A worshiper leaves an idol feast for community, inheritance, and a bright path

ਜ਼ਬੂਰ 16

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 16 ਵਿਰੋਧੀ ਵਫ਼ਾਦਾਰੀਆਂ ਨਾਲੋਂ ਸ਼ਰਨ ਤੇ ਵਫ਼ਾਦਾਰ ਭਾਈਚਾਰਾ ਚੁਣਦਾ ਹੈ। ਪਰਮੇਸ਼ੁਰ ਲਿਖਾਰੀ ਦਾ ਹਿੱਸਾ ਤੇ ਸਲਾਹ ਹੈ, ਨਿਯਤ ਵਿਰਾਸਤ ਨੂੰ ਸੋਹਣਾ ਬਣਾਉਂਦਾ ਤੇ ਖੁਸ਼ੀ ਭਰਿਆ ਸੁਰੱਖਿਅਤ ਰਾਹ ਖੋਲ੍ਹਦਾ ਹੈ।
ਸ਼ਰਨਵਿਰਾਸਤਸਲਾਹਖੁਸ਼ੀ
1ਹੇ ਪਰਮੇਸ਼ੁਰ, ਮੇਰੀ ਰੱਖਿਆ ਕਰ, ਕਿਉਂ ਜੋ ਮੈਂ ਤੇਰੀ ਹੀ ਸ਼ਰਨ ਆਇਆ ਹਾਂ।
2ਮੈਂ ਯਹੋਵਾਹ ਨੂੰ ਆਖਿਆ ਹੈ ਕਿ ਤੂੰ ਹੀ ਮੇਰਾ ਪ੍ਰਭੂ ਹੈ, ਤੇਰੇ ਤੋਂ ਬਿਨ੍ਹਾਂ ਮੇਰੀ ਕਿਤੇ ਵੀ ਭਲਿਆਈ ਨਹੀਂ।
3ਪਵਿੱਤਰ ਜਨ ਜਿਹੜੇ ਧਰਤੀ ਉੱਤੇ ਹਨ, ਉਹ ਆਦਰਯੋਗ ਹਨ, ਉਨ੍ਹਾਂ ਵਿੱਚ ਮੇਰੀ ਖੁਸ਼ੀ ਪੂਰੀ ਹੁੰਦੀ ਹੈ।
4ਜਿਹੜੇ ਦੂਜੇ ਦੇਵਤਿਆਂ ਦੇ ਪਿੱਛੇ ਭੱਜਦੇ ਹਨ, ਉਨ੍ਹਾਂ ਦੇ ਦੁੱਖ ਵੱਧ ਜਾਣਗੇ, ਮੈਂ ਉਨ੍ਹਾਂ ਦੀਆਂ ਲਹੂ ਵਾਲੀਆਂ ਭੇਟਾਂ ਨਹੀਂ ਡੋਲ੍ਹਾਂਗਾ, ਅਤੇ ਨਾ ਆਪਣੇ ਬੁੱਲ੍ਹਾਂ ਉੱਤੇ ਉਨ੍ਹਾਂ ਦੇਵਤਿਆਂ ਦਾ ਨਾਮ ਲਿਆਵਾਂਗਾ।
5ਯਹੋਵਾਹ ਮੇਰੀ ਵਿਰਾਸਤ ਅਤੇ ਮੇਰੇ ਕਟੋਰੇ ਦਾ ਭਾਗ ਹੈ। ਤੂੰ ਮੇਰੇ ਹਿੱਸੇ ਦਾ ਰਖਵਾਲਾ ਹੈਂ।
6ਮਨਭਾਉਂਦੇ ਥਾਵਾਂ ਵਿੱਚ ਮੇਰੇ ਲਈ ਮਿਣਤੀ ਕੀਤੀ ਗਈ, ਮੈਨੂੰ ਮਨ ਭਾਉਂਦਾ ਹਿੱਸਾ ਮਿਲਿਆ ਹੈ।
7ਮੈਂ ਯਹੋਵਾਹ ਨੂੰ ਧੰਨ ਆਖਾਂਗਾ ਜਿਸ ਨੇ ਮੈਨੂੰ ਸਲਾਹ ਦਿੱਤੀ ਹੈ, ਰਾਤ ਦੇ ਸਮੇਂ ਮੇਰਾ ਦਿਲ ਸਿਖਾਉਂਦਾ ਹੈ।
8ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ, ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9ਇਸ ਕਾਰਨ ਮੇਰਾ ਦਿਲ ਅਨੰਦ ਹੋਇਆ ਅਤੇ ਮੇਰੀ ਰੂਹ ਨਿਹਾਲ ਹੋਈ, ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
10ਕਿਉਂ ਜੋ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਕਬਰ ਵੇਖਣ ਦੇਵੇਗਾ।
11ਤੂੰ ਮੈਨੂੰ ਜੀਵਨ ਦਾ ਮਾਰਗ ਵਿਖਾਵੇਂਗਾ, ਤੇਰੇ ਹਜ਼ੂਰ ਅਨੰਦ ਦੀ ਭਰਪੂਰੀ ਹੈ, ਤੇਰੇ ਸੱਜੇ ਹੱਥ ਸਦਾ ਖੁਸ਼ੀਆਂ ਹਨ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.