
ਜ਼ਬੂਰ 8
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 8 ਬੱਚਿਆਂ ਦੀ ਉਸਤਤ ਤੋਂ ਚੰਨ ਤੇ ਤਾਰਿਆਂ ਵੱਲ ਵੇਖਦਾ, ਹੈਰਾਨ ਹੁੰਦਾ ਕਿ ਛੋਟੇ ਮਨੁੱਖ ਇੱਜ਼ਤ ਤੇ ਜ਼ਿੰਮੇਵਾਰੀ ਪਾਉਂਦੇ ਹਨ। ਮਨੁੱਖਤਾ ਨੂੰ ਵਿਸ਼ਾਲ ਸ੍ਰਿਸ਼ਟ ਵਿਵਸਥਾ ਅੰਦਰ ਧਿਆਨ ਭਰੀ ਦੇਖਭਾਲ ਸੌਂਪੀ ਜਾਂਦੀ ਹੈ।
ਸ੍ਰਿਸ਼ਟੀਮਨੁੱਖੀ ਇੱਜ਼ਤਹੈਰਾਨੀਪ੍ਰਬੰਧਨ
1ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ, ਜਿਸ ਨੇ ਆਪਣੇ ਤੇਜ ਨੂੰ ਅਕਾਸ਼ ਉੱਤੇ ਰੱਖਿਆ ਹੈ।
2ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
3ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
7ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
9ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.