
ਜ਼ਬੂਰ 13
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 13 ਵਿਰਲਾਪ ਦੀ ਚਾਲ ਸੰਖੇਪ ਕਰਦਾ ਹੈ: ਲੰਬੀ ਬੇਗ਼ਾਨਗੀ, ਤੁਰੰਤ ਬੇਨਤੀ, ਨਵਾਂ ਭਰੋਸਾ ਤੇ ਗੀਤ। ਹਾਲਾਤ ਗੰਭੀਰ ਰਹਿੰਦੇ, ਫਿਰ ਵੀ ਯਾਦ ਕੀਤਾ ਵਫ਼ਾਦਾਰ ਪਿਆਰ ਹੱਲ ਪੂਰੀ ਤਰ੍ਹਾਂ ਦਿਖਣ ਤੋਂ ਪਹਿਲਾਂ ਉਸਤਤ ਦੇ ਯੋਗ ਬਣਾਉਂਦਾ ਹੈ।
ਵਿਰਲਾਪਉਡੀਕਭਰੋਸਾਉਸਤਤ
1ਹੇ ਯਹੋਵਾਹ, ਤੂੰ ਕਦੋਂ ਤੱਕ ਮੈਨੂੰ ਭੁਲਾ ਛੱਡੇਂਗਾ? ਕੀ ਸਦਾ ਲਈ? ਤੂੰ ਕਦੋਂ ਤੱਕ ਆਪਣਾ ਮੂੰਹ ਮੈਥੋਂ ਲੁਕਾਵੇਂਗਾ?
2ਮੈਂ ਕਦੋਂ ਤੱਕ ਆਪਣੇ ਮਨ ਵਿੱਚ ਖਿਚੜੀ ਪਕਾਵਾਂ, ਅਤੇ ਸਾਰਾ ਦਿਨ ਆਪਣੇ ਦਿਲ ਵਿੱਚ ਸੋਗ ਕਰਾਂ? ਮੇਰਾ ਵੈਰੀ ਕਦੋਂ ਤੱਕ ਮੇਰੇ ਸਿਰ ਹੁੰਦਾ ਰਹੇ?
3ਹੇ ਯਹੋਵਾਹ, ਮੇਰੇ ਪਰਮੇਸ਼ੁਰ, ਧਿਆਨ ਦੇ ਕੇ ਮੈਨੂੰ ਉੱਤਰ ਦੇ, ਮੇਰੀਆਂ ਅੱਖਾਂ ਨੂੰ ਚਾਨਣਾ ਦੇ ਕਿਤੇ ਅਜਿਹਾ ਨਾ ਹੋਵੇ ਮੌਤ ਦੀ ਨੀਂਦ ਮੈਨੂੰ ਆ ਪਵੇ,
4ਅਜਿਹਾ ਨਾ ਹੋਵੇ ਮੇਰਾ ਵੈਰੀ ਆਖੇ, ਮੈਂ ਉਸ ਨੂੰ ਜਿੱਤ ਲਿਆ ਹੈ, ਅਤੇ ਮੇਰੇ ਵਿਰੋਧੀ ਮੇਰੇ ਡੋਲ ਜਾਣ ਕਰਕੇ ਬਾਗ-ਬਾਗ ਹੋਣ।
5ਪਰ ਮੈਂ ਤੇਰੀ ਦਯਾ ਉੱਤੇ ਭਰੋਸਾ ਰੱਖਿਆ ਹੈ, ਮੇਰਾ ਮਨ ਤੇਰੇ ਬਚਾਓ ਉੱਤੇ ਖੁਸ਼ੀ ਮਨਾਵੇਗਾ।
6ਮੈਂ ਯਹੋਵਾਹ ਲਈ ਗਾਵਾਂਗਾ, ਉਸ ਨੇ ਮੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.