
ਜ਼ਬੂਰ 127
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 127 ਬਣਾਉਣ, ਰਾਖੀ ਕਰਨ, ਕੰਮ ਕਰਨ ਤੇ ਪਰਿਵਾਰ ਪਾਲਣ ਵਿੱਚ ਚਿੰਤਤ ਸਵੈ-ਨਿਰਭਰਤਾ ਨੂੰ ਚੁਣੌਤੀ ਦਿੰਦਾ ਹੈ। ਮਨੁੱਖੀ ਯਤਨ ਮਹੱਤਵ ਰੱਖਦਾ, ਫਿਰ ਵੀ ਸਥਾਈ ਸੁਰੱਖਿਆ ਤੇ ਵਿਰਾਸਤ ਇਕੱਲੇ ਬੇਚੈਨ ਸੰਘਰਸ਼ ਦੁਆਰਾ ਪ੍ਰਾਪਤ ਹੋਏ ਦੀ ਬਜਾਏ ਪਾਏ ਤੋਹਫ਼ੇ ਹਨ।
ਘਰਾਣਾਕੰਮਬੱਚੇਭਰੋਸਾ
1ਜੇਕਰ ਯਹੋਵਾਹ ਹੀ ਘਰ ਨਾ ਬਣਾਵੇ, ਤਾਂ ਉਸ ਦੇ ਬਣਾਉਣ ਵਾਲੇ ਦੀ ਮਿਹਨਤ ਵਿਅਰਥ ਹੈ। ਜੇਕਰ ਯਹੋਵਾਹ ਹੀ ਸ਼ਹਿਰ ਦੀ ਰਾਖੀ ਨਾ ਕਰੇ, ਤਾਂ ਰਾਖੇ ਦਾ ਜਾਗਣਾ ਵਿਅਰਥ ਹੈ।
2ਤੁਹਾਡਾ ਸਵੇਰ ਦਾ ਉੱਠਣਾ ਅਤੇ ਦੇਰ ਤੱਕ ਬੈਠੇ ਰਹਿਣਾ, ਅਤੇ ਦੁੱਖਾਂ ਦੀ ਰੋਟੀ ਖਾਣੀ ਵਿਅਰਥ ਹੈ, ਉਹ ਤਾਂ ਆਪਣੇ ਪਿਆਰਿਆਂ ਨੂੰ ਨੀਂਦ ਵਿੱਚ ਹੀ ਦੇ ਦਿੰਦਾ ਹੈ।
3ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ, ਗਰਭ ਦਾ ਫਲ ਇੱਕ ਅਸੀਸ ਹੈ,
4ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ, ਤਿਵੇਂ ਜਵਾਨੀ ਦੇ ਪੁੱਤਰ ਹਨ,
5ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ! ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.