Jerusalem rests among encircling mountains as families flourish inside and shadowed rulers approach outside

ਜ਼ਬੂਰ 125

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 125 ਭਰੋਸਾ ਰੱਖਣ ਵਾਲਿਆਂ ਦੀ ਤੁਲਨਾ ਅਹਿੱਲ ਸੀਯੋਨ ਪਰਬਤ ਨਾਲ ਤੇ ਆਲੇ-ਦੁਆਲੇ ਦੀ ਰੱਖਿਆ ਦੀ ਯਰੂਸ਼ਲਮ ਦੇ ਪਰਬਤਾਂ ਨਾਲ ਕਰਦਾ ਹੈ। ਜ਼ਾਲਮ ਸ਼ਾਸਨ ਸਦਾ ਨਹੀਂ ਰਹੇਗਾ; ਇਮਾਨਦਾਰੀ ਨੂੰ ਉਤਸ਼ਾਹਿਤ ਕੀਤਾ ਜਾਂਦਾ, ਟੇਢੇ ਰਾਹ ਰੱਦ ਕੀਤੇ ਜਾਂਦੇ, ਤੇ ਸ਼ਾਂਤੀ ਪ੍ਰਾਰਥਨਾ ਪੂਰੀ ਕਰਦੀ ਹੈ।
ਸੀਯੋਨਸਥਿਰਤਾਰੱਖਿਆਸ਼ਾਂਤੀ
1ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ, ਉਹ ਸੀਯੋਨ ਦੇ ਪਰਬਤ ਵਰਗੇ ਹਨ, ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ, ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ, ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
3ਦੁਸ਼ਟਾਂ ਦਾ ਰਾਜ-ਡੰਡ ਧਰਮੀਆਂ ਦੇ ਉੱਤੇ ਬਣਿਆ ਨਾ ਰਹੇਗਾ, ਅਜਿਹਾ ਨਾ ਹੋਵੇ ਕਿ ਧਰਮੀ ਆਪਣੇ ਹੱਥ ਬਦੀ ਵੱਲ ਵਧਾਉਣ।
4ਹੇ ਯਹੋਵਾਹ, ਭਲਿਆਂ ਨਾਲ ਭਲਿਆਈ ਕਰ, ਅਤੇ ਸਿੱਧੇ ਮਨ ਵਾਲਿਆਂ ਨਾਲ ਵੀ।
5ਪਰ ਜਿਹੜੇ ਆਪਣੇ ਪੁੱਠੇ ਰਾਹਾਂ ਵੱਲ ਭਟਕ ਜਾਂਦੇ ਹਨ, ਯਹੋਵਾਹ ਉਨ੍ਹਾਂ ਨੂੰ ਕੁਕਰਮੀਆਂ ਦੇ ਨਾਲ ਚਲਾਵੇਗਾ! ਇਸਰਾਏਲ ਉੱਤੇ ਸਲਾਮਤੀ ਹੋਵੇ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.