Families from many lands gather with musicians and dancers inside Jerusalem's open gates

ਜ਼ਬੂਰ 87

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 87 ਸੀਯੋਨ ਦੀ ਉਸਤਤ ਪਿਆਰੀ ਨੀਂਹ ਵਜੋਂ ਕਰਦਾ ਹੈ ਜਿਸ ਦੀ ਨਾਗਰਿਕਤਾ ਹੈਰਾਨੀ ਨਾਲ ਦੂਰ ਤੱਕ ਪਹੁੰਚਦੀ ਹੈ। ਪਹਿਲਾਂ ਦੇ ਬਾਹਰਲੇ ਤੇ ਦੂਰ ਦੇ ਲੋਕ ਦੇਸੀ ਜੰਮੇ ਗਿਣੇ ਜਾਂਦੇ, ਜਦਕਿ ਗਵਈਏ ਤੇ ਨੱਚਣ ਵਾਲੇ ਸ਼ਹਿਰ ਨੂੰ ਸਾਂਝੇ ਸਰੋਤ ਵਜੋਂ ਮਨਾਉਂਦੇ ਹਨ।
ਸੀਯੋਨਕੌਮਾਂਸੰਬੰਧਜਸ਼ਨ
1ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
2ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
3ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
4ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
5ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
7ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.