A peace-seeking man raises an open hand between armed desert archers and deceitful negotiators

ਜ਼ਬੂਰ 120

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 120 ਯਾਤਰਾ ਗੀਤ ਝੂਠੇ ਬੁੱਲ੍ਹਾਂ ਤੇ ਵਿਨਾਸ਼ਕਾਰੀ ਬੋਲੀ ਤੇ ਦੁੱਖ ਨਾਲ ਸ਼ੁਰੂ ਹੁੰਦਾ ਹੈ। ਸ਼ਾਂਤੀ ਤੋਂ ਦੂਰ ਰਹਿੰਦੇ, ਬੋਲਣ ਵਾਲਾ ਸੱਚਾਈ ਤੇ ਸੁਲ੍ਹਾ ਲਈ ਤਾਂਘਦਾ ਉਹਨਾਂ ਗੁਆਂਢੀਆਂ ਵਿਚਕਾਰ ਜੋ ਸ਼ਾਂਤੀ ਦੀ ਇੱਛਾ ਨੂੰ ਯੁੱਧ ਨਾਲ ਜਵਾਬ ਦਿੰਦੇ ਹਨ।
ਸੱਚਾਈਸ਼ਾਂਤੀਦੁੱਖਯਾਤਰਾ
1ਆਪਣੀ ਬਿਪਤਾ ਦੇ ਦਿਨ ਮੈਂ ਯਹੋਵਾਹ ਨੂੰ ਪੁਕਾਰਿਆ, ਅਤੇ ਉਸਨੇ ਮੈਨੂੰ ਉੱਤਰ ਦਿੱਤਾ।
2ਹੇ ਯਹੋਵਾਹ, ਮੇਰੀ ਜਾਨ ਨੂੰ ਝੂਠੇ ਬੁੱਲ੍ਹਾਂ ਤੋਂ, ਅਤੇ ਛਲੇਡੀ ਜੀਭ ਤੋਂ ਛੁਡਾ ਲੈ!
3ਹੇ ਛਲੇਡੀਏ ਜੀਭੇ, ਤੈਨੂੰ ਕੀ ਦਿੱਤਾ ਜਾਵੇ, ਅਤੇ ਹੋਰ ਤੇਰੇ ਲਈ ਕੀ ਕੀਤਾ ਜਾਵੇ?
4ਸੂਰਮੇ ਦੇ ਤਿੱਖੇ ਤੀਰ, ਝਾੜੀ ਦੇ ਅੰਗਿਆਰੇ ਨਾਲ ਉਹ ਤੈਨੂੰ ਸਜ਼ਾ ਦੇਵੇਗਾ!
5ਹਾਏ ਮੈਨੂੰ ਜੋ ਮੈਂ ਮੇਸ਼ੇਕ ਵਿੱਚ ਰਹਿੰਦਾ, ਕਿ ਮੈਂ ਕੇਦਾਰ ਦੇ ਡੇਰਿਆਂ ਵਿੱਚ ਵੱਸਦਾ ਹਾਂ!
6ਮੇਰੀ ਜਾਨ ਨੂੰ ਮੇਲ ਦੇ ਵੈਰੀ ਨਾਲ ਬਹੁਤ ਸਮੇਂ ਤੱਕ ਵੱਸਣਾ ਪਿਆ।
7ਮੈਂ ਮੇਲ ਚਾਹੁੰਦਾ ਹਾਂ, ਪਰ ਜਦ ਮੈਂ ਬੋਲਦਾ ਹਾਂ, ਉਹ ਲੜਾਈ ਚਾਹੁੰਦੇ ਹਨ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.