A distant traveler prays toward a high rock, fortified tower, and sheltering wings at sunset

ਜ਼ਬੂਰ 61

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 61 ਧਰਤੀ ਦੇ ਕੰਢਿਆਂ ਤੋਂ ਮਨੁੱਖੀ ਪਹੁੰਚ ਤੋਂ ਪਰੇ ਸ਼ਰਨ ਵੱਲ ਕਮਜ਼ੋਰ ਪੁਕਾਰ ਲਿਆਉਂਦਾ ਹੈ। ਲਿਖਾਰੀ ਪਨਾਹ ਮੰਗਦਾ, ਸੁਰੱਖਿਅਤ ਵਿਰਾਸਤ ਯਾਦ ਕਰਦਾ, ਤੇ ਪਰਮੇਸ਼ੁਰ ਦੀ ਵਫ਼ਾਦਾਰ ਰੱਖਿਆ ਹੇਠ ਸਥਾਈ ਉਸਤਤ ਦਾ ਵਾਅਦਾ ਕਰਦਾ ਹੈ।
ਸ਼ਰਨਪ੍ਰਾਰਥਨਾਰੱਖਿਆਵਫ਼ਾਦਾਰੀ
1ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!
2ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
3ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
4ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
5ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
6ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
7ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
8ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.