋਪੜੇ ਬੁੱਲ੍ਹਾਂ ਅਤੇ ਦੋ-ਦਿਲੀ ਨਾਲ ਗੱਲਾਂ ਕਰਦੇ ਹਨ।
3ਯਹੋਵਾਹ ਸਾਰੇ ਚੋਪੜੇ ਬੁੱਲ੍ਹਾਂ ਨੂੰ ਨਾਲੇ ਉਸ ਜੀਭ ਨੂੰ ਜਿਹੜੀ ਵੱਡੇ ਬੋਲ ਬੋਲਦੀ ਹੈ, ਵੱਢ ਸੁੱਟੇਗਾ।
4ਜਿਹਨਾਂ ਨੇ ਆਖਿਆ ਹੈ ਕਿ ਅਸੀਂ ਆਪਣੀਆਂ ਜੀਭਾਂ ਨਾਲ ਜਿੱਤਾਂਗੇ। ਸਾਡੇ ਬੁੱਲ੍ਹ ਸਾਡੇ ਆਪਣੇ ਹੀ ਹਨ, ਕੌਣ ਸਾਡਾ ਮਾਲਕ ਹੈ?
5ਮਸਕੀਨਾਂ ਦੇ ਅਨ੍ਹੇਰੇ ਅਤੇ ਕੰਗਾਲਾਂ ਦੀ ਠੰਡੀ ਆਹ ਦੇ ਕਾਰਨ, ਹੁਣ ਮੈਂ ਉੱਠਾਂਗਾ, ਯਹੋਵਾਹ ਆਖਦਾ ਹੈ, ਮੈਂ ਉਸ ਨੂੰ ਉਸ ਬਚਾਓ ਵਿੱਚ ਰੱਖਾਂਗਾ ਜਿਹ ਦੇ ਲਈ ਉਹ ਹੌਂਕਦਾ ਹੈ।
6ਯਹੋਵਾਹ ਦੇ ਬਚਨ ਪਾਕ ਬਚਨ ਹਨ, ਉਸ ਚਾਂਦੀ ਵਰਗੇ ਜਿਹੜੀ ਭੱਠੀ ਵਿੱਚ ਤਾਈ ਹੋਈ ਹੈ, ਅਤੇ ਸੱਤ ਵਾਰੀ ਨਿਰਮਲ ਕੀਤੀ ਹੋਈ ਹੈ।
7ਹੇ ਯਹੋਵਾਹ, ਤੂੰ ਹੀ ਉਨ੍ਹਾਂ ਦੀ ਰੱਖਿਆ ਕਰੇਂਗਾ, ਤੂੰ ਉਨ੍ਹਾਂ ਨੂੰ ਇਸ ਪੀੜੀ ਤੋਂ ਸਦਾ ਤੱਕ ਬਚਾਈ ਰੱਖੇਂਗਾ।
8ਦੁਸ਼ਟ ਚਾਰ ਚੁਫ਼ੇਰੇ ਫੁੱਲੇ ਫਿਰਦੇ ਹਨ, ਜਦ ਆਦਮ ਵੰਸ਼ ਦੀ ਨਖਿੱਧਤਾਈ ਦੀ ਵਡਿਆਈ ਹੁੰਦੀ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.