A tearful farmer sows near restored Jerusalem as joyful families return carrying abundant grain

ਜ਼ਬੂਰ 126

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 126 ਏਨੀ ਹੈਰਾਨ ਕਰਦੀ ਬਹਾਲੀ ਯਾਦ ਕਰਦਾ ਹੈ ਜੋ ਸੁਪਨੇ ਵਾਂਗ ਲੱਗੀ। ਹਾਸਾ ਤੇ ਕੌਮਾਂਤਰੀ ਗਵਾਹੀ ਵਾਪਸੀ ਨਾਲ ਆਉਂਦੇ, ਜਦਕਿ ਨਵੀਂ ਪ੍ਰਾਰਥਨਾ ਭਰੋਸਾ ਰੱਖਦੀ ਹੈ ਕਿ ਮੌਜੂਦਾ ਹੰਝੂ ਤੇ ਮਹਿੰਗਾ ਬੀਜਣਾ ਗੀਤ ਤੇ ਭਰਪੂਰ ਵਾਢੀ ਬਣਨਗੇ।
ਬਹਾਲੀਖੁਸ਼ੀਹੰਝੂਵਾਢੀ
1ਜਦ ਯਹੋਵਾਹ ਸੀਯੋਨ ਦੇ ਗ਼ੁਲਾਮਾਂ ਨੂੰ ਮੋੜ ਲੈ ਆਇਆ, ਤਦ ਅਸੀਂ ਸੁਫ਼ਨੇ ਵੇਖਣ ਵਾਲਿਆਂ ਵਰਗੇ ਸੀ!
2ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!
3ਯਹੋਵਾਹ ਨੇ ਸਾਡੇ ਲਈ ਵੱਡੇ-ਵੱਡੇ ਕੰਮ ਕੀਤੇ ਹਨ, ਅਸੀਂ ਅਨੰਦ ਹੋਏ ਹਾਂ!
4ਹੇ ਯਹੋਵਾਹ, ਸਾਡੇ ਗ਼ੁਲਾਮਾਂ ਨੂੰ, ਦੱਖਣ ਦੀਆਂ ਨਦੀਆਂ ਵਾਂਗੂੰ ਮੋੜ ਲਿਆ !
5ਜਿਹੜੇ ਹੰਝੂਆਂ ਨਾਲ ਬੀਜਦੇ ਹਨ, ਉਹ ਜੈਕਾਰਿਆਂ ਨਾਲ ਵੱਢਣਗੇ।
6ਜਿਹੜਾ ਬੀਜਣ ਲਈ ਬੀਜ ਚੁੱਕ ਕੇ ਰੋਂਦਾ ਹੋਇਆ ਜਾਂਦਾ ਹੈ, ਉਹ ਜ਼ਰੂਰ ਜੈਕਾਰਿਆਂ ਨਾਲ ਭਰੀਆਂ ਚੁੱਕ ਕੇ ਆਵੇਗਾ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.