
ਜ਼ਬੂਰ 82
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 82 ਉਹਨਾਂ ਹਾਕਮਾਂ ਦੀ ਨਿੰਦਾ ਕਰਦਾ ਜੋ ਦੁਸ਼ਟ ਦਾ ਪੱਖ ਲੈਂਦੇ ਜਦਕਿ ਕਮਜ਼ੋਰ, ਅਨਾਥ, ਗ਼ਰੀਬ ਤੇ ਜ਼ੁਲਮ ਪਾਏ ਕਮਜ਼ੋਰ ਰਹਿੰਦੇ ਹਨ। ਉਹਨਾਂ ਦੀ ਬੇਇਨਸਾਫ਼ੀ ਸਮਾਜ ਦੀਆਂ ਨੀਂਹਾਂ ਹਿਲਾਉਂਦੀ, ਸੱਚੇ ਨਿਆਂਈ ਨੂੰ ਸਹੀ ਵਿਵਸਥਾ ਬਹਾਲ ਕਰਨ ਲਈ ਅਪੀਲ ਕਰਵਾਉਂਦੀ ਹੈ।
ਨਿਆਂਕਮਜ਼ੋਰ ਲੋਕਨਿਆਂ ਦਾ ਫ਼ੈਸਲਾਆਗੂਪਣ
1ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,
2ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
3ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
5ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
6ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
7ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
8ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.
Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.