
ਜ਼ਬੂਰ 67
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 67 ਦੈਵੀ ਬਰਕਤ ਮੰਗਦਾ ਹੈ ਤਾਂ ਜੋ ਹਰ ਕੌਮ ਪਰਮੇਸ਼ੁਰ ਦਾ ਬਚਾਉਣ ਵਾਲਾ ਰਾਹ ਜਾਣ ਸਕੇ। ਨਿਆਂਪੂਰਨ ਰਾਹਨੁਮਾਈ ਲੋਕਾਂ ਨੂੰ ਖੁਸ਼ੀ ਦਾ ਕਾਰਨ ਦਿੰਦੀ, ਧਰਤੀ ਆਪਣੀ ਫ਼ਸਲ ਦਿੰਦੀ, ਤੇ ਪਾਈ ਭਰਪੂਰਤਾ ਸੰਸਾਰ ਦੀਆਂ ਹੱਦਾਂ ਤੱਕ ਗਵਾਹੀ ਬਣਦੀ ਹੈ।
ਕੌਮਾਂਬਰਕਤਨਿਆਂਫ਼ਸਲ
1ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
2ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
3ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.