Unjust rulers ignore pleading families as floodwater carries away corrupt decrees and witnesses rejoice

ਜ਼ਬੂਰ 58

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 58 ਉਹਨਾਂ ਹਾਕਮਾਂ ਦੀ ਨਿੰਦਾ ਕਰਦਾ ਜੋ ਬੇਇਨਸਾਫ਼ੀ ਘੜਦੇ ਤੇ ਸੁਧਾਰ ਲਈ ਬੋਲੇ ਰਹਿੰਦੇ ਹਨ। ਇਸ ਦੀਆਂ ਸਖ਼ਤ ਕਾਵਿਕ ਤਸਵੀਰਾਂ ਗੱਡੇ ਨੁਕਸਾਨ ਦੇ ਅੰਤ ਦੀ ਮੰਗ ਕਰਦੀਆਂ, ਤਾਂ ਜੋ ਭਾਈਚਾਰੇ ਵੇਖ ਸਕਣ ਧਰਮੀ ਨਿਆਂ ਸੱਚਮੁੱਚ ਮਹੱਤਵ ਰੱਖਦਾ ਹੈ।
ਨਿਆਂਭ੍ਰਿਸ਼ਟ ਹਾਕਮਨਿਆਂ ਦਾ ਫ਼ੈਸਲਾਭਾਈਚਾਰਾ
1ਹੇ ਬਲਵਾਨ ਸ਼ਾਸਕੋ , ਕੀ ਤੁਸੀਂ ਸੱਚ-ਮੁੱਚ ਧਰਮ ਨਾਲ ਬੋਲਦੇ ਹੋ? ਕੀ ਤੁਸੀਂ ਆਦਮ ਵੰਸ਼ੀਆਂ ਦਾ ਸਹੀ ਨਿਆਂ ਕਰਦੇ ਹੋ?
2ਨਹੀਂ, ਸਗੋਂ ਤੁਸੀਂ ਮਨੋਂ ਬਦੀ ਕਰਦੇ ਹੋ, ਧਰਤੀ ਉੱਤੇ ਤੁਸੀਂ ਆਪਣੇ ਹੱਥਾਂ ਦਾ ਅਨ੍ਹੇਰ ਤੋਲ ਦਿੰਦੇ ਹੋ?
3ਦੁਸ਼ਟ ਕੁੱਖੋਂ ਹੀ ਓਪਰੇ ਰਹੇ ਹਨ, ਉਹ ਜੰਮਦੇ ਸਾਰ ਹੀ ਝੂਠ ਬੋਲ-ਬੋਲ ਕੇ ਭਟਕ ਜਾਂਦੇ ਹਨ।
4ਉਨ੍ਹਾਂ ਦੀ ਵਿੱਸ ਸੱਪ ਦੀ ਵਿੱਸ ਵਰਗੀ ਹੈ, ਓਹ ਉਸ ਬੋਲੇ ਨਾਗ ਦੀ ਨਿਆਈਂ ਹਨ ਜਿਹੜਾ ਆਪਣੇ ਕੰਨ ਮੁੰਦ ਲੈਂਦਾ ਹੈ,
5ਜਿਹੜਾ ਸਪੇਰਿਆਂ ਦੀ ਅਵਾਜ਼ ਨਹੀਂ ਸੁਣਦਾ, ਭਾਵੇਂ ਕੇਡੀ ਹੀ ਚਲਾਕੀ ਨਾਲ ਓਹ ਜਾਦੂ ਕਰਨ।
6ਹੇ ਪਰਮੇਸ਼ੁਰ, ਉਨ੍ਹਾਂ ਦੇ ਦੰਦਾਂ ਨੂੰ ਉਨ੍ਹਾਂ ਦੇ ਮੂੰਹ ਵਿੱਚ ਭੰਨ ਸੁੱਟ, ਹੇ ਪਰਮੇਸ਼ੁਰ, ਜੁਆਨ ਬੱਬਰ ਸ਼ੇਰਾਂ ਦੀਆਂ ਦਾੜ੍ਹਾਂ ਨੂੰ ਪੁੱਟ ਸੁੱਟ।
7ਓਹ ਵਗਦੇ ਪਾਣੀ ਵਾਂਗੂੰ ਵਹਿ ਜਾਣ, ਜਦ ਓਹ ਆਪਣੇ ਤੀਰਾਂ ਦਾ ਨਿਸ਼ਾਨਾ ਮਾਰੇ ਤਾਂ ਓਹ, ਜਾਣੋ, ਟੋਟੇ-ਟੋਟੇ ਹੋ ਜਾਣ!
8ਓਹ ਘੋਗੇ ਵਾਂਗੂੰ ਹੋਣ ਜੋ ਗਲ਼ ਕੇ ਜਾਂਦਾ ਰਹਿੰਦਾ ਹੈ, ਓਹ ਇਸਤ੍ਰੀ ਦੇ ਗਰਭਪਾਤ ਵਾਂਗੂੰ ਹੋਣ ਜਿਸ ਸੂਰਜ ਨਹੀਂ ਵੇਖਿਆ!
9ਇਸ ਤੋਂ ਅੱਗੇ ਜੋ ਤੁਹਾਡੀਆਂ ਦੇਗਾਂ ਛਾਪਿਆਂ ਨਾਲ ਤੱਤੀਆਂ ਹੋਣ, ਉਹ ਜਲੇ, ਅਣਜਲੇ, ਦੋਹਾਂ ਨੂੰ ਵਾਵਰੋਲੇ ਨਾਲ ਉਡਾ ਦੇਵੇਗਾ।
10ਧਰਮੀ ਇਹ ਬਦਲਾ ਵੇਖ ਕੇ ਅਨੰਦ ਹੋਵੇਗਾ, ਉਹ ਦੁਸ਼ਟਾਂ ਦੇ ਲਹੂ ਵਿੱਚ ਆਪਣੇ ਪੈਰ ਧੋਵੇਗਾ।
11ਤਦ ਆਦਮੀ ਆਖੇਗਾ, ਧਰਮੀ ਦੇ ਲਈ ਫਲ ਤਾਂ ਹੈ ਹੀ, ਸੱਚ-ਮੁੱਚ ਇੱਕ ਪਰਮੇਸ਼ੁਰ ਹੈ ਜਿਹੜਾ ਧਰਤੀ ਉੱਤੇ ਨਿਆਂ ਕਰਦਾ ਹੈ!

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.