
ਜ਼ਬੂਰ 24
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 24 ਪੂਰੇ ਸੰਸਾਰ ਨੂੰ ਪਰਮੇਸ਼ੁਰ ਦੀ ਮਲਕੀਅਤ ਐਲਾਨਦਾ, ਪੁੱਛਦਾ ਕੌਣ ਸਾਫ਼ ਹੱਥਾਂ ਤੇ ਸੱਚੇ ਦਿਲ ਨਾਲ ਚੜ੍ਹ ਸਕਦਾ, ਤੇ ਪੁਰਾਣੇ ਫਾਟਕਾਂ ਨੂੰ ਸ਼ਾਨਦਾਰ ਜਲੂਸ ਰਾਹੀਂ ਮਹਿਮਾਵਾਨ ਰਾਜੇ ਦਾ ਸਵਾਗਤ ਕਰਨ ਲਈ ਬੁਲਾਉਂਦਾ ਹੈ।
ਸ੍ਰਿਸ਼ਟੀਇਮਾਨਦਾਰੀਉਪਾਸਨਾਮਹਿਮਾ
1ਧਰਤੀ ਅਤੇ ਉਸ ਦੀ ਭਰਪੂਰੀ ਯਹੋਵਾਹ ਦੀ ਹੈ, ਜਗਤ ਅਤੇ ਉਸ ਦੇ ਨਿਵਾਸੀ।
2ਉਸ ਨੇ ਉਸ ਦੀ ਨੀਂਹ ਸਮੁੰਦਰਾਂ ਉੱਤੇ ਰੱਖੀ, ਅਤੇ ਉਸ ਨੂੰ ਵਗਦੇ ਪਾਣੀਆਂ ਉੱਤੇ ਕਾਇਮ ਕੀਤਾ।
3ਯਹੋਵਾਹ ਦੇ ਪਰਬਤ ਉੱਤੇ ਕੌਣ ਚੜ੍ਹੇਗਾ, ਅਤੇ ਉਸ ਦੇ ਪਵਿੱਤਰ ਸਥਾਨ ਵਿੱਚ ਕੌਣ ਖੜ੍ਹਾ ਹੋਵੇਗਾ?
4ਉਹ ਜਿਸ ਦੇ ਹੱਥ ਪਾਕ ਅਤੇ ਮਨ ਪਵਿੱਤਰ ਹੈ, ਅਤੇ ਜਿਸ ਨੇ ਆਪਣਾ ਜੀਅ ਬਦੀ ਵੱਲ ਨਹੀਂ ਲਾਇਆ, ਅਤੇ ਛਲਣ ਲਈ ਸਹੁੰ ਨਹੀਂ ਖਾਧੀ।
5ਉਸ ਨੂੰ ਯਹੋਵਾਹ ਵੱਲੋਂ ਬਰਕਤ ਅਤੇ ਆਪਣੇ ਮੁਕਤੀਦਾਤੇ ਪਰਮੇਸ਼ੁਰ ਕੋਲੋਂ ਧਰਮ ਮਿਲੇਗਾ।
6ਇਹ ਪੀੜ੍ਹੀ ਉਹ ਦੇ ਖੋਜੀਆਂ ਦੀ ਹੈ, ਜਿਹੜੀ ਤੇਰੇ ਦਰਸ਼ਣ ਭਾਲਦੀ ਹੈ, ਹੇ ਯਾਕੂਬ। ਸਲਹ।
7ਹੇ ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਸਦੀਪਕ ਕਾਲ ਦੇ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
8ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਯਹੋਵਾਹ ਸਮਰੱਥੀ ਅਤੇ ਬਲੀ, ਯਹੋਵਾਹ ਯੁੱਧ ਵਿੱਚ ਬਲੀ ਹੈ।
9ਫਾਟਕੋ, ਆਪਣੇ ਸਿਰ ਉੱਚੇ ਕਰੋ, ਹੇ ਆਦਿ ਦਰਵਾਜ਼ਿਓ, ਉੱਚੇ ਹੋ ਜਾਓ! ਤਦ ਜਲਾਲ ਦਾ ਪਾਤਸ਼ਾਹ ਅੰਦਰ ਆਵੇਗਾ।
10ਇਹ ਜਲਾਲ ਦਾ ਪਾਤਸ਼ਾਹ ਕੌਣ ਹੈ? ਸੈਨਾਂ ਦਾ ਯਹੋਵਾਹ, ਉਹੋ ਜਲਾਲ ਦਾ ਪਾਤਸ਼ਾਹ ਹੈ। ਸਲਹ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.