
ਜ਼ਬੂਰ 138
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 138 ਜਵਾਬ ਪਾਈ ਪ੍ਰਾਰਥਨਾ ਦਾ ਜਵਾਬ ਪੂਰੇ ਦਿਲ ਦੇ ਧੰਨਵਾਦ ਤੇ ਮਜ਼ਬੂਤ ਹੌਸਲੇ ਨਾਲ ਦਿੰਦਾ ਹੈ। ਰਾਜੇ ਦੈਵੀ ਰਾਹਾਂ ਬਾਰੇ ਸੁਣਦੇ, ਪਰ ਖ਼ਾਸ ਧਿਆਨ ਨਿਮਰ ਤੇ ਰਹਿੰਦਾ; ਖ਼ਤਰਾ ਪੱਕੇ ਮਕਸਦ ਤੇ ਪੂਰੀ ਹੁੰਦੀ ਵਫ਼ਾਦਾਰੀ ਰੱਦ ਨਹੀਂ ਕਰ ਸਕਦਾ ਹੈ।
ਧੰਨਵਾਦਨਿਮਰਤਾਹੌਸਲਾਮਕਸਦ
1ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਤੋਂ ਤੇਰਾ ਧੰਨਵਾਦ ਕਰਾਂਗਾ, ਦੇਵਤਿਆਂ ਦੇ ਅੱਗੇ ਮੈਂ ਤੇਰੇ ਭਜਨ ਗਾਵਾਂਗਾ।
2ਮੈਂ ਤੇਰੀ ਪਵਿੱਤਰ ਹੈਕਲ ਵਿੱਚ ਮੱਥਾ ਟੇਕਾਂਗਾ, ਅਤੇ ਮੈਂ ਤੇਰੀ ਦਯਾ ਦੇ ਕਾਰਨ ਤੇ ਤੇਰੀ ਵਫ਼ਾਦਾਰੀ ਦੇ ਕਾਰਨ, ਤੇਰੇ ਨਾਮ ਦਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਸਭ ਦੇ ਉੱਤੇ ਆਪਣੇ ਨਾਮ ਨੂੰ, ਆਪਣੇ ਬਚਨ ਨੂੰ ਵਡਿਆਇਆ ਹੈ!
3ਜਿਸ ਦਿਨ ਮੈਂ ਤੈਨੂੰ ਪੁਕਾਰਿਆ ਤੂੰ ਮੈਨੂੰ ਉੱਤਰ ਦਿੱਤਾ, ਤੂੰ ਮੇਰੀ ਜਾਨ ਨੂੰ ਬਲ ਦੇ ਕੇ ਮੈਨੂੰ ਦਿਲੇਰ ਬਣਾਇਆ।
4ਹੇ ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੇਰਾ ਧੰਨਵਾਦ ਕਰਨਗੇ, ਕਿਉਂ ਜੋ ਉਨ੍ਹਾਂ ਨੇ ਤੇਰੇ ਸੁੱਖ ਦਿਆਂ ਵਾਕਾਂ ਨੂੰ ਸੁਣਿਆ ਹੈ,
5ਅਤੇ ਓਹ ਯਹੋਵਾਹ ਦੇ ਰਾਹਾਂ ਦੇ ਗੀਤ ਗਾਉਣਗੇ, ਯਹੋਵਾਹ ਦੀ ਮਹਿਮਾ ਜੋ ਵੱਡੀ ਹੈ!
6ਭਾਵੇਂ ਯਹੋਵਾਹ ਮਹਾਨ ਹੈ, ਤਾਂ ਵੀ ਉਹ ਹੀਣਿਆਂ ਨੂੰ ਵੇਖਦਾ ਹੈ, ਪਰ ਹੰਕਾਰੀਆਂ ਨੂੰ ਦੂਰੋਂ ਜਾਣ ਲੈਂਦਾ ਹੈ!
7ਭਾਵੇਂ ਮੈਂ ਦੁੱਖਾਂ ਵਿੱਚ ਚੱਲਾਂ, ਤੂੰ ਮੈਨੂੰ ਬਚਾਏ ਰੱਖੇਂਗਾ, ਮੇਰੇ ਵੈਰੀਆਂ ਦੇ ਕ੍ਰੋਧ ਉੱਤੇ ਤੂੰ ਆਪਣਾ ਹੱਥ ਵਧਾਵੇਂਗਾ, ਅਤੇ ਤੇਰਾ ਸੱਜਾ ਹੱਥ ਮੈਨੂੰ ਬਚਾਵੇਗਾ।
8ਯਹੋਵਾਹ ਮੇਰਾ ਕੰਮ ਪੂਰਾ ਕਰੇਗਾ, ਹੇ ਯਹੋਵਾਹ, ਤੇਰੀ ਦਯਾ ਸਦੀਪਕ ਹੈ, ਆਪਣੇ ਹੱਥਾਂ ਦੇ ਕੰਮਾਂ ਨੂੰ ਨਾ ਤਿਆਗ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.