An innocent petitioner faces false witnesses as elders expose a concealed net and supporters gather

ਜ਼ਬੂਰ 35

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 35 ਪਰਮੇਸ਼ੁਰ ਨੂੰ ਤੁਰੰਤ ਬੇਨਤੀ ਕਰਦਾ ਕਿ ਨਿਰਦੋਸ਼ ਵਿਅਕਤੀ ਨੂੰ ਪਿੱਛਾ ਕਰਨ ਵਾਲਿਆਂ, ਲੁਕੇ ਫੰਦਿਆਂ, ਦੁਰਭਾਵਨਾ ਭਰੇ ਗਵਾਹਾਂ ਤੇ ਪਹਿਲੇ ਦੋਸਤਾਂ ਤੋਂ ਬਚਾਵੇ ਜੋ ਦੇਖਭਾਲ ਦਾ ਬਦਲਾ ਦੁਸ਼ਮਣੀ ਨਾਲ ਦਿੰਦੇ ਹਨ। ਲੋਚੀ ਬਰੀਅਤ ਨਿੱਜੀ ਬਦਲੇ ਦੀ ਬਜਾਏ ਜਨਤਕ ਨਿਆਂ ਦੀ ਉਸਤਤ ਵਿੱਚ ਖ਼ਤਮ ਹੁੰਦੀ ਹੈ।
ਬਰੀਅਤਨਿਆਂਝੂਠੇ ਗਵਾਹਉਸਤਤ
1ਹੇ ਯਹੋਵਾਹ, ਜਿਹੜੇ ਮੇਰੇ ਨਾਲ ਮੁਕੱਦਮਾ ਕਰਦੇ ਹਨ, ਉਨ੍ਹਾਂ ਨਾਲ ਤੂੰ ਮੁਕੱਦਮਾ ਕਰ, ਜਿਹੜੇ ਮੇਰੇ ਨਾਲ ਲੜਦੇ ਹਨ ਉਹਨਾਂ ਨਾਲ ਲੜ।
2ਢਾਲ਼ ਅਤੇ ਨੇਜੇ ਨੂੰ ਸਾਂਭ, ਅਤੇ ਮੇਰੀ ਸਹਾਇਤਾ ਲਈ ਉੱਠ!
3ਬਰਛਾ ਕੱਢ ਕੇ ਮੇਰਾ ਪਿੱਛਾ ਕਰਨ ਵਾਲਿਆਂ ਦਾ ਰਾਹ ਬੰਦ ਕਰ, ਮੇਰੀ ਜਾਨ ਨੂੰ ਆਖ, ਤੇਰਾ ਬਚਾਓ ਮੈਂ ਹੀ ਹਾਂ।
4ਜਿਹੜੇ ਮੇਰੀ ਜਾਨ ਦੇ ਵੈਰੀ ਹਨ ਓਹ ਲੱਜਿਆਵਾਨ ਅਤੇ ਖੱਜਲ ਹੋਣ, ਜਿਹੜੇ ਮੇਰੀ ਬੁਰਿਆਈ ਸੋਚਦੇ ਹਨ ਉਹ ਪਿੱਛੇ ਹਟਾਏ ਜਾਣ ਅਤੇ ਉਲਝ ਜਾਣ!
5ਉਹ ਪੌਣ ਨਾਲ ਉੱਡਦੀ ਤੂੜੀ ਵਾਂਗੂੰ ਹੋਣ, ਅਤੇ ਯਹੋਵਾਹ ਦਾ ਦੂਤ ਉਹਨਾਂ ਨੂੰ ਧੱਕਾ ਮਾਰਦਾ ਜਾਏ।
6ਉਨ੍ਹਾਂ ਦਾ ਰਾਹ ਹਨ੍ਹੇਰਾ ਅਤੇ ਤਿਲਕਣਾ ਹੋਵੇ, ਅਤੇ ਯਹੋਵਾਹ ਦਾ ਦੂਤ ਉਹਨਾਂ ਦਾ ਪਿੱਛਾ ਕਰੀ ਜਾਵੇ
7ਕਿਉਂ ਜੋ ਉਨ੍ਹਾਂ ਬਿਨ੍ਹਾਂ ਕਾਰਨ ਮੇਰੇ ਲਈ ਟੋਏ ਵਿੱਚ ਜਾਲ਼ ਛਿਪਾਇਆ ਹੈ, ਉਨ੍ਹਾਂ ਨੇ ਬਿਨ੍ਹਾਂ ਕਿਸੇ ਕਾਰਨ ਮੇਰੀ ਜਾਨ ਲਈ ਟੋਆ ਪੁੱਟਿਆ ਹੈ।
8ਉਹਨਾਂ ਉੱਤੇ ਅਚਾਨਕ ਬਰਬਾਦੀ ਆ ਪਵੇ! ਅਤੇ ਜਿਹੜਾ ਜਾਲ਼ ਉਸ ਨੇ ਛਿਪਾਇਆ ਉਹੋ ਉਸ ਨੂੰ ਫਸਾ ਲਵੇ, ਉਹ ਆਪ ਉਸ ਵਿੱਚ ਡਿੱਗ ਕੇ ਨਸ਼ਟ ਹੋ ਜਾਵੇ!
