A worshiper prays from deep stone steps while wall watchmen scan the horizon at sunrise

ਜ਼ਬੂਰ 130

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 130 ਡੂੰਘੇ ਦੋਸ਼ ਤੇ ਲੋੜ ਤੋਂ ਪੁਕਾਰਦਾ, ਫਿਰ ਵੀ ਮਾਫ਼ੀ ਨਿਰਾਸ਼ਾ ਦੀ ਬਜਾਏ ਸ਼ਰਧਾ ਪੈਦਾ ਕਰਦੀ ਹੈ। ਉਡੀਕਦੀ ਰੂਹ ਪਹਿਰੇਦਾਰਾਂ ਨਾਲੋਂ ਵੀ ਵੱਧ ਉਤਸੁਕਤਾ ਨਾਲ ਸਵੇਰ ਵੇਖਦੀ, ਵਫ਼ਾਦਾਰ ਪਿਆਰ ਤੇ ਭਰਪੂਰ ਸਾਂਝੇ ਛੁਟਕਾਰੇ ਤੇ ਭਰੋਸਾ ਰੱਖਦੀ ਹੈ।
ਮਾਫ਼ੀਉਡੀਕਆਸਛੁਟਕਾਰਾ
1ਹੇ ਯਹੋਵਾਹ, ਡੂੰਘਿਆਈ ਵਿੱਚੋਂ ਮੈਂ ਤੈਨੂੰ ਪੁਕਾਰਿਆ ਹੈ,
2ਹੇ ਪ੍ਰਭੂ ਮੇਰੀ ਅਵਾਜ਼ ਨੂੰ ਸੁਣ, ਤੇਰੇ ਕੰਨ ਮੇਰੀਆਂ ਬੇਨਤੀਆਂ ਦੀ ਅਵਾਜ਼ ਉੱਤੇ ਲੱਗੇ ਰਹਿਣ!
3ਹੇ ਯਹੋਵਾਹ, ਜੇ ਤੂੰ ਬਦੀਆਂ ਦਾ ਲੇਖਾ ਕਰਦਾ, ਤਾਂ ਹੇ ਪ੍ਰਭੂ, ਕੌਣ ਖੜ੍ਹਾ ਰਹਿ ਸਕਦਾ?
4ਪਰ ਤੂੰ ਮਾਫ਼ ਕਰਨ ਵਾਲਾ ਹੈਂ, ਤਾਂ ਜੋ ਤੇਰਾ ਭੈਅ ਮੰਨਿਆ ਜਾਵੇ।
5ਮੈਂ ਯਹੋਵਾਹ ਨੂੰ ਉਡੀਕਦਾ ਹਾਂ, ਮੇਰੀ ਜਾਨ ਵੀ ਉਡੀਕਦੀ ਹੈ, ਅਤੇ ਉਹ ਦੇ ਬਚਨ ਉੱਤੇ ਮੇਰੀ ਆਸ ਹੈ।
6ਜਿੰਨਾਂ ਪਹਿਰੇਦਾਰ ਸਵੇਰ ਨੂੰ, ਹਾਂ, ਜਿੰਨਾਂ ਪਹਿਰੇਦਾਰ ਸਵੇਰ ਨੂੰ ਉਡੀਕਦੇ ਹਨ, ਉਨ੍ਹਾਂ ਤੋਂ ਵੱਧ ਮੇਰੀ ਜਾਨ ਪ੍ਰਭੂ ਨੂੰ ਉਡੀਕਦੀ ਹੈ।
7ਹੇ ਇਸਰਾਏਲ, ਯਹੋਵਾਹ ਦੀ ਆਸ ਰੱਖ, ਕਿਉਂ ਜੋ ਯਹੋਵਾਹ ਕੋਲ ਦਯਾ ਹੈ, ਅਤੇ ਉਹ ਦੇ ਕੋਲ ਛੁਟਕਾਰਾ ਕਾਫ਼ੀ ਹੈ,
8ਅਤੇ ਉਹ ਇਸਰਾਏਲ ਨੂੰ ਉਸ ਦੀਆਂ ਸਾਰੀਆਂ ਬਦੀਆਂ ਤੋਂ ਛੁਟਕਾਰਾ ਦੇਵੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.