Joyful travelers enter Jerusalem as elders judge fairly at the gate and families greet one another

ਜ਼ਬੂਰ 122

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 122 ਯਰੂਸ਼ਲਮ ਵਿੱਚ ਪਹੁੰਚਣ ਦਾ ਜਸ਼ਨ ਮਨਾਉਂਦਾ ਹੈ, ਸੰਖੇਪ ਸ਼ਹਿਰ ਜਿੱਥੇ ਗੋਤ ਉਪਾਸਨਾ ਕਰਦੇ ਤੇ ਨਿਆਂ ਦਿੱਤਾ ਜਾਂਦਾ ਹੈ। ਭਾਈਚਾਰੇ ਲਈ ਪਿਆਰ ਸ਼ਾਂਤੀ, ਸੁਰੱਖਿਆ, ਫਲਦੇ ਘਰਾਣੇ ਤੇ ਅਸਥਾਨ ਦੀ ਭਲਾਈ ਲਈ ਪ੍ਰਾਰਥਨਾ ਬਣਦਾ ਹੈ।
ਯਰੂਸ਼ਲਮਸ਼ਾਂਤੀਉਪਾਸਨਾਨਿਆਂ
1ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
2ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
3ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
4ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
5ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
6ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
7ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
8ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
9ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.