
ਜ਼ਬੂਰ 128
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 128 ਅਰਥਪੂਰਨ ਮਜ਼ਦੂਰੀ, ਫਲਦੇ ਵਿਆਹ, ਜ਼ੈਤੂਨ ਦੇ ਬੂਟਿਆਂ ਵਰਗੇ ਬੱਚਿਆਂ, ਲੰਮੀ ਉਮਰ ਤੇ ਯਰੂਸ਼ਲਮ ਦੀ ਸ਼ਾਂਤੀ ਰਾਹੀਂ ਬਰਕਤ ਦੀ ਤਸਵੀਰ ਦਿੰਦਾ ਹੈ। ਨਿੱਜੀ ਘਰਾਣੇ ਦੀ ਖੁਸ਼ੀ ਕੁਦਰਤੀ ਤੌਰ ਤੇ ਪੂਰੇ ਨੇਮ ਭਾਈਚਾਰੇ ਦੀ ਚਿੰਤਾ ਵੱਲ ਫੈਲਦੀ ਹੈ।
ਪਰਿਵਾਰਮਜ਼ਦੂਰੀਬਰਕਤਸ਼ਾਂਤੀ
1ਧੰਨ ਹੈ ਹਰੇਕ ਜੋ ਯਹੋਵਾਹ ਦਾ ਭੈਅ ਮੰਨਦਾ ਹੈ, ਅਤੇ ਉਸ ਦੇ ਰਾਹਾਂ ਉੱਤੇ ਚੱਲਦਾ ਹੈ!
2ਤੂੰ ਆਪਣੇ ਹੱਥਾਂ ਦੀ ਕਮਾਈ ਜ਼ਰੂਰ ਖਾਵੇਂਗਾ, ਤੂੰ ਧੰਨ ਹੋਵੇਂਗਾ ਅਤੇ ਤੇਰਾ ਭਲਾ ਹੋਵੇਗਾ।
3ਤੇਰੀ ਵਹੁਟੀ ਫਲਦਾਰ ਦਾਖ ਵਾਂਗੂੰ ਤੇਰੇ ਘਰ ਦੇ ਅੰਦਰ ਹੋਵੇਗੀ, ਤੇਰੇ ਬੱਚੇ ਜ਼ੈਤੂਨ ਦੇ ਬੂਟਿਆਂ ਵਾਂਗੂੰ ਤੇਰੀ ਮੇਜ਼ ਦੇ ਆਲੇ-ਦੁਆਲੇ ਹੋਣਗੇ।
4ਵੇਖੋ, ਉਹ ਮਨੁੱਖ ਮੁਬਾਰਕ ਹੋਵੇਗਾ, ਜਿਹੜਾ ਯਹੋਵਾਹ ਦਾ ਭੈਅ ਮੰਨਦਾ ਹੈ।
5ਯਹੋਵਾਹ ਸੀਯੋਨ ਤੋਂ ਤੈਨੂੰ ਬਰਕਤ ਦੇਵੇ, ਅਤੇ ਤੂੰ ਜੀਵਨ ਭਰ ਯਰੂਸ਼ਲਮ ਦੀ ਭਲਿਆਈ ਵੇਖੇਂ,
6ਸਗੋਂ ਤੂੰ ਆਪਣੇ ਦੋਹਤ੍ਰੇ-ਪੋਤ੍ਰੇ ਵੇਖੇਂ! ਇਸਰਾਏਲ ਉੱਤੇ ਸਲਾਮਤੀ ਹੋਵੇ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.