Families rebuild Jerusalem while healers work beneath stars, rain, snow, grazing animals, and melting streams

ਜ਼ਬੂਰ 147

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 147 ਯਰੂਸ਼ਲਮ ਦੀ ਬਹਾਲੀ ਨੂੰ ਟੁੱਟੇ ਦਿਲ ਚੰਗੇ ਕਰਨ, ਤਾਰੇ ਗਿਣਨ, ਮੌਸਮ ਚਲਾਉਣ, ਜੀਵਾਂ ਨੂੰ ਖੁਆਉਣ ਤੇ ਨਿਮਰ ਆਸ ਵਿੱਚ ਖੁਸ਼ ਹੋਣ ਨਾਲ ਜੋੜਦਾ ਹੈ। ਉਸਤਤ ਅਜਿਹੀ ਸ਼ਕਤੀ ਦਾ ਜਵਾਬ ਦਿੰਦੀ ਜੋ ਬ੍ਰਹਿਮੰਡੀ, ਕੋਮਲ ਤੇ ਸਥਾਨਕ ਬਹਾਲੀ ਵਾਲੀ ਦੋਵੇਂ ਹੈ।
ਬਹਾਲੀਚੰਗਾਈਸ੍ਰਿਸ਼ਟੀਆਸ
1ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
2ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
3ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.