
ਜ਼ਬੂਰ 23
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 23 ਅਯਾਲੀ ਦੀ ਧਿਆਨ ਭਰੀ ਦੇਖਭਾਲ ਹੇਠ ਜੀਵਨ ਦਾ ਚਿੱਤਰ ਦਿੰਦਾ ਹੈ: ਅਰਾਮ, ਬਹਾਲੀ, ਸਿੱਧੇ ਰਾਹ, ਡੂੰਘੇ ਪਰਛਾਵੇਂ ਵਿੱਚ ਹੌਸਲਾ, ਭਰਪੂਰ ਮੇਜ਼, ਮਸਹ ਤੇ ਘਰ ਵਿੱਚ ਸਥਾਈ ਸਵਾਗਤ ਤੇ ਸਬੰਧ ਦਾ ਵਾਅਦਾ।
ਅਯਾਲੀਪ੍ਰਾਵਧਾਨਰੱਖਿਆਘਰ
1ਯਹੋਵਾਹ ਮੇਰਾ ਅਯਾਲੀ ਹੈ, ਮੈਨੂੰ ਥੁੜ ਨਹੀਂ ਹੋਵੇਗੀ।
2ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ, ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।
3ਉਹ ਮੇਰੀ ਜਾਨ ਵਿੱਚ ਜਾਨ ਪਾਉਂਦਾ ਹੈ, ਧਰਮ ਦੇ ਮਾਰਗਾਂ ਵਿੱਚ ਉਹ ਆਪਣੇ ਨਾਮ ਦੇ ਨਮਿੱਤ ਮੇਰੀ ਅਗਵਾਈ ਕਰਦਾ ਹੈ।
4ਭਾਵੇ ਮੈਂ ਮੌਤ ਦੀ ਛਾਂ ਦੀ ਵਾਦੀ ਵਿੱਚ ਫਿਰਾਂ, ਮੈਂ ਕਿਸੇ ਬਦੀ ਤੋਂ ਨਹੀਂ ਡਰਾਂਗਾ, ਤੂੰ ਜੋ ਮੇਰੇ ਨਾਲ ਹੈ। ਤੇਰੀ ਸੋਟੀ ਤੇ ਤੇਰੀ ਲਾਠੀ, ਇਹ ਮੈਨੂੰ ਤਸੱਲੀ ਦਿੰਦੀਆਂ ਹਨ।
5ਤੂੰ ਮੇਰੇ ਵਿਰੋਧੀਆਂ ਦੇ ਸਨਮੁਖ ਮੇਰੇ ਅੱਗੇ ਮੇਜ਼ ਵਿਛਾਉਂਦਾ ਹੈ, ਤੂੰ ਮੇਰੇ ਸਿਰ ਉੱਤੇ ਤੇਲ ਝੱਸਿਆ ਹੈ, ਮੇਰਾ ਕਟੋਰਾ ਬਰਕਤਾਂ ਨਾਲ ਭਰਿਆ ਹੋਇਆ ਹੈ।
6ਸੱਚ-ਮੁੱਚ ਭਲਿਆਈ ਅਤੇ ਦਯਾ ਜਿਉਣ ਭਰ ਮੇਰਾ ਪਿੱਛਾ ਕਰਨਗੀਆਂ, ਅਤੇ ਮੈਂ ਸਦਾ ਯਹੋਵਾਹ ਦੇ ਘਰ ਵਿੱਚ ਵਸਾਂਗਾ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.