A weary fugitive king prays beside a shield as enemies gather on distant ridges

ਜ਼ਬੂਰ 3

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਭੱਜਦੇ ਹੋਏ ਘਿਰਿਆ, ਜ਼ਬੂਰਾਂ ਦਾ ਲਿਖਾਰੀ ਖ਼ਤਰਾ ਤੇ ਇੱਜ਼ਤ ਪਰਮੇਸ਼ੁਰ ਨੂੰ ਸੌਂਪਦਾ ਹੈ। ਰੱਖਿਆ ਢਾਲ ਬਣਦੀ, ਪ੍ਰਾਰਥਨਾ ਜਵਾਬ ਪਾਉਂਦੀ, ਤੇ ਹਰ ਪਾਸਿਓਂ ਭਾਰੀ ਵਿਰੋਧ ਦੇ ਬਾਵਜੂਦ ਸੁਰੱਖਿਅਤ ਨੀਂਦ ਨਵਾਂ ਹੌਸਲਾ ਲਿਆਉਂਦੀ ਹੈ।
ਸ਼ਰਨਪ੍ਰਾਰਥਨਾਰੱਖਿਆਹੌਸਲਾ
1ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
2ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।
3ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
4ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
5ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
6ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
7ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
8ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.