A man prays at night while a family sleeps peacefully inside a lamplit home

ਜ਼ਬੂਰ 4

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 4 ਦੁੱਖ, ਗੁੱਸਾ ਤੇ ਖ਼ਾਲੀ ਪਿੱਛਾ ਇਮਾਨਦਾਰ ਸ਼ਾਮ ਦੀ ਪ੍ਰਾਰਥਨਾ ਵਿੱਚ ਲਿਆਉਂਦਾ ਹੈ। ਲਿਖਾਰੀ ਭੌਤਿਕ ਭਰਪੂਰਤਾ ਨਾਲੋਂ ਡੂੰਘੀ ਖੁਸ਼ੀ ਲੱਭਦਾ ਤੇ ਪਰਮੇਸ਼ੁਰ ਦੀ ਰੱਖਿਅਕ ਦੇਖਭਾਲ ਵਿੱਚ ਪੱਕੇ ਭਰੋਸੇ ਨਾਲ ਸੁਰੱਖਿਅਤ ਲੇਟਦਾ ਹੈ।
ਸ਼ਾਮ ਦੀ ਪ੍ਰਾਰਥਨਾਭਰੋਸਾਸ਼ਾਂਤੀਖੁਸ਼ੀ
1ਜਦੋਂ ਮੈਂ ਤੈਨੂੰ ਪੁਕਾਰਾਂ, ਤੂੰ ਮੈਨੂੰ ਉੱਤਰ ਦੇ, ਹੇ ਮੇਰੇ ਧਰਮ ਦੇ ਪਰਮੇਸ਼ੁਰ। ਜਦ ਮੈਂ ਮੁਸੀਬਤ ਵਿੱਚ ਸੀ, ਤੂੰ ਮੈਨੂੰ ਖੁੱਲ੍ਹ ਦਿੱਤੀ, ਮੇਰੇ ਉੱਤੇ ਦਯਾ ਕਰ ਕੇ ਮੇਰੀ ਪ੍ਰਾਰਥਨਾ ਸੁਣ ਲੈ।
2ਹੇ ਮਨੁੱਖ ਦੇ ਪੁੱਤਰੋ, ਤੁਸੀਂ ਕਦੋਂ ਤੱਕ ਮੇਰੀ ਮਹਿਮਾ ਦਾ ਅਨਾਦਰ ਕਰੋਗੇ, ਵਿਅਰਥ ਨਾਲ ਪ੍ਰੀਤ ਲਾਓਗੇ, ਝੂਠ ਨੂੰ ਭਾਲੋਗੇ? ਸਲਹ।
3ਪਰ ਇਹ ਜਾਣੋ ਕਿ ਯਹੋਵਾਹ ਨੇ ਪਵਿੱਤਰ ਜਨ ਨੂੰ ਆਪਣੇ ਲਈ ਵੱਖਰਾ ਕਰ ਰੱਖਿਆ ਹੈ। ਜਦੋਂ ਮੈਂ ਉਹ ਨੂੰ ਪੁਕਾਰਾਂ ਯਹੋਵਾਹ ਮੇਰੀ ਸੁਣੇਗਾ।
4ਕੰਬ ਜਾਓ ਅਤੇ ਪਾਪ ਨਾ ਕਰੋ, ਆਪਣਿਆਂ ਬਿਸਤਰਿਆਂ ਉੱਤੇ ਆਪਣੇ ਮਨਾਂ ਵਿੱਚ ਸੋਚੋ ਅਤੇ ਚੁੱਪ ਰਹੋ। ਸਲਹ।
5ਧਰਮ ਦੇ ਬਲੀਦਾਨ ਚੜਾਓ, ਅਤੇ ਯਹੋਵਾਹ ਉੱਤੇ ਆਸ ਰੱਖੋ।
6ਬਹੁਤੇ ਇਹ ਆਖਦੇ ਹਨ ਕਿ ਸਾਨੂੰ ਕੌਣ ਕੁਝ ਭਲਿਆਈ ਵਿਖਾਵੇਗਾ? ਹੇ ਯਹੋਵਾਹ, ਆਪਣੇ ਮੁੱਖੜੇ ਨੂੰ ਸਾਡੇ ਉੱਤੇ ਚਮਕਾ।
7ਤੂੰ ਮੇਰੇ ਮਨ ਵਿੱਚ ਉਨ੍ਹਾਂ ਦੇ ਨਾਲੋਂ, ਜਦੋਂ ਦਾਣੇ ਅਤੇ ਦਾਖਰਸ ਬਹੁਤ ਹੋ ਗਏ ਹਨ, ਵਧੇਰੇ ਅਨੰਦ ਪਾ ਦਿੱਤਾ ਹੈ।
8ਮੈਂ ਸ਼ਾਂਤੀ ਨਾਲ ਲੇਟਦਿਆਂ ਹੀ ਸੌਂ ਜਾਂਵਾਂਗਾ, ਕਿਉਂ ਜੋ ਹੇ ਯਹੋਵਾਹ, ਤੂੰ ਹੀ ਮੈਨੂੰ ਸ਼ਾਂਤੀ ਵਿੱਚ ਵਸਾਉਂਦਾ ਹੈਂ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.