9ਤਾਂ ਮੇਰੀ ਜਾਨ ਯਹੋਵਾਹ ਵਿੱਚ ਬਾਗ-ਬਾਗ ਹੋਵੇਗੀ, ਉਹ ਉਸ ਦੇ ਬਚਾਓ ਵਿੱਚ ਮਗਨ ਹੋਵੇਗੀ।
10ਮੇਰੀਆਂ ਸਾਰੀਆਂ ਹੱਡੀਆਂ ਆਖਣਗੀਆਂ, ਹੇ ਯਹੋਵਾਹ, ਤੇਰੇ ਸਮਾਨ ਕੌਣ ਹੈ? ਤੂੰ ਮਸਕੀਨ ਨੂੰ ਉਸ ਨਾਲੋਂ ਤਕੜੇ ਤੋਂ ਛੁਡਾਉਂਦਾ ਹੈ, ਹਾਂ, ਮਸਕੀਨ ਤੇ ਕੰਗਾਲ ਨੂੰ ਲੁਟੇਰੇ ਤੋਂ।
11ਜ਼ਾਲਮ ਗਵਾਹ ਉੱਠ ਖੜੇ ਹੁੰਦੇ ਹਨ, ਉਹ ਮੈਥੋਂ ਓਹ ਗੱਲਾਂ ਪੁੱਛਦੇ ਹਨ ਜੋ ਮੈਂ ਨਹੀਂ ਜਾਣਦਾ।
12ਨੇਕੀ ਦੇ ਬਦਲੇ ਉਹ ਮੈਨੂੰ ਬਦੀ ਦਿੰਦੇ ਹਨ, ਮੇਰੀ ਜਾਨ ਬੇਚੈਨ ਹੋ ਜਾਂਦੀ ਹੈ।
13ਜਦੋਂ ਓਹ ਬਿਮਾਰ ਸਨ, ਮੇਰਾ ਲਿਬਾਸ ਤੱਪੜ ਦਾ ਸੀ, ਮੈਂ ਵਰਤ ਰੱਖ ਕੇ ਆਪਣੀ ਜਾਨ ਨੂੰ ਦੁੱਖ ਦਿੱਤਾ, ਅਤੇ ਮੇਰੀ ਪ੍ਰਾਰਥਨਾ ਦਾ ਉੱਤਰ ਮੈਨੂੰ ਨਹੀਂ ਮਿਲਿਆ l
14ਮੈਂ ਉਨ੍ਹਾਂ ਨਾਲ ਮਿੱਤਰ ਜਾਂ ਭਰਾ ਵਾਂਗੂੰ ਵਰਤਿਆ, ਜਿਵੇਂ ਕੋਈ ਆਪਣੀ ਮਾਤਾ ਲਈ ਵਿਰਲਾਪ ਕਰੇ ਤਿਵੇਂ ਮੈਂ ਸੋਗ ਨਾਲ ਝੁੱਕ ਗਿਆ।
15ਪਰ ਉਹ ਮੇਰੇ ਲੰਗੜਾਉਣ ਤੋਂ ਅਨੰਦ ਹੋ ਕੇ ਇਕੱਠੇ ਹੋਏ ਹਾਂ, ਉਹ ਮਾਰ ਕੁੱਟਣ ਵਾਲੇ ਮੇਰੇ ਵਿਰੁੱਧ ਇਕੱਠੇ ਹੋਏ, ਅਤੇ ਮੈਂ ਨਾ ਜਾਣਿਆ। ਓਹ ਮਾਰਦੇ ਰਹੇ ਅਤੇ ਹਟੇ ਨਹੀਂ।
16ਉਨ੍ਹਾਂ ਕਪਟੀਆਂ ਦੀ ਤਰ੍ਹਾਂ ਜਿਹੜੇ ਰੋਟੀ ਲਈ ਮਖ਼ੌਲ ਕਰਦੇ ਹਨ, ਉਹਨਾਂ ਨੇ ਮੇਰੇ ਉੱਤੇ ਆਪਣੇ ਦੰਦ ਕਰੀਚੇ।
17ਹੇ ਪ੍ਰਭੂ, ਤੂੰ ਕਦੋਂ ਤੱਕ ਵੇਖਦਾ ਰਹੇਂਗਾ? ਮੇਰੀ ਜਾਨ ਨੂੰ ਉਹਨਾਂ ਦੇ ਵਿਗਾੜ ਤੋਂ, ਅਤੇ ਮੇਰੀ ਜ਼ਿੰਦਗੀ ਨੂੰ ਬੱਬਰ ਸ਼ੇਰਾਂ ਤੋਂ ਛੁਡਾ!
