
ਜ਼ਬੂਰ 129
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 129 ਇਸਰਾਏਲ ਦੀ ਜਵਾਨੀ ਤੋਂ ਲਗਾਤਾਰ ਜ਼ੁਲਮ ਯਾਦ ਕਰਦਾ ਬਿਨਾਂ ਇਸ ਨੂੰ ਆਖ਼ਰੀ ਸ਼ਬਦ ਦਿੱਤੇ। ਡੂੰਘੇ ਜ਼ਖ਼ਮ ਦਿਖਦੇ ਰਹਿੰਦੇ, ਪਰ ਬੰਨ੍ਹੀਆਂ ਰੱਸੀਆਂ ਕੱਟੀਆਂ ਜਾਂਦੀਆਂ ਤੇ ਸ਼ੋਸ਼ਕ ਛੱਤ ਦੇ ਥੋੜ੍ਹੇ ਚਿਰ ਦੇ ਘਾਹ ਜਿੰਨੇ ਅਸਥਾਈ ਬਣਦੇ ਹਨ।
ਜ਼ੁਲਮਬਚਾਓਨਿਆਂਆਜ਼ਾਦੀ
1ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਇਸਰਾਏਲ ਇਹ ਆਖੇ,
2ਉਨ੍ਹਾਂ ਨੇ ਮੈਨੂੰ ਮੇਰੀ ਜਵਾਨੀ ਤੋਂ ਬਹੁਤਾ ਦੁੱਖ ਦਿੱਤਾ, ਪਰ ਉਹ ਮੇਰੇ ਉੱਤੇ ਪਰਬਲ ਨਾ ਹੋ ਸਕੇ!
3ਹਾਲ੍ਹੀ ਨੇ ਮੇਰੀ ਪਿੱਠ ਉੱਤੇ ਹਲ ਵਾਹਿਆ, ਉਨ੍ਹਾਂ ਨੇ ਲੰਮੇ-ਲੰਮੇ ਸਿਆੜ ਕੱਢੇ!
4ਯਹੋਵਾਹ ਧਰਮੀ ਹੈ, ਉਹ ਨੇ ਦੁਸ਼ਟਾਂ ਦੀ ਗੁਲਾਮੀ ਤੋਂ ਅਜ਼ਾਦ ਕੀਤਾ l
5ਜਿੰਨੇ ਸੀਯੋਨ ਨਾਲ ਵੈਰ ਰੱਖਦੇ ਹਨ, ਉਹ ਸ਼ਰਮਿੰਦੇ ਹੋ ਕੇ ਪਛਾੜੇ ਜਾਣ!
6ਉਹ ਛੱਤਾਂ ਦੇ ਘਾਹ ਵਰਗੇ ਹੋਣ, ਜਿਹੜਾ ਵਧਣ ਤੋਂ ਪਹਿਲਾਂ ਹੀ ਸੁੱਕ ਜਾਂਦਾ ਹੈ,
7ਜਿਸ ਦੇ ਨਾਲ ਵਾਢਾ ਆਪਣੀ ਮੁੱਠ ਨਹੀਂ ਭਰਦਾ, ਨਾ ਪੂਲੇ ਬੰਨ੍ਹਣ ਵਾਲਾ ਆਪਣਾ ਪੱਲਾ,
8ਅਤੇ ਲੰਘਣ ਵਾਲੇ ਨਹੀਂ ਆਖਦੇ, “ਯਹੋਵਾਹ ਦੀ ਬਰਕਤ ਤੁਹਾਡੇ ਉੱਤੇ ਹੋਵੇ, ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਤੋਂ ਬਰਕਤ ਦਿੰਦੇ ਹਾਂ।”
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.