A family shelters behind rock as elders reveal pits, ropes, weapons, and distant plotters

ਜ਼ਬੂਰ 140

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 140 ਹਿੰਸਕ ਸਾਜ਼ਿਸ਼ ਕਰਨ ਵਾਲਿਆਂ ਤੋਂ ਬਚਾਓ ਮੰਗਦਾ ਹੈ ਜਿਹਨਾਂ ਦੀ ਬੋਲੀ, ਫੰਦੇ ਤੇ ਯੋਜਨਾਵਾਂ ਕਮਜ਼ੋਰ ਲੋਕਾਂ ਨੂੰ ਖ਼ਤਰੇ ਵਿੱਚ ਪਾਉਂਦੀਆਂ ਹਨ। ਪ੍ਰਾਰਥਨਾ ਭਰੋਸਾ ਰੱਖਦੀ ਹੈ ਕਿ ਦੁਰਭਾਵਨਾ ਭਰੀ ਰਣਨੀਤੀ ਵਾਪਸ ਆਵੇਗੀ ਤੇ ਨਿਆਂ ਗ਼ਰੀਬ ਤੇ ਲੋੜਵੰਦ ਦੀ ਰੱਖਿਆ ਕਰੇਗਾ।
ਰੱਖਿਆਹਿੰਸਾਨਿਆਂਗ਼ਰੀਬ
1ਹੇ ਯਹੋਵਾਹ, ਮੈਨੂੰ ਬੁਰੇ ਆਦਮੀ ਤੋਂ ਛੁਡਾ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ,
2ਜਿਹੜੇ ਆਪਣੇ ਦਿਲਾਂ ਵਿੱਚ ਬੁਰੇ ਉਪੱਦਰ ਸੋਚਦੇ ਹਨ, ਅਤੇ ਸਾਰਾ ਦਿਨ ਲੜਾਈਆਂ ਛੇੜਦੇ ਹਨ!
3ਉਨ੍ਹਾਂ ਨੇ ਨਾਗ ਵਾਂਗੂੰ ਆਪਣੀਆਂ ਜੀਭਾਂ ਨੂੰ ਤਿੱਖਿਆਂ ਕੀਤਾ, ਸੱਪਾਂ ਦੀ ਵਿੱਸ ਉਨ੍ਹਾਂ ਦੇ ਬੁੱਲ੍ਹਾਂ ਦੇ ਹੇਠ ਹੈ!।
4ਹੇ ਯਹੋਵਾਹ, ਦੁਸ਼ਟ ਦੇ ਹੱਥੋਂ ਮੈਨੂੰ ਸਾਂਭ, ਜ਼ਾਲਮ ਮਨੁੱਖ ਤੋਂ ਮੇਰੀ ਰਾਖੀ ਕਰ, ਜਿਨ੍ਹਾਂ ਨੇ ਮੇਰੇ ਪੈਰਾਂ ਦੇ ਔਕੜਨ ਦੀ ਜੁਗਤੀ ਕੀਤੀ!
5ਹੰਕਾਰੀਆਂ ਨੇ ਮੇਰੇ ਲਈ ਫੰਦਾ ਤੇ ਰੱਸੀਆਂ ਲੁਕਾ ਛੱਡੀਆਂ ਹਨ, ਉਨ੍ਹਾਂ ਨੇ ਰਾਹ ਦੇ ਲਾਗੇ ਜਾਲ਼ ਵਿਛਾਇਆ, ਉਨ੍ਹਾਂ ਨੇ ਮੇਰੇ ਲਈ ਫੰਦੇ ਲਾਏ ਹਨ। ਸਲਹ।
6ਮੈਂ ਯਹੋਵਾਹ ਨੂੰ ਆਖਿਆ, ਤੂੰ ਮੇਰਾ ਪਰਮੇਸ਼ੁਰ ਹੈਂ, ਹੇ ਯਹੋਵਾਹ, ਮੇਰੀਆਂ ਅਰਜੋਈਆਂ ਦੀ ਅਵਾਜ਼ ਉੱਤੇ ਕੰਨ ਲਾ!
7ਹੇ ਪ੍ਰਭੂ, ਮੇਰੇ ਬਲਵਾਨ ਬਚਾਓ, ਰਣ ਦੇ ਦਿਨ ਮੈਂ ਸਿਰ ਨੂੰ ਬਚਾਏ ਰੱਖਦਾ ਹੈ!
8ਹੇ ਯਹੋਵਾਹ, ਦੁਸ਼ਟਾਂ ਦੀਆਂ ਇੱਛਿਆਂ ਪੂਰੀਆਂ ਨਾ ਕਰ, ਉਹ ਦੇ ਉਪੱਦਰਾਂ ਨੂੰ ਤਰੱਕੀ ਨਾ ਦੇ, ਓਹ ਘਮੰਡ ਨਾ ਕਰਨ!। ਸਲਹ।
9ਜਿਹੜੇ ਮੇਰੇ ਆਲੇ-ਦੁਆਲੇ ਹਨ, ਉਨ੍ਹਾਂ ਦੇ ਬੁੱਲ੍ਹਾਂ ਦੀ ਸ਼ਰਾਰਤ ਉਨ੍ਹਾਂ ਦੇ ਹੀ ਸਿਰ ਤੇ ਪਵੇ!
10ਉਨ੍ਹਾਂ ਉੱਤੇ ਅੰਗਿਆਰੇ ਪਾਏ ਜਾਣ, ਓਹ ਅੱਗ ਵਿੱਚ ਸੁੱਟੇ ਜਾਣ, ਅਤੇ ਡੂੰਘੇ ਟੋਇਆਂ ਵਿੱਚ ਕਿ ਫੇਰ ਨਾ ਉੱਠਣ!
11ਬਕਵਾਦੀ ਧਰਤੀ ਉੱਤੇ ਕਾਇਮ ਨਾ ਰਹੇ, ਬੁਰਿਆਈ ਉਹ ਦੇ ਢਾਉਣ ਨੂੰ ਜ਼ਾਲਮ ਦਾ ਹੀ ਸ਼ਿਕਾਰ ਕਰੇ!
12ਮੈਂ ਜਾਣਦਾ ਹਾਂ ਕਿ ਯਹੋਵਾਹ ਮਸਕੀਨ ਦਾ ਹੱਕ, ਅਤੇ ਕੰਗਾਲ ਦਾ ਨਿਆਂ ਪੂਰਾ ਕਰੇਗਾ।
13ਧਰਮੀ ਤੇਰੇ ਨਾਮ ਦਾ ਧੰਨਵਾਦ ਸੱਚ-ਮੁੱਚ ਕਰਨਗੇ, ਸਚਿਆਰ ਤੇਰੇ ਹਜ਼ੂਰ ਵੱਸਣਗੇ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.