Corrupt leaders feast at a city gate while humble families share bread and look toward Zion

ਜ਼ਬੂਰ 53

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 53 ਵਿਹਾਰਕ ਨਾਸਤਿਕਤਾ ਨੂੰ ਭ੍ਰਿਸ਼ਟ ਵਰਤਾਓ, ਵਿਆਪਕ ਅਸਫਲਤਾ ਤੇ ਕਮਜ਼ੋਰ ਲੋਕਾਂ ਦੇ ਸ਼ੋਸ਼ਣ ਰਾਹੀਂ ਦਰਸਾਉਂਦਾ ਹੈ। ਫਿਰ ਵੀ ਬੇਇਨਸਾਫ਼ ਸ਼ਕਤੀ ਤੇ ਦਹਿਸ਼ਤ ਆਉਂਦੀ, ਤੇ ਦੁਖੀ ਭਾਈਚਾਰਾ ਸੀਯੋਨ ਤੋਂ ਆਉਂਦੀ ਬਹਾਲੀ ਲਈ ਤਾਂਘਦਾ ਰਹਿੰਦਾ ਹੈ।
ਮੂਰਖਤਾਭ੍ਰਿਸ਼ਟਤਾਗ਼ਰੀਬਬਹਾਲੀ
1ਮੂਰਖ ਨੇ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਹੈ ਹੀ ਨਹੀਂ! ਉਹ ਵਿਗੜ ਗਏ ਹਨ, ਉਨ੍ਹਾਂ ਨੇ ਘਿਣਾਉਣੇ ਕੰਮ ਕੀਤੇ ਹਨ, ਭਲਾ ਕਰਨ ਵਾਲਾ ਕੋਈ ਨਹੀਂ।
2ਪਰਮੇਸ਼ੁਰ ਨੇ ਸਵਰਗ ਤੋਂ ਆਦਮ ਵੰਸ਼ ਉੱਤੇ ਦ੍ਰਿਸ਼ਟੀ ਕੀਤੀ, ਤਾਂ ਕਿ ਉਹ ਵੇਖੇ ਕੋਈ ਬੁੱਧਵਾਨ ਪਰਮੇਸ਼ੁਰ ਦਾ ਖੋਜ਼ੀ ਹੈ ਜਾਂ ਨਹੀਂ?
3ਉਹ ਸਾਰੇ ਕੁਰਾਹੇ ਪੈ ਗਏ ਹਨ, ਉਹ ਸਭ ਦੇ ਸਭ ਫਿਰ ਗਏ ਹਨ, ਕੋਈ ਭਲਾ ਕਰਨ ਵਾਲਾ ਨਹੀਂ, ਇੱਕ ਵੀ ਨਹੀਂ!
4ਭਲਾ, ਇਹ ਕੁਕਰਮੀ ਸਮਝ ਨਹੀਂ ਰੱਖਦੇ, ਜਿਹੜੇ ਮੇਰੀ ਪਰਜਾ ਨੂੰ ਖਾਂਦੇ ਜਿਵੇਂ ਰੋਟੀ ਖਾਂਦੇ ਹਨ, ਅਤੇ ਪਰਮੇਸ਼ੁਰ ਦਾ ਨਾਮ ਨਹੀਂ ਲੈਂਦੇ?
5ਉਨ੍ਹਾਂ ਨੇ ਉੱਥੇ ਵੱਡਾ ਭੈਅ ਖਾਧਾ ਜਿੱਥੇ ਕੋਈ ਭੈਅ ਨਹੀਂ ਸੀ, ਕਿਉਂ ਜੋ ਪਰਮੇਸ਼ੁਰ ਨੇ ਅਧਰਮੀਆਂ ਦੀਆਂ ਹੱਡੀਆਂ ਨੂੰ ਖਿੰਡਾ ਦਿੱਤਾ ਹੈ, ਜਿਹੜੇ ਤੇਰੇ ਵਿਰੁੱਧ ਛਾਉਣੀ ਪਾਈ ਬੈਠੇ ਸਨ, ਤੂੰ ਉਨ੍ਹਾਂ ਨੂੰ ਸ਼ਰਮਿੰਦਿਆਂ ਕੀਤਾ ਹੈ, ਕਿਉਂ ਜੋ ਪਰਮੇਸ਼ੁਰ ਨੇ ਉਨ੍ਹਾਂ ਨੂੰ ਤਿਆਗ ਦਿੱਤਾ ਹੈ।
6ਕਾਸ਼ ਕਿ ਇਸਰਾਏਲ ਦਾ ਬਚਾਓ ਸੀਯੋਨ ਤੋਂ ਨਿੱਕਲੇ! ਜਦ ਪਰਮੇਸ਼ੁਰ ਆਪਣੀ ਪਰਜਾ ਨੂੰ ਗ਼ੁਲਾਮੀ ਤੋਂ ਮੋੜ ਲਿਆਵੇਗਾ, ਤਦ ਯਾਕੂਬ ਬਾਗ-ਬਾਗ ਅਤੇ ਇਸਰਾਏਲ ਅਨੰਦ ਹੋਵੇਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.