18ਮੈਂ ਮਹਾਂ-ਸਭਾ ਵਿੱਚ ਤੇਰਾ ਧੰਨਵਾਦ ਕਰਾਂਗਾ, ਬਹੁਤਿਆਂ ਲੋਕਾਂ ਵਿੱਚ ਮੈਂ ਤੇਰੀ ਉਸਤਤ ਕਰਾਂਗਾ।
19ਜਿਹੜੇ ਬੇਵਜ੍ਹਾ ਮੇਰੇ ਵੈਰੀ ਹਨ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਦੁਸ਼ਮਣ ਹਨ ਉਨ੍ਹਾਂ ਨੂੰ ਮੇਰੇ ਉੱਤੇ ਅੱਖ ਮਟਕਾਉਣ ਨਾ ਦੇ,
20ਕਿਉਂ ਜੋ ਓਹ ਸੁੱਖ-ਸਾਂਦ ਦੀ ਗੱਲ ਨਹੀਂ ਕਰਦੇ, ਸਗੋਂ ਜਿਹੜੇ ਦੇਸ ਵਿੱਚ ਆਰਾਮ ਨਾਲ ਵੱਸਦੇ ਹਨ, ਉਨ੍ਹਾਂ ਦੇ ਵਿਰੁੱਧ ਉਹ ਛਲ ਦੀਆਂ ਗੱਲਾਂ ਬਣਾਉਂਦੇ ਹਨ।
21ਉਨ੍ਹਾਂ ਨੇ ਮੇਰੇ ਉੱਤੇ ਆਪਣਾ ਮੂੰਹ ਖੋਲ੍ਹ ਕੇ ਆਖਿਆ, ਵਾਹ, ਵਾਹ! ਸਾਡੀਆਂ ਅੱਖੀਆਂ ਨੇ ਵੇਖ ਲਿਆ ਹੈ!
22ਹੇ ਯਹੋਵਾਹ, ਤੂੰ ਵੇਖ ਲਿਆ! ਚੁੱਪ ਨਾ ਕਰ, ਹੇ ਪ੍ਰਭੂ, ਮੈਥੋਂ ਦੂਰ ਨਾ ਰਹਿ!
23ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪ੍ਰਭੂ, ਮੇਰੇ ਨਿਆਂ ਲਈ ਉੱਠ, ਅਤੇ ਮੇਰੇ ਮੁਕੱਦਮੇ ਲਈ ਜਾਗ।
24ਹੇ ਯਹੋਵਾਹ ਮੇਰੇ ਪਰਮੇਸ਼ੁਰ, ਆਪਣੇ ਧਰਮ ਦੇ ਅਨੁਸਾਰ ਮੇਰਾ ਨਿਆਂ ਕਰ, ਅਤੇ ਉਨ੍ਹਾਂ ਨੂੰ ਮੇਰੇ ਉੱਤੇ ਅਨੰਦ ਨਾ ਹੋਣ ਦੇ!
25ਉਹ ਆਪਣੇ ਮਨ ਵਿੱਚ ਇਹ ਨਾ ਕਹਿਣ, ਭਈ ਵਾਹ, ਅਸੀਂ ਇਹੋ ਚਾਹੁੰਦੇ ਹਾਂ! ਉਹ ਇਹ ਨਾ ਆਖਣ ਕਿ ਅਸੀਂ ਉਹ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ!
26ਜਿਹੜੇ ਮੇਰੇ ਨੁਕਸਾਨ ਦੇ ਕਾਰਨ ਅਨੰਦ ਹੁੰਦੇ ਹਨ, ਓਹ ਇਕੱਠੇ ਸ਼ਰਮਿੰਦੇ ਹੋਣ ਅਤੇ ਉਲਝ ਜਾਣ। ਜਿਹੜੇ ਮੇਰੇ ਵਿਰੁੱਧ ਆਪਣੀ ਵਡਿਆਈ ਕਰਦੇ ਹਨ, ਉਹ ਸ਼ਰਮਿੰਦਗੀ ਅਤੇ ਅਨਾਦਰ ਦਾ ਪਹਿਰਾਵਾ ਪਹਿਨਣ।
27ਜਿਹੜੇ ਮੇਰੇ ਧਰਮ ਤੋਂ ਪਰਸੰਨ ਹਨ ਓਹ ਜੈ-ਜੈਕਾਰ ਅਤੇ ਅਨੰਦ ਕਰਨ, ਉਹ ਸਦਾ ਆਖਦੇ ਜਾਣ ਜੋ ਯਹੋਵਾਹ ਦੀ ਵਡਿਆਈ ਹੋਵੇ, ਜਿਹੜਾ ਆਪਣੇ ਦਾਸ ਦੀ ਸੁੱਖ ਤੋਂ ਪਰਸੰਨ ਹੈ।
28ਤਦ ਮੇਰੀ ਜੀਭ ਤੇਰੇ ਧਰਮ ਦੀ ਚਰਚਾ ਕਰੇਗੀ, ਦਿਨ ਭਰ ਤੇਰੀ ਉਸਤਤ ਹੋਵੇਗੀ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.