A family rests safely in a rocky shelter as an eagle circles above distant lightning, lion, and serpent

ਜ਼ਬੂਰ 91

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਅਧਿਆਇ ਸਾਰ
ਜ਼ਬੂਰ 91 ਘਨਿਸ਼ਟ ਪਨਾਹ, ਭਰੋਸੇਯੋਗ ਸ਼ਰਨ ਤੇ ਦਹਿਸ਼ਤ, ਬਿਮਾਰੀ, ਟਕਰਾਓ ਤੇ ਖ਼ਤਰਨਾਕ ਰਾਹਾਂ ਵਿਚਕਾਰ ਹੌਸਲੇ ਦਾ ਵਰਣਨ ਕਰਦਾ ਹੈ। ਭਰੋਸਾ ਖ਼ਤਰੇ ਨੂੰ ਰੱਦ ਨਹੀਂ ਕਰਦਾ; ਇਹ ਵਾਅਦਾ ਕੀਤੀ ਹਾਜ਼ਰੀ, ਬਚਾਓ, ਰੱਖਿਆ ਤੇ ਜਵਾਬ ਪਾਈ ਪ੍ਰਾਰਥਨਾ ਵਿੱਚ ਟਿਕਦਾ ਹੈ।
ਸ਼ਰਨਰੱਖਿਆਭਰੋਸਾਹੌਸਲਾ
1ਜਿਹੜਾ ਅੱਤ ਮਹਾਨ ਦੀ ਓਟ ਵਿੱਚ ਵੱਸਦਾ ਹੈ, ਉਹ ਸਰਬ ਸ਼ਕਤੀਮਾਨ ਦੇ ਸਾਯੇ ਹੇਠ ਟਿਕੇਗਾ।
2ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
3ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
4ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
5ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
6ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
7ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
11ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
12ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
13ਤੂੰ ਸ਼ੇਰ ਅਤੇ ਸੱਪ ਨੂੰ ਮਿੱਧੇਂਗਾ, ਤੂੰ ਜੁਆਨ ਸ਼ੇਰ ਅਤੇ ਨਾਗ ਨੂੰ ਲਤਾੜੇਂਗਾ।
14ਉਸ ਨੇ ਤਾਂ ਮੇਰੇ ਨਾਲ ਪ੍ਰੀਤ ਲਾਈ ਹੈ, ਸੋ ਮੈਂ ਉਹ ਨੂੰ ਛੁਡਾਵਾਂਗਾ, ਮੈਂ ਉਹ ਨੂੰ ਉੱਚਾ ਕਰਾਂਗਾ, ਉਹ ਨੇ ਮੇਰਾ ਨਾਮ ਜੋ ਜਾਣਿਆ ਹੈ।
15ਉਹ ਮੈਨੂੰ ਪੁਕਾਰੇਗਾ ਅਤੇ ਮੈਂ ਉਹ ਨੂੰ ਉੱਤਰ ਦਿਆਂਗਾ, ਦੁੱਖ ਵਿੱਚ ਮੈਂ ਉਹ ਦੇ ਅੰਗ-ਸੰਗ ਹੋਵਾਂਗਾ, ਮੈਂ ਉਹ ਨੂੰ ਛੁਡਾਵਾਂਗਾ ਅਤੇ ਉਹ ਨੂੰ ਆਦਰ ਦਿਆਂਗਾ,
16ਆਰਜਾ ਦੇ ਵਾਧੇ ਨਾਲ ਮੈਂ ਉਹ ਦੀ ਨਿਸ਼ਾ ਕਰਾਂਗਾ, ਅਤੇ ਉਹ ਨੂੰ ਆਪਣੀ ਮੁਕਤੀ ਵਿਖਾਵਾਂਗਾ।

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ — CC BY-SA 4.0. Where these translations come from.

Copyright © 2017, 2019 Bridge Connectivity Solutions. Supplied unaltered through eBible.org. Text unchanged, used under CC BY-SA 4.0.