
ਜ਼ਬੂਰ 142
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 142 ਇਕਾਂਤ, ਖ਼ਤਰੇ ਤੇ ਪ੍ਰਤੱਖ ਤਿਆਗ ਤੋਂ ਇਮਾਨਦਾਰ ਸ਼ਿਕਾਇਤ ਡੋਲ੍ਹਦਾ ਹੈ। ਕੋਈ ਮਨੁੱਖੀ ਸ਼ਰਨ ਨਜ਼ਰ ਨਾ ਆਉਣ ਤੇ, ਗੁਫ਼ਾ ਦੀ ਪ੍ਰਾਰਥਨਾ ਪਰਮੇਸ਼ੁਰ ਨੂੰ ਹਿੱਸਾ ਵਜੋਂ ਨਾਮ ਦਿੰਦੀ ਤੇ ਸ਼ੁਕਰਗੁਜ਼ਾਰ ਭਾਈਚਾਰੇ ਵਿੱਚ ਛੁਟਕਾਰੇ ਦੀ ਆਸ ਰੱਖਦੀ ਹੈ।
ਇਕਾਂਤਸ਼ਰਨਸ਼ਿਕਾਇਤਬਚਾਓ
1ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਦੁਹਾਈ ਦਿੰਦਾ ਹਾਂ, ਮੈਂ ਯਹੋਵਾਹ ਵੱਲ ਆਪਣੀ ਅਵਾਜ਼ ਨਾਲ ਬੇਨਤੀ ਕਰਦਾ ਹਾਂ,
2ਮੈਂ ਆਪਣੀ ਫ਼ਰਿਆਦ ਉਹ ਦੇ ਅੱਗੇ ਰੱਖਦਾ ਹਾਂ, ਮੈਂ ਆਪਣਾ ਦੁੱਖ ਉਹ ਦੇ ਅੱਗੇ ਖੋਲ੍ਹ ਕੇ ਦੱਸਦਾ ਹਾਂ।
3ਜਦ ਮੇਰਾ ਆਤਮਾ ਮੇਰੇ ਅੰਦਰ ਨਢਾਲ ਸੀ, ਤਾਂ ਤੂੰ ਮੇਰੀ ਚਾਲ ਜਾਣਦਾ ਸੀ। ਜਿਸ ਰਾਹ ਮੈਂ ਚੱਲਦਾ ਹਾਂ, ਉਨ੍ਹਾਂ ਨੇ ਮੇਰੇ ਲਈ ਇੱਕ ਫਾਹੀ ਲਾਈ ਹੈ।
4ਨਿਗਾਹ ਕਰ ਕੇ ਸੱਜੇ ਪਾਸੇ ਵੇਖ, ਕਿ ਮੇਰਾ ਸਿਆਣੂ ਕੋਈ ਨਹੀਂ ਹੈ, ਮੇਰੀ ਪਨਾਹ ਜਾਂਦੀ ਰਹੀ, ਮੇਰੀ ਜਾਨ ਦਾ ਪੁੱਛਣ-ਗਿੱਛਣ ਵਾਲਾ ਕੋਈ ਨਹੀਂ!
5ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੰਦਾ, ਮੈਂ ਆਖਿਆ ਕਿ ਤੂੰ ਮੇਰੀ ਪਨਾਹ ਹੈਂ, ਜੀਉਂਦਿਆਂ ਦੀ ਧਰਤੀ ਉੱਤੇ ਮੇਰਾ ਭਾਗ।
6ਮੇਰੇ ਚਿੱਲਾਉਣ ਉੱਤੇ ਧਿਆਨ ਦੇ, ਕਿਉਂ ਜੋ ਮੈਂ ਬਹੁਤ ਅਧੀਨ ਹੋ ਗਿਆ ਹਾਂ, ਮੇਰੇ ਪਿੱਛਾ ਕਰਨ ਵਾਲਿਆਂ ਤੋਂ ਮੈਨੂੰ ਛੁਡਾ, ਕਿਉਂ ਜੋ ਓਹ ਮੈਥੋਂ ਬਲਵਾਨ ਹਨ!
7ਮੇਰੀ ਜਾਨ ਨੂੰ ਕੈਦ ਵਿੱਚੋਂ ਬਾਹਰ ਕੱਢ, ਕਿ ਮੈਂ ਤੇਰੇ ਨਾਮ ਦਾ ਧੰਨਵਾਦ ਕਰਾਂ, ਧਰਮੀ ਮੈਨੂੰ ਆਣ ਘੇਰਨਗੇ, ਕਿਉਂ ਜੋ ਤੂੰ ਮੇਰੇ ਉੱਤੇ ਉਪਕਾਰ ਕਰੇਂਗਾ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.