A community helps one another escape rushing water as a small bird flies from an opened net

ਜ਼ਬੂਰ 124

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 124 ਕਲਪਨਾ ਕਰਦਾ ਹੈ ਕੀ ਹੁੰਦਾ ਜੇ ਦੈਵੀ ਮਦਦ ਨਾ ਹੁੰਦੀ: ਦੁਸ਼ਮਣ, ਗੁੱਸਾ, ਹੜ੍ਹ ਤੇ ਦੰਦ ਲੋਕਾਂ ਨੂੰ ਨਿਗਲ ਜਾਂਦੇ। ਇਸ ਦੀ ਬਜਾਏ, ਸ਼ਿਕਾਰ ਟੁੱਟੇ ਫੰਦੇ ਤੋਂ ਬਚਦਾ ਤੇ ਸ਼ੁਕਰਗੁਜ਼ਾਰੀ ਨਾਲ ਆਪਣੇ ਛੁਡਾਉਣ ਵਾਲੇ ਦਾ ਨਾਮ ਲੈਂਦਾ ਹੈ।
ਬਚਾਓਮਦਦਖ਼ਤਰਾਧੰਨਵਾਦ
1ਜੇ ਯਹੋਵਾਹ ਸਾਡੀ ਵੱਲ ਨਾ ਹੁੰਦਾ, ਇਸਰਾਏਲ ਇਹ ਆਖੇ,
2ਜੇ ਯਹੋਵਾਹ ਉਸ ਵੇਲੇ ਸਾਡੇ ਵੱਲ ਨਾ ਹੁੰਦਾ, ਜਦ ਮਨੁੱਖ ਸਾਡੇ ਵਿਰੁੱਧ ਉੱਠੇ,
3ਤਾਂ ਓਹ ਸਾਨੂੰ ਜਿਉਂਦਿਆਂ ਨੂੰ ਨਿਗਲ ਲੈਂਦੇ, ਜਦੋਂ ਉਨ੍ਹਾਂ ਦਾ ਕ੍ਰੋਧ ਸਾਡੇ ਉੱਤੇ ਭੜਕ ਉੱਠਿਆ,
4ਤਾਂ ਸਾਨੂੰ ਪਾਣੀ ਰੋੜ੍ਹ ਲੈ ਜਾਂਦੇ, ਅਤੇ ਨਾਲਾ ਸਾਡੀ ਜਾਨ ਦੇ ਉੱਤੋਂ ਦੀ ਵਗ ਜਾਂਦਾ,
5ਤਾਂ ਠਾਠਾਂ ਮਾਰਦਾ ਪਾਣੀ ਸਾਡੀ ਜਾਨ ਦੇ ਉੱਤੋਂ ਦੀ ਲੰਘ ਜਾਂਦਾ!
6ਯਹੋਵਾਹ ਮੁਬਾਰਕ ਹੋਵੇ, ਜਿਸ ਨੇ ਸਾਨੂੰ ਉਨ੍ਹਾਂ ਦੇ ਦੰਦਾਂ ਦਾ ਸ਼ਿਕਾਰ ਨਾ ਹੋਣ ਦਿੱਤਾ!
7ਸਾਡੀ ਜਾਨ ਚਿੜ੍ਹੀ ਵਾਂਗੂੰ ਚਿੜ੍ਹੀਮਾਰ ਦੀ ਫਾਹੀ ਤੋਂ ਛੁਡਾਈ ਗਈ, ਫਾਹੀ ਟੁੱਟੀ, ਸਾਡੀ ਜਾਨ ਛੁੱਟੀ।
8ਸਾਡੀ ਸਹਾਇਤਾ ਯਹੋਵਾਹ ਦੇ ਨਾਮ ਵਿੱਚ ਹੈ, ਜਿਹੜਾ ਅਕਾਸ਼ ਅਤੇ ਧਰਤੀ ਦਾ ਕਰਤਾ ਹੈ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.